ਪੰਜਾਬ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ । ਲੋਕ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਆਪਣੀ ਸਰਕਾਰ ਨੂੰ ਚੁਣਨ ਵਾਸਤੇ ਲੰਬੀਆਂ-ਲੰਬੀਆਂ ਲਾਈਨਾਂ ਵਿੱਚ ਖੜ੍ਹੇਨਜ਼ਰ ਆ ਰਹੇ ਹਨ । ਸੂਬੇ ਵਿੱਚ ਵੋਟਾਂ ਪਾਉਣ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਚੱਲੇਗੀ । ਇਸ ਵਾਰ ਦੀਆਂ ਚੋਣਾਂ ਨੂੰ ਲੈ ਕੇ ਲੋਕ ਬਹੁਤ ਜ਼ਿਆਦਾ ਉਤਸ਼ਾਹਿਤ ਹਨ। ਇਸੇ ਵਿਚਾਲੇ ਪਿੰਡ ਖੰਟ ਤੋਂ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ , ਜਿੱਥੇ 67 ਸਾਲਾਂ ਬਜ਼ੁਰਗ ਨੇ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਵੋਟ ਪਾਈ।
ਦੱਸ ਦੇਈਏ ਕਿ ਇਸ ਬਜ਼ੁਰਗ ਦਾ ਨਾਮ ਕਰਨੈਲ ਸਿੰਘ ਹੈ। ਮਿਲੀ ਜਾਣਕਾਰੀ ਅਨੁਸਾਰ ਕਰਨੈਲ ਸਿੰਘ ਨੇ 67 ਸਾਲ ਦੀ ਉਮਰ ਵਿੱਚ ਪਹਿਲੀ ਵਾਰ ਆਪਣੇ ਵੋਟ ਦੇ ਅਧਿਕਾਰ ਦੋ ਵਰਤੋਂ ਕੀਤੀ। ਜਿਸ ਦੇ ਲਈ ਪੋਲਿੰਗ ਸਟਾਫ਼ ਵੱਲੋਂ ਉਨ੍ਹਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਬੰਧੀ ਕਰਨੈਲ ਸਿੰਘ ਦੇ ਪੁੱਤਰ ਰਾਜਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜਨਮ 1955 ਵਿੱਚ ਹੋਇਆ ਸੀ। ਉਨ੍ਹਾਂ ਦੱਸਿਆ ਕਿ ਉਹ 1979 ਵਿੱਚ ਵਿਦੇਸ਼ ਚਲੇ ਗਏ ਸੀ। ਜਦੋਂ ਉਹ 2 ਸਾਲ ਬਾਅਦ ਵਾਪਸ ਛੁੱਟੀ ਆਉਂਦੇ ਸੀ ਤਾਂ ਇਸ ਦੌਰਾਨ ਕਦੇ ਵੀ ਸਰਪੰਚੀ, ਵਿਧਾਨ ਸਭਾ ਜਾਂ ਲੋਕ ਸਭਾ ਦੀ ਚੋਣ ਨਹੀਂ ਹੋਈਆਂ। ਜਿਸ ਕਾਰਨ ਉਹ ਕਦੇ ਵੀ ਆਪਣੀ ਵੋਟ ਦਾ ਇਸਤੇਮਾਲ ਹੀ ਨਹੀਂ ਕਰ ਸਕੇ ।
ਗੌਰਤਲਬ ਹੈ ਕਿ ਸੂਬੇ ਵਿੱਚ ਇਸ ਵਾਰ ਕੁੱਲ 2,14,99,804 ਵੋਟਰ ਹਨ, ਜਿਨ੍ਹਾਂ ਵਿੱਚ 1,12,98,081 ਪੁਰਸ਼, 1,02,00,996 ਔਰਤਾਂ ਅਤੇ 727 ਟਰਾਂਸਜੈਂਡਰ ਹਨ। 117 ਹਲਕਿਆਂ ਵਿਚ 1304 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 1209 ਪੁਰਸ਼, 93 ਔਰਤਾਂ ਅਤੇ 2 ਟਰਾਂਸਜੈਂਡਰ ਸ਼ਾਮਿਲ ਹਨ।
ਵੀਡੀਓ ਲਈ ਕਲਿੱਕ ਕਰੋ -: