ਪੰਜਾਬ ਵਿੱਚ 117 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਹੋ ਰਹੀ ਹੈ। ਸੂਬੇ ਵਿੱਚ ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ । ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ 1,304 ਉਮੀਦਵਾਰ ਚੋਣ ਮੈਦਾਨ ਵਿੱਚ ਆਪਣੀ ਕਿਸਮਤ ਅਜ਼ਮਾ ਰਹੇ ਹਨ । ਇਨ੍ਹਾਂ ਚੋਣਾਂ ਨੂੰ ਲੈ ਕੇ ਪੰਜਾਬ ਦੇ ਲੋਕਾਂ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਸ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਐਤਵਾਰ ਨੂੰ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪੰਜਾਬ ਦੇ ਖੁਸ਼ਹਾਲ ਭਵਿੱਖ ਲਈ ਅਰਦਾਸ ਕੀਤੀ । ਇਸ ਸਬੰਧੀ ਰਾਘਵ ਚੱਢਾ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ। ਰਾਘਵ ਚੱਢਾ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਵਿੱਚ ਚੋਣਾਂ ਹੋ ਰਹੀਆਂ ਹਨ।
ਇਨ੍ਹਾਂ ਦੇ ਮੱਦੇਨਜ਼ਰ ਮੈਂ ਗੁਰਦੁਆਰਾ ਸ੍ਰੀ ਨਾਡਾ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਗੁਰੂ ਮਹਾਰਾਜ ਅੱਗੇ ਅਰਦਾਸ ਕੀਤੀ। ਅੱਜ ਦਾ ਦਿਨ ਪੰਜਾਬ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਆਪਣੇ ਖੁਸ਼ਹਾਲ ਅਤੇ ਅਗਾਂਹਵਧੂ ਭਵਿੱਖ ਦੇ ਬੀਜ ਬੀਜੇਗਾ । ਸਾਡਾ ਪੰਜਾਬ ਸਦਾ ਹੱਸਦਾ-ਵੱਸਦਾ ਰਹੇ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਦੇ ਲਈ 1,304 ਉਮੀਦਵਾਰਾਂ ਵਿਚਾਲੇ ਮੁਕਾਬਲਾ ਹੈ । ਇਸ ਵਾਰ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੀ ਚੋਣ ਮੈਦਾਨ ਵਿੱਚ ਇੱਕ ਦੂਜੇ ਨੂੰ ਪੂਰੀ ਟੱਕਰ ਦੇ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: