ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਵੱਲੋਂ ਸੂਬੇ ਵਿਚ ਕਰਾਏ ਗਏ ਵਿਕਾਸ ਕੰਮਾਂ ਦਾ ਕ੍ਰੈਡਿਟ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੇਣ ਲਈ ਕਾਂਗਰਸ ਪਾਰਟੀ ਦੀ ਆਲੋਚਨਾ ਕੀਤੀ ਹੈ। ਅਮਰਿੰਦਰ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕਾਂਗਰਸ ਛੱਡ ਕੇ ਆਪਣਾ ਦਲ ਪੰਜਾਬ ਲੋਕ ਕਾਂਗਰਸ ਬਣਾ ਲਿਆ ਹੈ ਤੇ ਭਾਜਪਾ ਨਾਲ ਗਠਜੋੜ ਵਿਚ ਚੋਣ ਲੜ ਰਹੇ ਹਨ।
ਉਨ੍ਹਾਂ ਕਿਹਾ ਕਿ ਚੰਨੀ ਕੋਈ ਜਾਦੂਗਰ ਨਹੀਂ ਹੈ ਜਿਵੇਂ ਕਿ ਉਹ ਬਣਨ ਦੀ ਝੂਠੀ ਕੋਸ਼ਿਸ਼ ਕਰ ਰਹੇ ਹਨ। ਉਹ ਤਿੰਨ ਮਹੀਨੇ ਦੇ ਅੰਦਰ ਆਪਣੇ ਵੱਲੋਂ ਕੀਤੇ ਗਏ ਜਿਹੜੇ ਚਮਤਕਾਰਾਂ ਦੀ ਗੱਲ ਕਰ ਰਹੇ ਹਨ, ਦਰਅਸਲ ਉਹ ਪੰਜਾਬ ਦੇ ਮੁੱਖ ਮੰਤਰੀ ਰਹਿੰਦੇ ਮੇਰੀ ਮੁਸ਼ਕਲ ਮਿਹਨਤ ਦਾ ਨਤੀਜਾ ਹੈ। ਮੇਰੀ ਸੋਚ ਨਾਲ ਚਰਨਜੀਤ ਸਿੰਘ ਚੰਨੀ ਤੇ ਸਿੱਧੂ ਦੋਵੇਂ ਨਕਾਰੇ ਹਨ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਕਾਂਗਰਸ ਇਸ ਗੱਲ ਤੋਂ ਚਿੰਤਤ ਹੈ ਕਿ ਮੈਂ ਮੁੱਖ ਮੰਤਰੀ ਰਹਿੰਦੇ ਪੰਜਾਬ ਵਿਚ ਜੋ ਵਿਕਾਸ ਕੰਮ ਕੀਤੇ ਹਨ, ਉਹ ਉਨ੍ਹਾਂ ਖਿਲਾਫ ਜਾ ਰਿਹਾ ਹੈ। ਮੈਂ ਭਵਿੱਖਬਾਣੀ ਕਰ ਸਕਦਾ ਹਾਂ ਕਿ ਕਾਂਗਰਸ ਨੂੰ ਇਨ੍ਹਾਂ ਚੋਣਾਂ ‘ਚ 20-30 ਤੋਂ ਵੱਧ ਸੀਟਾਂ ਨਹੀਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਅਸੀਂ ਪਟਿਆਲਾ ਤੇ ਆਸ-ਪਾਸ ਦੀਆਂ ਸੀਟਾਂ ‘ਤੇ ਬਹੁਚ ਚੰਗੀ ਜਿੱਤ ਦਰਜ ਕਰਾਂਗੇ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਦੋ-ਤਿਹਾਈ ਬਹੁਮਤ ਨਾਲ ਇੱਕ ਵਾਰ ਫਿਰ ਤੋਂ ਪੰਜਾਬ ਵਿਚ ਸਰਕਾਰ ਬਣਾਏਗੀ। ਚੰਨੀ ਨੇ ਇਹ ਵੀ ਕਿਹਾ ਕਿ ਲੋਕ ਵੱਡੀ ਗਿਣਤੀ ‘ਚ ਕਾਂਗਰਸ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵੋਟਰਾਂ ਵਿੱਚ ਪਾਰਟੀ ਪ੍ਰਤੀ ਭਾਰੀ ਸਮਰਥਨ ਹੈ।