ਕੋਰੋਨਾ ਦੀ ਰਫ਼ਤਾਰ ਬੇਸ਼ੱਕ ਮੱਠੀ ਪੈ ਗਈ ਹੈ, ਪਰ ਖ਼ਤਰਾ ਅਜੇ ਟਲਿਆ ਨਹੀਂ ਹੈ । ਥੋੜ੍ਹੀ ਜਿਹੀ ਲਾਪਰਵਾਹੀ ਹੀ ਤੁਹਾਨੂੰ ਮੁਸੀਬਤ ਵਿੱਚ ਪਾ ਸਕਦੀ ਹੈ । ਇਸ ਦੇ ਨਾਲ ਹੀ WHO ਨੇ ਵੀ ਇਸ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ । WHO ਦਾ ਕਹਿਣਾ ਹੈ ਕਿ ਮਹਾਮਾਰੀ ਅਜੇ ਖਤਮ ਨਹੀਂ ਹੋਈ ਹੈ । ਹਰ ਹਫ਼ਤੇ, ਪੂਰੀ ਦੁਨੀਆ ਵਿੱਚ ਲਗਭਗ 70 ਹਜ਼ਾਰ ਲੋਕਾਂ ਦੀ ਕੋਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਰਹੀ ਹੈ । ਅਜਿਹੀ ਸਥਿਤੀ ਵਿੱਚ ਜੋਖਮ ਲੈਣਾ ਬਹੁਤ ਜ਼ਿਆਦਾ ਭਾਰੀ ਪੈ ਸਕਦਾ ਹੈ।
ਕੁਝ ਮਹੀਨੇ ਪਹਿਲਾਂ ਕੋਵਿਡ ਦੀ ਲਾਗ ਤੇਜ਼ੀ ਨਾਲ ਫੈਲੀ ਸੀ। ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਨੇ ਪੂਰੀ ਦੁਨੀਆ ਵਿੱਚ ਦਹਿਸ਼ਤ ਪੈਦਾ ਕਰ ਦਿੱਤੀ ਸੀ। ਪਰ ਇਸ ਦਾ ਅਸਰ ਬਹੁਤ ਘੱਟ ਰਿਹਾ । ਅਜਿਹੇ ਵਿੱਚ ਇਨਫੈਕਸ਼ਨ ਜਿੰਨੀ ਤੇਜ਼ੀ ਨਾਲ ਵਧੀ, ਓਨੀ ਹੀ ਤੇਜ਼ੀ ਨਾਲ ਘੱਟ ਵੀ ਹੋ ਗਈ। ਇਸ ਦੌਰਾਨ WHO ਨੇ ਕਿਹਾ ਹੈ ਕਿ ਅਜਿਹਾ ਨਹੀਂ ਹੈ ਕਿ ਇਹ ਮਹਾਮਾਰੀ ਖਤਮ ਹੋ ਗਈ ਹੈ । ਇਸ ਬਾਰੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਕਿਉਂਕਿ ਅਫਰੀਕਾ ਵਰਗੇ ਦੇਸ਼ ਵਿੱਚ ਅਜੇ ਵੀ 83 ਫੀਸਦੀ ਲੋਕਾਂ ਨੂੰ ਕੋਰੋਨਾ ਵੈਕਸੀਨ ਨਹੀਂ ਲੱਗੀ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਓਮੀਕ੍ਰੋਨ ਵੇਰੀਐਂਟ ਦੀ ਰਫਤਾਰ ਯਕੀਨੀ ਤੌਰ ‘ਤੇ ਮੱਠੀ ਪੈ ਗਈ ਹੈ, ਪਰ ਇਹ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਇਆ ਹੈ।
ਇਹ ਵੀ ਪੜ੍ਹੋ: ਚੋਣਾਂ ਤੋਂ 2 ਦਿਨ ਪਹਿਲਾਂ PM ਮੋਦੀ ਨੇ ਦੇਸ਼ ਦੇ ਵੱਡੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ (ਤਸਵੀਰਾਂ)
WHO ਦਾ ਕਹਿਣਾ ਹੈ ਕਿ ਸਾਨੂੰ ਇਹ ਮੰਨ ਕੇ ਚੱਲਣਾ ਹੋਵੇਗਾ ਕਿ ਇਸ ਨਵੇਂ ਵੈਰੀਐਂਟ ਨੂੰ ਟ੍ਰੇਸ ਕਰਨਾ ਬਹੁਤ ਮੁਸ਼ਕਿਲ ਹੈ। ਕਿਉਂਕਿ ਇਸ ਦਾ ਫੈਲਾਅ ਬਹੁਤ ਜ਼ਿਆਦਾ ਹੈ। ਅਜਿਹੇ ਵਿੱਚ ਸਾਵਧਾਨ ਰਹਿਣ ਦੀ ਲੋੜ ਹੈ ਕਿਉਂਕਿ ਪੂਰੀ ਦੁਨੀਆ ਵਿੱਚ ਅਜੇ ਵੀ ਹਰ ਹਫਤੇ ਲਗਭਗ 70 ਹਜ਼ਾਰ ਲੋਕ ਕੋਰੋਨਾ ਇਨਫੈਕਸ਼ਨ ਕਾਰਨ ਮਰ ਰਹੇ ਹਨ। WHO ਦੀ ਰਿਪੋਰਟ ਦੇ ਮੁਤਾਬਕ ਪਿਛਲੇ ਇੱਕ ਹਫ਼ਤੇ ਵਿੱਚ ਦੁਨੀਆ ਭਰ ਵਿੱਚ ਕੋਵਿਡ ਦੇ ਨਵੇਂ ਮਾਮਲਿਆਂ ਵਿੱਚ 19 ਫੀਸਦੀ ਦੀ ਗਿਰਾਵਟ ਆਈ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ 7 ਤੋਂ 13 ਫਰਵਰੀ ਦੇ ਵਿਚਕਾਰ ਪੂਰੀ ਦੁਨੀਆ ਵਿੱਚ 16 ਮਿਲੀਅਨ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਅਤੇ 75 ਹਜ਼ਾਰ ਲੋਕਾਂ ਦੀ ਮੌਤ ਹੋ ਗਈ ਹੈ ।
ਵੀਡੀਓ ਲਈ ਕਲਿੱਕ ਕਰੋ -: