ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਤੇ ਕਾਂਗਰਸ ‘ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ‘ਆਪ’ ਦਿੱਲੀ ਨੂੰ ਧੋਖਾ ਦੇ ਰਹੀ ਹੈ ਤੇ ਦਿੱਲੀ ਮਾਡਲ ਰਾਹੀਂ ਹੁਣ ਪੰਜਾਬ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨੂੰ ਧੋਖਾ ਦੇਣ ਤੇ ਦਿੱਲੀ ਵਿੱਚ 524 ਕਰੋੜ ਰੁਪਏ ਦੇ ਵਿਗਿਆਪਨ ਦੇਣ ਤੋਂ ਇਲਾਵਾ ਹੋਰ ਕੀ ਕੰਮ ਕੀਤਾ ਹੈ। ਦੂਜੇ ਪਾਸੇ ਉਨਹਾਂ ਪੰਜਾਬ ਵਿੱਚ ‘ਆਪ’ ਸੀ.ਐੱਮ. ਉਮੀਦਵਾਰ ਭਗਵੰਤ ਮਾਨ ‘ਤੇ ਵੀ ਹਮਲਾ ਬੋਲਿਆ।
ਮੀਨਾਕਸ਼ੀ ਲੇਖੀ ਨੇ ਕਿਹਾ ਕਿ ਭਗਵੰਤ ਮਾਨ ਸਭ ਤੋਂ ਵੱਡੇ ਝੂਠੇ ਹਨ। ਕੀ ਉਨ੍ਹਾਂ ਨੂੰ ਪਤਾ ਹੈ ਕਿ ਕਾਂਗਰਸ ਨੇ ‘ਆਪ’ ਨੂੰ ਬਣਾਉਣ ਵਿੱਚ ਕਿੰਨਾ ਪੈਸਾ ਖਰਚ ਕੀਤਾ। ਆਮ ਆਦਮੀ ਪਾਰਟੀ ਸੋਨੀਆ ਗਾਂਧੀ ਦੀ ਬੀ-ਟੀਮ ਹੈ ਤੇ ਕਾਂਗਰਸ ਨਾਲ ਮਿਲੀਭੁਗਤ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦੱਸ ਦੇਈਏ ਕਿ ਪੰਜਾਬ ਵਿੱਚ ਅੱਜ 117 ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਹੋਈਆਂ। ਕਾਂਗਰਸ ਵੱਲੋਂ ਮੁੱਖ ਮੰਤਰੀ ਉਮੀਦਵਾਰ ਚਰਨਜੀਤ ਸਿੰਘ ਚੰਨੀ, ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ, ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਚੋਣ ਮੈਦਾਨ ਵਿੱਚ ਹਨ। ਸਾਰੇ ਹੀ ਲੀਡਰ ਪਹਿਲੀ ਵਾਰ ਸੀ.ਐੱਮ. ਚਿਹਰੇ ਨਾਲ ਪੰਜਾਬ ਵਿੱਚ ਚੋਣਾਂ ਲੜ ਰਹੇ ਹਨ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।