ਕੇਂਦਰੀ ਮੰਤਰੀ ਨੇ ਕਿਹਾ ਕਿ ਪਾਬੰਦੀਸ਼ੁਦਾ ਵੱਖਵਾਦੀ ਸਮੂਹ ਸਿੱਖ ਫਾਰ ਜਸਟਿਸ (ਐਸਐਫਜੇ) ਅਤੇ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦਰਮਿਆਨ ਵਿਚ ਕਥਿਤ ਸਬੰਧਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦੋਸ਼ਾਂ ਨੂੰ ਹਲਕੇ ਵਿੱਚ ਨਹੀਂ ਲੈਣਗੇ।ਚੰਨੀ ਨੂੰ ਵਾਪਸ ਲਿਖਦੇ ਹੋਏ ਸ਼ਾਹ ਨੇ ਕਿਹਾ ਸੀ ਕਿ ਭਾਰਤ ਸਰਕਾਰ ਨੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਤੇ ਮੈਂ ਇਸ ਮਾਮਲੇ ਨੂੰ ਡੂੰਘਾਈ ਨਾਲ ਦੇਖਾਂਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵੱਖਵਾਦੀ ਸਮੂਹ ਨਾਲ ਸਬੰਧ ਤੇ ਚੋਣਾਂ ਵਿਚ ਸਿਆਸੀ ਲਾਭ ਲਈ ਇਸ ਦਾ ਇਸਤੇਮਾਲ ਇੱਕ ਗੰਭੀਰ ਮੁੱਦਾ ਹੈ। ਕੋਈ ਵੀ ਸਰਕਾਰ ਇਸ ਨੂੰ ਹਲਕੇ ਵਿਚ ਨਹੀਂ ਲਵੇਗੀ। ਅਸੀਂ ਇਸ ਦੀ ਜਾਂਚ ਕਰਾਂਗੇ।
ਅਮਿਤ ਸ਼ਾਹ ਨੂੰ ਲਿਖੇ ਇੱਕ ਪੱਤਰ ਵਿਚ ਚੰਨੀ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੇ SFJ ਤੋਂ ਇੱਕ ਪੱਤਰ ਮਿਲਿਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਇਹ ਸਮੂਹ ਆਪ ਨਾਲ ਲਗਾਤਾਰ ਸੰਪਰਕ ਵਿਚ ਹੈ। ਪੰਜਾਬ ਦੇ CM ਨੇ ਦਾਅਵਾ ਕੀਤਾ ਕਿ SFJ ਦੇ ਪੱਤਰ ‘ਚ ਇਹ ਜ਼ਿਕਰ ਕੀਤਾ ਗਿਆ ਸੀ ਕਿ ਸੰਗਠਨ ਨੇ 2017 ਦੇ ਪੰਜਾਬ ਚੋਣਾਂ ਵਿਚ ਆਪ ਨੂੰ ਸਮਰਥਨ ਦਿੱਤਾ ਸੀ ਤੇ ਮੌਜੂਦਾ ਚੋਣਾਂ ਵਿਚ ਵੀ ਅਜਿਹਾ ਕਰਨਾ ਜਾਰੀ ਰੱਖਿਆ ਹੋਇਆ ਸੀ।
ਕਾਂਗਰਸ ਸਾਂਸਦ ਰਾਹੁਲ ਗਾਂਧੀ ਦੇ ਦੋਸ਼ ਕਿ ਨਰਿੰਦਰ ਮੋਦੀ ਸਰਕਾਰ ਦੀਆਂ ਕਸ਼ਮੀਰ ਨੀਤੀਆਂ ਪਾਕਿਸਤਾਨ ਤੇ ਚੀਨ ਨੂੰ ਨਜ਼ਦੀਕ ਲਿਆਈਆਂ ਸਨ ‘ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਂਗਰਸ ਨੇਤਾ ਨੂੰ ਦੇਸ਼ ਦੇ ਇਤਿਹਾਸ ਦਾ ਪਤਾ ਨਹੀਂ ਹੈ ਤੇ ਉਨ੍ਹਾਂ ਨੂੰ ਸੰਸਦ ‘ਚ ਬਿਆਨ ਨਹੀਂ ਦੇਣਾ ਚਾਹੀਦਾ ਸੀ। ਅਮਿਤ ਸ਼ਾਹ ਇੱਕ ਖਾਸ ਗੱਲਬਾਤ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਵੱਲੋਂ ਲਗਾਏ ਗਏ ਦੋਸ਼ਾਂ ਨਾਲ ਜੁੜੇ ਸਵਾਲਾਂ ਦਾ ਜਵਾਬ ਦੇ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਚੰਨੀ ਨੂੰ ਵਾਪਸ ਲਿਖਦੇ ਹੋਏ ਸ਼ਾਹ ਨੇ ਕਿਹਾ ਸੀ ਕਿ ਭਾਰਤ ਸਰਕਾਰ ਨੇ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ ਤੇ ਮੈਂ ਇਸ ਮਾਮਲੇ ਨੂੰ ਡੂੰਘਾਈ ਨਾਲ ਦੇਖਾਂਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਪਾਰਟੀ ਦਾ ਵੱਖਵਾਦੀ ਸਮੂਹ ਨਾਲ ਸਬੰਧ ਤੇ ਚੋਣਾਂ ਵਿਚ ਸਿਆਸੀ ਲਾਭ ਲਈ ਇਸ ਦਾ ਇਸਤੇਮਾਲ ਇੱਕ ਗੰਭੀਰ ਮੁੱਦਾ ਹੈ। ਕੋਈ ਵੀ ਸਰਕਾਰ ਇਸ ਨੂੰ ਹਲਕੇ ਵਿਚ ਨਹੀਂ ਲਵੇਗੀ। ਅਸੀਂ ਇਸ ਦੀ ਜਾਂਚ ਕਰਾਂਗੇ।
ਅਮਿਤ ਸ਼ਾਹ ਨੇ ਕਿਹਾ ਕਿ ਰਾਹੁਲ ਗਾਂਧੀ ਇਸ ਦੇਸ਼ ਦਾ ਇਤਿਹਾਸ ਬਿਲਕੁਲ ਨਹੀਂ ਜਾਣਦੇ, ਉਨ੍ਹਾਂ ਨੂੰ ਨਹੀਂ ਪਤਾ ਕਿ 1962 ਵਿਚ ਕੀ ਹੋਇਆ ਅਤੇ ਕਿਸ ਦੀ ਵਜ੍ਹਾ ਨਾਲ ਹੋਇਆ। ਨਰਿੰਦਰ ਮੋਦੀ ਸਰਕਾਰ ਨੇ ਚੀਨ ਦੀ ਹਰ ਚੁਣੌਤੀ ਦਾ ਕੜਾ ਜਵਾਬ ਦਿੱਤਾ ਹੈ। ਰਾਹੁਲ ਗਾਂਧੀ ਨੇ 3 ਫਰਵਰੀ ਨੂੰ ਰਾਸ਼ਟਰਪਤੀ ਦੇ ਧੰਨਵਾਦ ਪ੍ਰਸਤਾਵ ‘ਤੇ ਬਹਿਸ ਦੌਰਾਨ ਲੋਕ ਸਭਾ ਵਿਚ ਇਹ ਬਿਆਨ ਦਿੱਤਾ ਸੀ। ਸ਼ਾਹ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀਆਂ ਸਰਹੱਦਾਂ ਤੇ ਪ੍ਰਭੂਸੱਤਾ ਦੀ ਰੱਖਿਆ ਕੀਤੀ ਹੈ। ਮੈਨੂੰ ਨਹੀਂ ਲੱਗਦਾ ਕਿ ਕਿਸੇ ਵੀ ਰਾਸ਼ਟਰੀ ਨੇਤਾ ਨੂੰ ਗੁਆਂਢੀ ਦੇਸ਼ਾਂ ਬਾਰੇ ਇਸ ਤਰ੍ਹਾਂ ਦੇ ਬਿਆਨ ਦੇਣੇ ਚਾਹੀਦੇ ਹਨ। ਮੈਂ ਉਨ੍ਹਾਂ ਤੋਂ ਪੁਛਣਾ ਚਾਹੁੰਦਾ ਹਾਂ ਕਿ ਤੁਸੀਂ ਸੰਸਦ ਵਿਚ ਇਹ ਸਾਰਾ ਕਹਿ ਰਹੇ ਹੋ ਪਰ ਤੁਸੀਂ ਇਕ ਚੀਨੀ ਪ੍ਰਤੀਨਿਧੀਮੰਡਲ ਨੂੰ ਮਿਲਣ ਲਈ ਸਾਰੇ ਪ੍ਰੋਟੋਕਾਲ ਤੋੜਦੇ ਹੋ। ਤੁਸੀਂ ਉਨ੍ਹਾਂ ਨਾਲ ਕੀ ਚਰਚਾ ਕਰਦੇ ਹੋ? ਇਸ ਤਰ੍ਹਾਂ ਦੇ ਬਿਆਨ ਦਿਖਾਉਂਦੇ ਹਨ ਕਿ ਗੰਭੀਰ ਰਾਜਨੇਤਾਵਾਂ ਦੀ ਕਮੀ ਹੈ।