ਪੰਜਾਬ ਵਿੱਚ ਸਵੇਰੇ 8 ਵਜੇ ਤੋਂ ਵੋਟਾਂ ਪੈਣੀਆਂ ਸ਼ੁਰੂ ਹੋ ਚੁੱਕੀਆਂ ਹਨ। ਸਵੇਰ ਤੋਂ ਹੀ ਲੋਕ ਪੋਲਿੰਗ ਬੂਥਾਂ ‘ਤੇ ਪਹੁੰਚ ਰਹੇ ਹਨ। ਲੋਕ ਆਪਣੀ ਮਰਜ਼ੀ ਦੀ ਸਰਕਾਰ ਚੁਣਨ ਲਈ ਉਤਸ਼ਾਹਿਤ ਹਨ, ਜਿਸ ਕਰਕੇ ਉਹ ਆਪਣੇ ਇਸ ਅਧਿਕਾਰ ਦੀ ਵਰਤੋਂ ਕਰਨ ਲਈ ਹੁੰਮਹੁਮਾ ਕੇ ਪਹੁੰਚ ਰਹੇ ਹਨ। ਕਈ ਥਾਵਾਂ ‘ਤੇ ਮੁੰਡੇ -ਕੁੜੀਆਂ ਜਿਨ੍ਹਾਂ ਦੇ ਅੱਜ ਵਿਆਹ ਰੱਖੇ ਹੋਏ ਸਨ ਵੋਟ ਪਾਉਣ ਪਹੁੰਚੇ।
ਫਿਰੋਜ਼ਪੁਰ ਵਿੱਚ ਇੱਕ ਲਾੜਾ ਤਿਆਰ ਵਿਆਹ ਲਈ ਬਾਰਾਤ ਲਿਜਾਣ ਤੋਂ ਪਹਿਲਾਂ ਪੋਲਿੰਗ ਬੂਥ ‘ਤੇ ਪਹੁੰਚਿਆ ਤੇ ਵੋਟ ਪਾਈ। ਇਸ ਮੌਕੇ ਲਾੜੇ ਨੇ ਸਾਰਿਆਂ ਨੂੰ ਆਪਣੇ ਕੀਮਤੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।
ਦੂਜੇ ਪਾਸੇ ਡੇਰਾਬੱਸੀ ਵਿਧਾਨ ਸਭਾ ਹਲਕੇ ਵਿੱਚ ਵੀ ਜ਼ੀਰਕਪੁਰ ਦੀ ਰਹਿਣ ਵਾਲੀ ਲਾੜੀ ਵਜੋਂ ਤਿਆਰ ਹੋ ਕੇ ਅਰਸ਼ਪ੍ਰੀਤ ਕੌਰ ਵਿਆਹ ਤੋਂ ਪਹਿਲਾਂ ਵੋਟ ਪਾਉਣ ਪਹੁੰਚੀ।
ਅਰਸ਼ਪ੍ਰੀਤ ਨੇ ਕਿਹਾ ਕਿ ਸਰਕਾਰ ਕੋਈ ਵੀ ਹੋਵੇ, ਵਿਕਾਸ ਅਤੇ ਸਿੱਖਿਆ ਦਾ ਮੁੱਦਾ ਜ਼ਰੂਰ ਹੋਣਾ ਚਾਹੀਦਾ ਹੈ। ਦੱਸ ਦੇਈਏ ਕਿ ਅਰਸ਼ਪ੍ਰੀਤ ਕੌਰ ਨੇ ਵਿਧਾਨ ਸਭਾ ਹਲਕਾ ਡੇਰਾਬੱਸੀ ਜ਼ੀਰਕਪੁਰ ਦੇ ਪਿੰਡ ਨਾਭਾ ਵਿੱਚ ਆਪਣੀ ਵੋਟ ਪਾਈ ਹੈ।
ਕਪੂਰਥਲਾ ਹਲਕੇ ਦੇ 77 ਨੰਬਰ ਬੂਥ ਵਿਖੇ ਵੀ ਲਾੜਾ ਵਿਆਹ ਤੋਂ ਪਹਿਲਾਂ ਵੋਟ ਪਾਉਣ ਪਹੁੰਚਿਆ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਇਸ ਤੋਂ ਪਹਿਲਾਂ ਰੂਪਨਗਰ ਵਿੱਚ ਵਿਆਹ ਵਾਲੇ ਦਿਨ ਲਾੜੇ ਗੈਰੀ ਸੈਣੀ ਨੇ ਵੋਟ ਪਾ ਕੇ ਖੁਸ਼ੀ ਜਾਹਿਰ ਕੀਤੀ।
ਦੱਸਣਯੋਗ ਹੈ ਕਿ ਪੰਜਾਬ ਵਿਚ 117 ਵਿਧਾਨ ਸਭ ਸੀਟਾਂ ਲਈ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਪੋਲਿੰਗ ਬੂਥਾਂ ’ਤੇ ਵੋਟਰਾਂ ਦੀ ਭੀੜ ਇਕੱਠੀ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਚੱਲੇਗੀ।