ਚਾਰਾ ਘੁਟਾਲੇ ਮਾਮਲੇ ਵਿੱਚ ਲਾਲੂ ਯਾਦਵ ਨੂੰ ਸੋਮਵਾਰ ਨੂੰ ਸਜ਼ਾ ਸੁਣਾਈ ਜਾਵੇਗੀ । ਡੋਰਾਂਡਾ ਖਜ਼ਾਨੇ ਵਿੱਚੋਂ 139.35 ਕਰੋੜ ਰੁਪਏ ਦੀ ਨਜਾਇਜ਼ ਨਿਕਾਸੀ ਕੀਤੀ ਗਈ ਸੀ । ਇਸ ਸਭ ਤੋਂ ਵੱਡੇ ਘੁਟਾਲੇ ਦੇ ਮਾਮਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਸਮੇਤ 41 ਦੋਸ਼ੀਆਂ ਦੀ ਕਿਸਮਤ ਦਾ ਫੈਸਲਾ ਹੋਵੇਗਾ । ਰਾਂਚੀ CBI ਕੋਰਟ ਦੇ ਵਿਸ਼ੇਸ਼ ਜੱਜ ਐਸ ਕੇ ਸ਼ਸ਼ੀ ਦੀ ਅਦਾਲਤ ਦੁਪਹਿਰ 12 ਵਜੇ ਤੋਂ ਬਾਅਦ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਦੋਸ਼ੀਆਂ ਦੀ ਸਜ਼ਾ ਦਾ ਐਲਾਨ ਕਰੇਗੀ । ਦੋਸ਼ੀਆਂ ਨੂੰ ਜੇਲ੍ਹ ਵਿੱਚੋਂ ਹੀ ਵਰਚੁਅਲ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ । ਲਾਲੂ ਪ੍ਰਸਾਦ ਯਾਦਵ ਸਿਹਤ ਕਾਰਨਾਂ ਕਰਕੇ ਰਾਂਚੀ ਰਿਮਸ ਦੇ ਪੇਇੰਗ ਵਾਰਡ ਵਿੱਚ ਦਾਖਲ ਹਨ । ਜੇਲ੍ਹ ਪ੍ਰਸ਼ਾਸਨ ਨੇ ਉਨ੍ਹਾਂ ਲਈ ਵੀਡੀਓ ਕਾਨਫਰੰਸਿੰਗ ਲਈ ਉੱਥੇ ਲੈਪਟਾਪ ਦਾ ਪ੍ਰਬੰਧ ਕੀਤਾ ਹੈ।
ਅਰਬਾਂ ਡਾਲਰ ਦੇ ਚਾਰਾ ਘੁਟਾਲੇ ਦੇ ਪੰਜਵੇਂ ਕੇਸ ਵਿੱਚ ਦੋਸ਼ੀ ਠਹਿਰਾਏ ਗਏ ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਯਾਦਵ ਨੂੰ ਰਾਂਚੀ ਸਥਿਤ CBI ਦੀ ਵਿਸ਼ੇਸ਼ ਅਦਾਲਤ ਵੱਲੋਂ ਸਜ਼ਾ ਸੁਣਾਈ ਜਾਵੇਗੀ । ਡੋਰਾਂਡਾ ਖਜ਼ਾਨੇ ਤੋਂ ਲਗਭਗ 139.35 ਕਰੋੜ ਰੁਪਏ ਦੀ ਗੈਰ-ਕਾਨੂੰਨੀ ਨਿਕਾਸੀ ਦੇ ਮਾਮਲੇ ਵਿੱਚ ਵਿਸ਼ੇਸ਼ ਸੀਬੀਆਈ ਜੱਜ ਐਸਕੇ ਸ਼ਸ਼ੀ ਦੀ ਅਦਾਲਤ ਨੇ ਲਾਲੂ ਪ੍ਰਸਾਦ ਸਮੇਤ 75 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ । ਇਨ੍ਹਾਂ ਵਿੱਚੋਂ 34 ਦੋਸ਼ੀਆਂ ਨੂੰ 15 ਫਰਵਰੀ ਨੂੰ ਫੈਸਲੇ ਦੇ ਦਿਨ ਵੱਧ ਤੋਂ ਵੱਧ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜਦਕਿ ਲਾਲੂ ਪ੍ਰਸਾਦ ਸਮੇਤ 41 ਦੋਸ਼ੀਆਂ ਦੀ ਸਜ਼ਾ ਅੱਜ ਸੁਣਾਈ ਜਾਵੇਗੀ।
ਇਹ ਵੀ ਪੜ੍ਹੋ: ਰਾਘਵ ਚੱਢਾ ਬੋਲੇ- ‘ਪੰਜਾਬ ‘ਚ ‘ਆਪ’ ਪੂਰੇ ਬਹੁਮਤ ਨਾਲ ਬਣਾਏਗੀ ਸਰਕਾਰ, ਫਿਰ BJP ਨੂੰ ਦੇਵਾਂਗੇ ਟੱਕਰ’
ਪਸ਼ੂ ਪਾਲਣ ਘੁਟਾਲੇ ਦੇ ਡੋਰਾਂਡਾ ਕੇਸ ਵਿੱਚ ਜਿਨ੍ਹਾਂ ਨੂੰ ਸਜ਼ਾ ਸੁਣਾਈ ਜਾਵੇਗੀ, ਉਨ੍ਹਾਂ ਵਿੱਚ ਸਾਬਕਾ ਵਿਧਾਇਕ ਆਰ.ਕੇ.ਰਾਣਾ ਅਤੇ ਪਸ਼ੂ ਪਾਲਣ ਵਿਭਾਗ ਦੇ ਸਾਬਕਾ ਸਕੱਤਰ ਬੇਕ ਜੂਲੀਅਸ ਸ਼ਾਮਿਲ ਹਨ । ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ 75 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ । ਇਨ੍ਹਾਂ ਵਿੱਚੋਂ 41 ਲੋਕਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਮੰਗਲਵਾਰ ਨੂੰ ਹੀ ਅਦਾਲਤ ਨੇ 34 ਦੋਸ਼ੀਆਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਸੀ। ਇਸ ਦੇ ਨਾਲ ਹੀ ਪੰਜਾਹ ਹਜ਼ਾਰ ਤੋਂ ਦੋ ਲੱਖ ਤੱਕ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਤਿੰਨ ਸਾਲ ਤੱਕ ਦੀ ਸਜ਼ਾ ਸੁਣਾਏ ਗਏ ਵਿਅਕਤੀਆਂ ਨੂੰ ਅਪੀਲ ਕਰਨ ਲਈ ਉਸੇ ਦਿਨ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ । ਜਦੋਂ ਕਿ ਸੱਤ ਔਰਤਾਂ ਸਮੇਤ 24 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ ਸੀ ।
ਦੱਸ ਦੇਈਏ ਕਿ CBI ਦੀ ਵਿਸ਼ੇਸ਼ ਅਦਾਲਤ ਵੱਲੋਂ ਜਨਤਕ ਧਨ ਦੀ ਦੁਰਵਰਤੋਂ, ਭ੍ਰਿਸ਼ਟਾਚਾਰ ਅਤੇ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਆਈਪੀਸੀ ਦੀ ਧਾਰਾ 120ਬੀ, 420, 409, 467, 468, 471, 477ਏ ਅਤੇ ਪੀਸੀ ਐਕਟ ਦੀਆਂ ਧਾਰਾਵਾਂ 13(2), 13(1), (ਸੀ) ਤਹਿਤ ਇਸ ਘੁਟਾਲੇ ਵਿੱਚ ਸਾਜ਼ਿਸ਼ ਰਚਣ ਲਈ ਦੋਸ਼ੀ ਠਹਿਰਾਇਆ ਗਿਆ ਹੈ । ਇਨ੍ਹਾਂ ਧਾਰਾਵਾਂ ਤਹਿਤ ਘੱਟੋ-ਘੱਟ ਇੱਕ ਸਾਲ ਅਤੇ ਵੱਧ ਤੋਂ ਵੱਧ ਸੱਤ ਸਾਲ ਦੀ ਕੈਦ ਦੀ ਵਿਵਸਥਾ ਹੈ ।
ਵੀਡੀਓ ਲਈ ਕਲਿੱਕ ਕਰੋ -: