ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਦੋ-ਤਿਹਾਈ ਬਹੁਮਤ ਨਾਲ ਇੱਕ ਵਾਰ ਫਿਰ ਤੋਂ ਪੰਜਾਬ ਵਿਚ ਸਰਕਾਰ ਬਣਾਏਗੀ। ਚੰਨੀ ਨੇ ਇਹ ਵੀ ਕਿਹਾ ਕਿ ਲੋਕ ਵੱਡੀ ਗਿਣਤੀ ‘ਚ ਕਾਂਗਰਸ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੋਟਰਾਂ ਵਿੱਚ ਪਾਰਟੀ ਪ੍ਰਤੀ ਭਾਰੀ ਸਮਰਥਨ ਹੈ।
ਮੁੱਖ ਮੰਤਰੀ ਚਮਕੌਰ ਸਾਹਿਬ ਅਤੇ ਭਦੌੜ ਹਲਕਿਆਂ ਤੋਂ ਚੋਣ ਲੜ ਰਹੇ ਹਨ। ਉਹ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵੀ ਹਨ। ਇਸ ਤੋਂ ਪਹਿਲਾਂ ਚੰਨੀ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਸੰਵਿਧਾਨਕ ਅਧਿਕਾਰਾਂ ਦੀ ਵਰਤੋਂ ਕਰਨ ਅਤੇ ਆਪਣੀ ਕੀਮਤੀ ਵੋਟ ਪਾਉਣ ਦੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅੰਮ੍ਰਿਤਸਰ (ਪੂਰਬੀ) ‘ਚ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ, ‘ਆਪ’ ਦੀ ਜੀਵਨਜੋਤ ਕੌਰ ਅਤੇ ਭਾਜਪਾ ਦੇ ਜਗਮੋਹਨ ਸਿੰਘ ਰਾਜੂ ਦਾ ਮੁਕਾਬਲਾ ਹੈ। ਪੰਜਾਬ ਵਿੱਚ ਇਸ ਵਾਰ ਕਾਂਗਰਸ, ਆਮ ਆਦਮੀ ਪਾਰਟੀ (ਆਪ), ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਗਠਜੋੜ ਅਤੇ ਭਾਜਪਾ ਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ, ਸੁਖਦੇਵ ਸਿੰਘ ਢੀਂਡਸਾ ਨਾਲ ਗਠਜੋੜ ਕਰਕੇ ਮੈਦਾਨ ਵਿਚ ਉਤਰੇ ਹਨ। ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।