ਕਿਸਾਨਾਂ ਦੀ ਮਦਦ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੁਹਿੰਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿਗ ਜ਼ਰੀਏ ਸ਼ੁੱਕਰਵਾਰ ਨੂੰ ਭਾਰਤ ਦੇ ਵੱਖ-ਵੱਖ ਸ਼ਹਿਰਾਂ ਤੇ ਕਸਬਿਆਂ ਵਿਚ ਖੇਤਾਂ ਵਿਚ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਲਈ 100 ਕਿਸਾਨ ਡ੍ਰੋਨ ਦਾ ਉਦਘਾਟਨ ਕੀਤਾ।
PM ਮੋਦੀ ਨੇ ਕਿਹਾ ਕਿ ਪਹਿਲਾਂ ਡ੍ਰੋਨ ਦੇ ਨਾਂ ਤੋਂ ਲੱਗਦਾ ਸੀ ਕਿ ਇਹ ਫੌਜ ਨਾਲ ਜੁੜੀ ਕੋਈ ਵਿਵਸਥਾ ਹੈ ਜਾਂ ਦੁਸ਼ਮਣਾਂ ਨਾਲ ਮੁਕਾਬਲਾ ਕਰਨ ਲਈ ਇਸਤੇਮਾਲ ਵਿਚ ਆਉਣ ਵਾਲੀਆਂ ਚੀਜ਼ਾਂ ਹਨ ਪਰ ਹੁਣ ਇਹ 21ਵੀਂ ਸਦੀ ਦੀ ਆਧੁਨਿਕ ਖੇਤੀ ਵਿਵਸਥਾ ਦੀ ਦਿਸ਼ਾ ਵਿਚ ਇਕ ਨਵਾਂ ਅਧਿਆਏ ਹੈ। ਮੈਨੂੰ ਵਿਸ਼ਵਾਸ ਹੈ ਕਿ ਇਹ ਸ਼ੁਰੂਆਤ ਨਾ ਸਿਰਫ ਸੈਕਟਰ ਦੇ ਵਿਕਾਸ ਵਿਚ ਮੀਲ ਦਾ ਪੱਥਰ ਸਾਬਤ ਹੋਵੇਗੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਹ ਵੀ ਪੜ੍ਹੋ : ਜੰਮੂ-ਕਸ਼ਮੀਰ ਦੇ ਸ਼ੌਪੀਆ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ, ਸਰਚ ਆਪ੍ਰੇਸ਼ਨ ਜਾਰੀ
ਉਨ੍ਹਾਂ ਕਿਹਾ ਕਿ ਗਰੁੜ ਏਅਰੋਸਪੇਸ ਨੇ ਅਗਲੇ 2 ਸਾਲਾਂ ਵਿਚ 1 ਲੱਖ ਮੇਡ ਇਨ ਇੰਡੀਆ ਡ੍ਰੋਨ ਬਣਾਉਣ ਦਾ ਟੀਚਾ ਰੱਖਿਆ ਹੈ। ਇਸ ਨਾਲ ਨੌਜਵਾਨਾਂ ਲਈ ਨਵੇਂ ਰੋਜ਼ਗਾਰ ਤੇ ਨਵੇਂ ਮੌਕੇ ਪੈਦਾ ਹੋਣਗੇ।