ਮਾਨਸਾ ਤੋਂ ਚੋਣ ਮੁਕਾਬਲੇ ਵਿਚ ਉਤਰੇ ਕਾਂਗਰਸੀ ਉਮੀਦਵਾਰ ਸਿੱਧੂ ਮੂਸੇਵਾਲਾ ਦੀ ਸੀਟ ਨੂੰ ਲੈ ਕੇ ਕਾਫੀ ਵਿਵਾਦ ਹੋਏ ਸਨ। ਅੱਜ ਪੰਜਾਬ ਵਿਚ 117 ਵਿਧਾਨ ਸਭਾ ਸੀਟਾਂ ਲਈ ਮਾਨਸਾ ਹਲਕੇ ਦੇ ਲੋਕ ਆਪਣੇ-ਆਪਣੇ ਪੋਲਿੰਗ ਬੂਥਾਂ ‘ਤੇ ਵੋਟਾਂ ਪਾਉਂਦੇ ਦਿਖਾਈ ਦੇ ਰਹੇ ਹਨ। ਜਿਥੇ ਹਰ ਪਰਾਟੀ ਦੇ ਉਮੀਦਵਾਰ ਵੱਲੋਂ ਵੋਟਾਂ ਪਾਈਆਂ ਜਾ ਰਹੀਆਂ ਹਨ ਤੇ ਲੋਕਾਂ ਨੂੰ ਵੱਧ ਤੋਂ ਵਧ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਕਾਂਗਰਸੀ ਉਮੀਦਵਾਰ ਤੇ ਪੰਜਾਬ ਗਾਇਕ ਸਿੱਧੂ ਮੂਸੇਵਾਲਾ ਵੀ ਅੱਜ ਵੋਟ ਪਾਉਣ ਪੁੱਜੇ। ਪੋਲਿੰਗ ਬੂਥ ਵਾਲਿਆਂ ਨੇ ਸਿੱਧੂ ਮੂਸੇਵਾਲਾ ਨਾਲ ਸੈਲਫੀਆਂ ਵੀ ਲਈਆਂ। ਵੋਟ ਪਾਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਨੇ ਦਾਅਵਾ ਕੀਤਾ ਕਿ ਅਸੀਂ ਜਿੱਤਾਂਗੇ। ਉਨ੍ਹਾਂ ਕਿਹਾ ਕਿ ਸਾਡਾ ਕੰਮ ਹੈ ਮਿਹਨਤ ਕਰਨਾ ਤੇ ਮੈਨੂੰ ਪੂਰੀ ਉਮੀਦ ਹੈ ਕਿ ਮਾਨਸਾ ਹਲਕੇ ਤੋਂ ਅਸੀਂ ਜਿੱਤਾਂਗੇ। ਨਾਲ ਹੀ ਸਿੱਧੂ ਮੂਸੇਵਾਲਾ ਨੇ ਕਿਹਾ ਕਿ ਮਾਨਸਾ ਵਿਚ ਸ਼ਾਂਤਪੂਰਨ ਤਰੀਕੇ ਨਾਲ ਵੋਟਿੰਗ ਹੋ ਰਹੀ ਹੈ। ਸਿੱਧੂ ਮੂਸੇਵਾਲਾ ਨੇ ਬਠਿੰਡਾ ਦੇ ਲੋਕਾਂ ਨੂੰ ਵੱਧ ਤੋਂ ਵੱਧ ਵੋਟਿੰਗ ਕਰਨ ਦੀ ਵੀ ਅਪੀਲ ਕੀਤੀ।
ਇਸ ਮੌਕੇ ਸਿੱਧੂ ਮੂਸੇਵਾਲਾ ਨਾਲ ਉਨ੍ਹਾਂ ਦੀ ਮਾਤਾ ਜੀ ਵੀ ਵੋਟ ਪਾਉਣ ਪਹੁੰਚੇ ਤੇ ਉਨ੍ਹਾਂ ਮਾਨਸਾ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨੌਜਵਾਨ ਪੀੜ੍ਹੀ ਨੂੰ ਵੋਟ ਪਾਓ ਤਾਂ ਜੋ ਆਉਣ ਵਾਲੇ ਭਵਿੱਖ ਨੂੰ ਸੰਵਾਰ ਸਕਣ। ਨਾਲ ਹੀ ਉਨ੍ਹਾਂ ਸ਼ੁੱਭਦੀਪ ਯਾਨੀ ਸਿੱਧੂ ਮੂਸੇਵਾਲਾ ਨੂੰ ਵੀ ਵੋਟ ਪਾਉਣ ਦੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ -: