ਪੰਜਾਬ ਚੋਣਾਂ ਨੂੰ ਹੁਣ ਇੱਕ ਦਿਨ ਦਾ ਸਮਾਂ ਹੀ ਬਾਕੀ ਹੈ। ਇਸੇ ਵਿਚਾਲੇ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਦੇ ਮੁਖੀ ਰਵੀ ਸਿੰਘ ਖ਼ਾਲਸਾ ਵੱਲੋਂ ਪੰਜਾਬੀਆਂ ਨੂੰ ਖ਼ਾਸ ਸੁਨੇਹਾ ਦਿੱਤਾ ਗਿਆ ਹੈ। ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਉਨ੍ਹਾਂ ਨੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬੀਆਂ ਨੂੰ ਪੈਸਿਆਂ ਦੇ ਲਾਲਚ ਅਤੇ ਥੋੜ੍ਹੀਆਂ ਜਿਹੀਆਂ ਮੁਫ਼ਤ ਸਹੂਲਤਾਂ ਮਿਲਣ ਦੇ ਵਾਅਦਿਆਂ ਵੱਲ ਧਿਆਨ ਨਾ ਦੇ ਕੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਵੋਟ ਪਾਉਣੀ ਚਾਹਦੀ ਹੈ।
ਉਨ੍ਹਾਂ ਨੇ ਆਪਣੀ ਪੋਸਟ ਵਿੱਚ ਲਿਖਿਆ,”ਪੰਜਾਬ ਵਿਚ ਚੋਣਾਂ ਦਾ ਮਾਹੌਲ ਹੈ। ਸਿਆਸੀ ਪਾਰਟੀਆਂ ਨੇ ਪੰਜਾਬ ਦੀ ਰਾਖੀ ਕਰਨ ਦੀ ਥਾਂ ਪੰਜਾਬ ਦੀ ਲੁੱਟ ਹੀ ਕੀਤੀ ਹੈ । ਕੁਝ ਕੁ ਨਵੀਆਂ ਸਿਆਸੀ ਪਾਰਟੀਆਂ ਆਪਣੇ ਆਪ ਨੂੰ ਪੰਜਾਬ ਦੇ ਰਾਖੇ ਬਣਾ ਕੇ ਪੇਸ਼ ਕਰ ਰਹੀਆਂ ਹਨ ਪਰ ਪੰਜਾਬ ਦੇ ਪਾਣੀਆਂ ਅਤੇ ਕੁਦਰਤੀ ਸਾਧਨਾਂ ਦੀ ਹੋ ਰਹੀ ਲੁੱਟ ਬਾਰੇ ਇਹ ਰਾਸ਼ਟਰਵਾਦੀ ਪਾਰਟੀਆਂ ਅਮਲੀ ਤੌਰ ਤੇ ਕੰਮ ਕਰਨ ਤੋਂ ਇਨਕਾਰੀ ਹੀ ਦਿਸ ਰਹੀਆਂ ਹਨ।
ਇਹ ਵੀ ਪੜ੍ਹੋ: ਚੋਣਾਂ ਤੋਂ 2 ਦਿਨ ਪਹਿਲਾਂ PM ਮੋਦੀ ਨੇ ਦੇਸ਼ ਦੇ ਵੱਡੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ (ਤਸਵੀਰਾਂ)
ਉਹਨਾਂ ਅੱਗੇ ਲਿਖਿਆ ਕਿ ਰਾਸ਼ਟਰਵਾਦ ਨੂੰ ਸਮਰਪਿਤ ਇਹ ਸਿਆਸੀ ਪਾਰਟੀਆਂ ਪੰਜਾਬ ਵਿੱਚ ਹੋਏ ਮਨੁੱਖੀ ਅਧਿਕਾਰਾਂ ਦੇ ਘਾਣ ਦੀ ਗੱਲ ਵੀ ਨਹੀਂ ਕਰ ਰਹੀਆਂ । ਇਹਨਾਂ ਸਿਆਸੀ ਪਾਰਟੀਆਂ ਵੱਲੋਂ ਹਰ ਉਸ ਇਨਸਾਨ ਨੂੰ ਕਿਨਾਰੇ ਕਰ ਦਿੱਤਾ ਗਿਆ, ਜਿਸ ਨੇ ਪੰਜਾਬ ਦੇ ਹਿੱਤਾਂ ਦੀ ਗੱਲ ਕੀਤੀ।
ਵੀਡੀਓ ਲਈ ਕਲਿੱਕ ਕਰੋ -: