ਪੰਜਾਬ ਵਿੱਚ ਵੋਟਾਂ ਪੈਣ ਦਾ ਦੌਰ ਜਾਰੀ ਹੈ। ਪੰਜਾਬ ਦੇ 2.14 ਕਰੋੜ ਵੋਟਰ 1304 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਇਸੇ ਵਿਚਾਲੇ ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਮੈਦਾਨ ਵਿੱਚ ਤਰੇ ਬਿਕਰਮ ਮਜੀਠੀਆ ਨੇ ਪੋਲਿੰਗ ਬੂਥ ‘ਤੇ ਪਹੁੰਚ ਕੇ ਵੋਟ ਪਾਈ। ਇਸ ਦੌਰਾਨ ਉਨ੍ਹਾਂ ਦਾ ਨਵਜੋਤ ਸਿੰਘ ਸਿੱਧੂ ਨਾਲ ਟਾਕਰਾ ਵੀ ਹੋਇਆ।
ਜਦੋਂ ਪੋਲਿੰਗ ਸਟੇਸ਼ਨ ‘ਤੇ ਵੋਟ ਪਾਉਣ ਉਪਰੰਤ ਨਵਜੋਤ ਸਿੱਧੂ ਵਾਪਸ ਪਰਤ ਰਹੇ ਸਨ ਤਾਂ ਮਜੀਠੀਆ ਪੁੱਜ ਰਹੇ ਸਨ। ਇਸ ਦੌਰਾਨ ਦੋਵੇਂ ਇੱਕ ਦੂਜੇ ਦੇ ਸਾਹਮਣੇ ਆ ਗਏ।
ਵੋਟਾਂ ਪਾਉਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਕਿ ਮੇਰੀ ਲੜਾਈ ਪੰਜਾਬ ਦੇ ਲੋਕਾਂ ਲਈ ਹੈ, ਅੰਮ੍ਰਿਤਸਰ ਪੂਰਬ ਨੂੰ ਵਿਕਾਸ ਦੀ ਲੋੜ ਹੈ। ਗਰੀਬ ਲੋਕ ਹਨ ਜਿਨ੍ਹਾਂ ਨੂੰ ਕਲਿਆਣਕਾਰੀ ਯੋਜਨਾਵਾਂ ਨਹੀਂ ਮਿਲਦੀਆਂ ਹਨ। ਇਹ ਸਭ ਤੋਂ ਪਛੜਿਆ ਹੈ। ਸੱਚਾਈ ਦੀ ਜਿੱਤ ਹੋਵੇਗੀ।
ਦੂਜੇ ਪਾਸੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੇ ਹਲਕਾ ਲੰਬੀ ਵਿੱਚ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ, ਨੂੰਹ ਹਰਸਿਮਰਤ ਬਾਦਲ ਤੇ ਪੋਤੀ ਹਰਕੀਰਤ ਕੌਰ ਬਾਦਲ ਨਾਲ ਜਾ ਕੇ ਵੋਟ ਪਾਈ।
ਇਸ ਦੌਰਾਨ ਪ੍ਰਕਾਸ਼ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕੈਪਟਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਸੀਂ ਪਿਛਲੀਆਂ ਤਿੰਨ ਪੀੜ੍ਹੀਆਂ ਤੋਂ ਇਸ ਥਾਂ ‘ਤੇ ਜੰਮੇ ਹੋਏ ਹਾਂ, ਜਦੋਂ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਲੋਕ ਟਿਕਟਾਂ ਨਾ ਮਿਲਣ ਕਰਕੇ ਦੂਜੀਆਂ ਪਾਰਟੀਆਂ ਵਿੱਚ ਚਲੇ ਗਏ ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਪੰਜਾਬ ਦੀਆਂ 117 ਮੈਂਬਰੀ ਵਿਧਾਨ ਸਭਾ ਸੀਟਾਂ ਲਈ ਅੱਜ ਸਵੇਰੇ 8 ਵਜੇ ਵੋਟਿੰਗ ਸ਼ੁਰੂ ਹੋ ਗਈ ਹੈ। ਸ਼ਾਮ 6 ਵਜੇ ਤੱਕ ਵੋਟਿੰਗ ਹੋਵੇਗੀ। ਪੋਲਿੰਗ ਬੂਥਾਂ ‘ਤੇ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ।