ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਸਾਰੀਆਂ ਸੀਟਾਂ ਲਈ ਵੋਟਿੰਗ ਖਤਮ ਹੋ ਗਈ ਹੈ। ਇਸ ਦੌਰਾਨ ਕੇਂਦਰੀ ਮੰਤਰੀ ਜੀਤੇਂਦਰ ਸਿੰਘ ਪੰਜਾਬ ਵਿਚ ਭਾਜਪਾ ਦੀ ਜਿੱਤ ਦਾ ਦਾਅਵਾ ਕਰਦੇ ਹੋਏ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪਾਰਟੀ ਅਸਥਿਰ ਹੈ। ਉਥੇ ‘ਆਪ’ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧ ਹੁਣ ਪੰਜਾਬ ਵਿਚ ਲੋਕਾਂ ਸਾਹਮਣੇ ਆ ਗਏ ਹਨ। ਸੂਬੇ ਵਿਚ ਭਾਜਪਾ ਗਠਜੋੜ ਸਰਕਾਰ ਹੀ ਵਿਕਾਸ ਕਰਨ ਵਿਚ ਸਮਰੱਥ ਹੈ। ਪੰਜਾਬ ਵਿਚ ਭਾਜਪਾ ਲੋਕ ਕਾਂਗਰਸ ਤੇ ਸੁਖਦਵੇ ਸਿੰਘ ਢੀਂਡਸਾ ਦੀ ਪਾਰਟੀ ਨਾਲ ਗਠਜੋੜ ਵਿਚ ਚੋਣ ਲੜ ਰਹੀ ਹੈ। ਕੇਂਦਰੀ ਮੰਤਰੀ ਜੀਤੇਂਦਰ ਨੇ ਯੂਪੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਤੀਕਿਰਿਆ ਦਿੱਤੀ ਹੈ।
ਸਾਰੀਆਂ ਪਾਰਟੀਆਂ ਆਪਣੀ-ਆਪਣੀ ਜਿੱਤ ਦੇ ਦਾਅਵੇ ਕਰ ਰਹੀਆਂ ਹਨ। ਭਾਜਪਾ ਦੇ ਸਹਿਯੋਗੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਜਿੱਤ ਦਾ ਦਾਅਵਾ ਕੀਤਾ ਹੈ। ਨਾਲ ਹੀ ਉਨ੍ਹਾਂ ਨੇ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ ਹੈ। ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਵਾਰ ਪੰਜਾਬ ‘ਚ ਕਾਂਗਰਸ ਦਾ ਸਫਾਇਆ ਹੋ ਜਾਵੇਗਾ। ਨਾਲ ਹੀ ਉਨ੍ਹਾਂ ਨੇ ਆਪ ਦੇ ਸੀਐੱਮ ਚਿਹਰਾ ਭਗਵੰਤ ਮਾਨ ਨੂੰ ਵੀ ਦੇਸ਼ਧ੍ਰੋਹੀ ਦੱਸਿਆ ਹੈ।
ਸੂਬੇ ਵਿਚ ਵਿਧਾਨ ਸਭਾ ਚੋਣਾਂ ਵਿਚ ਇਸ ਵਾਰ 1304 ਉਮੀਦਵਾਰ ਮੈਦਾਨ ਵਿਚ ਉਤਰੇ ਹਨ। ਇਨ੍ਹਾਂ ਵਿਚੋਂ 93 ਮਹਿਲਾ ਉਮੀਦਵਾਰ ਹਨ। ਇਸ ਵਾਰ ਕਈ ਦਿੱਗਜ਼ਾਂ ਦੀ ਕਿਸਮਤ ਵੀ ਦਾਅ ‘ਤੇ ਲੱਗੀ ਹੋਈ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਕਾਂਗਰਸ ਦੇ ਮੁੱਖ ਮੰਤਰੀ ਚਿਹਰਾ ਹਨ, ਉਹ ਦੋ ਸੀਟਾਂ ਤੋਂ ਚੋਣ ਲੜ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਪੰਜਾਬ ਕਾਂਗਰਸ ਮੁਖੀ ਨਵਜੋਤ ਸਿੰਘ ਦਾ ਸਾਹਮਣਾ ਅੰਮ੍ਰਿਤਸਰ ਪੂਰਬੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ, ਆਪ ਦੇ ਜਵਨਜੋਤ ਕੌਰ ਤੇ ਭਾਜਪਾ ਦੇ ਜਗਮੋਹਨ ਸਿੰਘ ਰਾਜੂ ਨਾਲ ਹੋ ਰਿਹਾ ਹੈ ਜਦੋਂ ਕਿ ਸੰਗਰੂਰ ਤੋਂ ਆਪ ਦੇ ਸਾਂਸਦ ਦੇ ਪਾਰਟੀ ਦਾ CM ਚਿਹਰਾ ਭਗਵੰਤ ਮਾਨ ਧੂਰੀ ਸੀਟ ਤੋਂ ਚੋਣ ਲੜ ਰਹੇ ਹਨ।