ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਦਾ ਦੌਰ ਜਾਰੀ ਹੈ। 117 ਸੀਟਾਂ ਤੋਂ ਚੋਣ ਮੈਦਾਨ ਵਿੱਚ ਉਤਰੇ ਉਮੀਦਵਾਰ ਤੇ ਵੱਡੇ ਸਿਆਸੀ ਆਗੂਆਂ ਵੱਲੋਂ ਵੋਟਾਂ ਪਾਉਣ ਦਾ ਸਿਲਸਿਲਾ ਚੱਲ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਅੰਮ੍ਰਿਤਸਰ-ਪੂਰਬੀ ਵਿਧਾਨ ਸਭਾ ਹਲਕੇ ਦੇ ਸਵਾਮੀ ਵਿਵੇਕਾਨੰਦ ਕਾਲਜ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ।
ਇਸ ਦੌਰਾਨ ਜਦੋਂ ਉਹ ਵੋਟ ਪਾ ਕੇ ਬਾਹਰ ਆ ਰਹੇ ਸਨ ਤਾਂ ਇਸੇ ਹਲਕੇ ਤੋਂ ਉਨ੍ਹਾਂ ਖਿਲਾਫ ਖੜ੍ਹੇ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਨਾਲ ਉਨ੍ਹਾਂ ਦਾ ਟਾਕਰਾ ਹੋ ਗਿਆ।
ਨਵਜੋਤ ਸਿੱਧੂ ਨੂੰ ਵੇਖ ਕੇ ਮਜੀਠੀਆ ਨੇ ਹੱਥ ਜੋੜੇ ਤੇ ਨਵਜੋਤ ਸਿੱਧੂ ਨੂੰ ਹਾਲ-ਚਾਲ ਵੀ ਪੁੱਛਿਆ। ਸਿੱਧੂ ਨੇ ਵੀ ਉਨ੍ਹਾਂ ਨੂੰ ਜਵਾਬ ਦਿੱਤਾ ਤੇ ਉਥੋਂ ਰਵਾਨਾ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਵੋਟਾਂ ਪਾਉਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਕਿ ਮੇਰੀ ਲੜਾਈ ਪੰਜਾਬ ਦੇ ਲੋਕਾਂ ਲਈ ਹੈ, ਅੰਮ੍ਰਿਤਸਰ ਪੂਰਬ ਨੂੰ ਵਿਕਾਸ ਦੀ ਲੋੜ ਹੈ। ਗਰੀਬ ਲੋਕ ਹਨ ਜਿਨ੍ਹਾਂ ਨੂੰ ਕਲਿਆਣਕਾਰੀ ਯੋਜਨਾਵਾਂ ਨਹੀਂ ਮਿਲਦੀਆਂ ਹਨ। ਇਹ ਸਭ ਤੋਂ ਪਛੜਿਆ ਹੈ। ਸੱਚਾਈ ਦੀ ਜਿੱਤ ਹੋਵੇਗੀ।
ਦੱਸ ਦੇਈਏ ਕਿ ਪੰਜਾਬ ਵਿੱਚ ਸਵੇਰ 8 ਵਜੇ ਤੋਂ 117 ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈ ਰਹੀਆਂ ਹਨ। ਦੁਪਹਿਰ 3 ਵਜੇ ਤੱਕ 49.81 ਫੀਸਦੀ ਵੋਟਾਂ ਪਈਆਂ ਹਨ।