Kiwi Health care tips: ਕੀਵੀ ਫਲ ਵਿਟਾਮਿਨ ਏ, ਸੀ, ਕੇ, ਪੋਟਾਸ਼ੀਅਮ, ਫਾਈਬਰ, ਐਂਟੀ-ਆਕਸੀਡੈਂਟ, ਐਂਟੀ-ਵਾਇਰਲ ਆਦਿ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਬੂਸਟ ਹੋ ਕੇ ਬਿਮਾਰੀਆਂ ਨਾਲ ਲੜਨ ਦੀ ਸ਼ਕਤੀ ਵਧਦੀ ਹੈ। ਵੈਸੇ ਤਾਂ ਤੁਸੀਂ ਇਸਨੂੰ ਕਿਸੇ ਵੀ ਸਮੇਂ ਖਾ ਸਕਦੇ ਹੋ। ਪਰ ਮਾਹਿਰਾਂ ਅਨੁਸਾਰ ਸਵੇਰੇ ਖਾਲੀ ਪੇਟ ਕੀਵੀ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਆਓ ਜਾਣਦੇ ਹਾਂ ਕੀਵੀ ਖਾਣ ਦੇ ਤਰੀਕੇ ਅਤੇ ਫਾਇਦੇ।
ਇਸ ਤਰ੍ਹਾਂ ਅਤੇ ਇਸ ਸਮੇਂ ਖਾਓ ਕੀਵੀ: ਜ਼ਿਆਦਾਤਰ ਲੋਕ ਕੀਵੀ ਨੂੰ ਛਿੱਲ ਕੇ ਖਾਂਦੇ ਹਨ। ਪਰ ਇਸ ਦੇ ਛਿਲਕੇ ਵੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਅਜਿਹੇ ‘ਚ ਕੀਵੀ ਨੂੰ ਛਿਲਕਿਆਂ ਦੇ ਨਾਲ ਖਾਣਾ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਡਾਈਟ ‘ਚ ਇਸ ਨੂੰ ਸਿੱਧਾ ਖਾਣ ਤੋਂ ਇਲਾਵਾ ਤੁਸੀਂ ਇਸ ਦਾ ਜੂਸ ਬਣਾ ਕੇ ਵੀ ਪੀ ਸਕਦੇ ਹੋ। ਇਸ ਦੇ ਨਾਲ ਹੀ ਕੀਵੀ ਨੂੰ ਕਿਸੇ ਵੀ ਸਮੇਂ ਖਾਧਾ ਜਾ ਸਕਦਾ ਹੈ। ਪਰ ਸਵੇਰੇ ਖਾਲੀ ਪੇਟ ਇਸ ਦਾ ਸੇਵਨ ਕਰਨਾ ਜ਼ਿਆਦਾ ਫਾਇਦੇਮੰਦ ਮੰਨਿਆ ਜਾਂਦਾ ਹੈ। ਆਓ ਹੁਣ ਜਾਣਦੇ ਹਾਂ ਕੀਵੀ ਖਾਣ ਦੇ ਫਾਇਦੇ।
ਪਾਚਨ ਤੰਤਰ ਰਹੇਗਾ ਤੰਦਰੁਸਤ: ਕੀਵੀ ‘ਚ ਫਾਈਬਰ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਠੀਕ ਰਹਿੰਦਾ ਹੈ। ਇਸ ਤਰ੍ਹਾਂ ਪੇਟ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਕਬਜ਼, ਗੈਸ, ਐਸੀਡਿਟੀ, ਬਦਹਜ਼ਮੀ ਆਦਿ ਤੋਂ ਬਚਾਅ ਰਹਿੰਦਾ ਹੈ।
ਦਿਲ ਰਹੇਗਾ ਤੰਦਰੁਸਤ: ਮਾਹਿਰਾਂ ਮੁਤਾਬਕ ਸਵੇਰੇ ਖਾਲੀ ਪੇਟ ਕੀਵੀ ਖਾਣ ਨਾਲ ਕੋਲੈਸਟ੍ਰੋਲ ਲੈਵਲ ਕੰਟਰੋਲ ‘ਚ ਰਹਿੰਦਾ ਹੈ। ਇਸ ਨਾਲ ਦਿਲ ਮਜ਼ਬੂਤ ਹੁੰਦਾ ਹੈ। ਅਜਿਹੇ ‘ਚ ਦਿਲ ਦੇ ਮਰੀਜ਼ਾਂ ਅਤੇ ਦਿਲ ਨਾਲ ਜੁੜੀਆਂ ਬੀਮਾਰੀਆਂ ਤੋਂ ਬਚਣ ਲਈ ਸਵੇਰੇ ਖਾਲੀ ਪੇਟ ਕੀਵੀ ਖਾਣਾ ਬੈਸਟ ਮੰਨਿਆ ਜਾਂਦਾ ਹੈ। ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਆਪਣੀ ਡੇਲੀ ‘ਚ ਕੀਵੀ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਇਸ ਨੂੰ ਖਾਣ ਨਾਲ ਹਾਈ ਬਲੱਡ ਪ੍ਰੈਸ਼ਰ ਦੀ ਸ਼ਿਕਾਇਤ ਦੂਰ ਹੁੰਦੀ ਹੈ।
ਭਾਰ ਘਟਾਏ: ਫਾਈਬਰ ਨਾਲ ਭਰਪੂਰ ਕੀਵੀ ਖਾਣ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਅਜਿਹੇ ‘ਚ ਓਵਰਈਟਿੰਗ ਦੀ ਸਮੱਸਿਆ ਤੋਂ ਬਚਾਅ ਰਹਿੰਦਾ ਹੈ। ਇਸ ਤਰ੍ਹਾਂ ਇਸ ਦਾ ਸੇਵਨ ਕਰਨ ਨਾਲ ਭਾਰ ਕੰਟਰੋਲ ‘ਚ ਰਹਿੰਦਾ ਹੈ।
ਇਮਿਊਨਿਟੀ ਵਧਾਏ: ਕੀਵੀ ਖਾਣ ਨਾਲ ਇਮਿਊਨਿਟੀ ਤੇਜ਼ੀ ਨਾਲ ਵਧਦੀ ਹੈ। ਇਸ ਨਾਲ ਵਾਇਰਲ ਇੰਫੈਕਸ਼ਨ ਦਾ ਖਤਰਾ ਵੀ ਬਹੁਤ ਹੱਦ ਤੱਕ ਘੱਟ ਰਹਿੰਦਾ ਹੈ। ਪੋਸ਼ਕ ਤੱਤਾਂ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਕੀਵੀ ਖਾਣ ਨਾਲ ਥਕਾਵਟ, ਕਮਜ਼ੋਰੀ ਆਦਿ ਦੂਰ ਹੋ ਕੇ ਦਿਨ ਭਰ ਫਰੈਸ਼ ਮਹਿਸੂਸ ਹੁੰਦਾ ਹੈ।
ਸਕਿਨ ਕਰੇਗੀ ਗਲੋਂ: ਕੀਵੀ ਨੂੰ ਸਰੀਰ ਦੇ ਨਾਲ-ਨਾਲ ਸਕਿਨ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਮਾਹਿਰਾਂ ਅਨੁਸਾਰ ਸਵੇਰੇ ਖਾਲੀ ਪੇਟ ਕੀਵੀ ਖਾਣ ਨਾਲ ਚਿਹਰੇ ‘ਤੇ ਪਿੰਪਲਸ ਦੀ ਸ਼ਿਕਾਇਤ ਖਤਮ ਹੋ ਜਾਂਦੀ ਹੈ। ਇਸ ਨਾਲ ਸਕਿਨ ਨਾਲ ਜੁੜੀਆਂ ਸਮੱਸਿਆਵਾਂ ਦੂਰ ਹੋ ਕੇ ਚਿਹਰਾ ਬੇਦਾਗ, ਸੌਫਟ ਅਤੇ ਜਵਾਨ ਨਜ਼ਰ ਆਉਂਦਾ ਹੈ।