ਪੰਜਾਬ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ । ਲੋਕ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਆਪਣੀ ਸਰਕਾਰ ਨੂੰ ਚੁਣਨ ਵਾਸਤੇ ਲੰਬੀਆਂ-ਲੰਬੀਆਂ ਲਾਈਨਾਂ ਵਿੱਚ ਖੜੇ ਨਜ਼ਰ ਆ ਰਹੇ ਹਨ । ਵੋਟਾਂ [ਪਾਉਣ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਵਿਧਾਨ ਸਭਾ ਹਲਕਾ ਸਮਰਾਲਾ ਵਿੱਚ ਲੋਕ ਬੜੇ ਉਤਸ਼ਾਹ ਨਾਲ ਪੋਲਿੰਗ ਬੂਥ ‘ਤੇ ਆਪਣੇ ਵੋਟ ਪਾਉਣ ਦਾ ਅਧਿਕਾਰ ਇਸਤੇਮਾਲ ਕਰਨ ਲਈ ਪਹੁੰਚ ਰਹੇ ਹਨ। ਇਸੇ ਦੌਰਾਨ ਸਮਰਾਲਾ ਹਲਕੇ ਤੋਂ ਚੋਣ ਲੜ ਰਹੇ ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਅਤੇ ਮੁੱਖ ਮੰਤਰੀ ਚਿਹਰਾ ਬਲਬੀਰ ਸਿੰਘ ਰਾਜੇਵਾਲ ਨੇ ਸਮਰਾਲਾ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ ।
ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪੁਰਾਣੀਆਂ ਸਿਆਸੀ ਪਾਰਟੀਆਂ ਤੋਂ ਅੱਕ ਚੁੱਕੇ ਹਨ। ਜਿਸਦੇ ਮੱਦੇਨਜ਼ਰ ਪੰਜਾਬ ਦੇ ਲੋਕ ਵੱਡੀ ਤਬਦੀਲੀ ਲਈ ਆਪਣੀ ਵੋਟ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਬਦਲਾਅ ਦੀ ਚਾਹਨਾ ਦੇ ਮੱਦੇਨਜ਼ਰ ਰਵਾਇਤੀ ਪਾਰਟੀਆਂ ਦਾ ਸੂਬੇ ਦੀ ਰਾਜਨੀਤੀ ਵਿੱਚੋਂ ਅੱਜ ਪੂਰਨ ਸਫ਼ਾਇਆ ਹੋ ਜਾਵੇਗਾ।
ਦੱਸ ਦੇਈਏ ਕਿ ਸੂਬੇ ਵਿੱਚ ਇਸ ਵਾਰ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ਵਿੱਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਿਲ ਹਨ।
ਵੀਡੀਓ ਲਈ ਕਲਿੱਕ ਕਰੋ -: