ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਤੇ ਬਲਾਤਕਾਰ ਦੇ ਮਾਮਲਿਆਂ ਵਿੱਚ 20 ਸਾਲ ਦੀ ਸਜ਼ਾ ਹੋਈ ਹੈ। ਫ਼ਿਲਹਾਲ ਪੰਜਾਬ ਚੋਣਾਂ ਦੇ ਚੱਲਦੇ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਰਿਪੋਰਟਾਂ ਮੁਤਾਬਕ ਗੁਰਮੀਤ ਦੀ ਜਾਨ ਨੂੰ ਖਾਲਿਸਤਾਨ ਸਮਰਥਕਾਂ ਤੋਂ ਖ਼ਤਰਾ ਹੈ। ਇਸ ਕਰਕੇ ਉਸ ਨੂੰ ਜ਼ੈੱਡ ਪਲੱਸ ਸਕਿਓਰਿਟੀ ਦਿੱਤੀ ਗਈ ਹੈ।
ਹਰਿਆਣਾ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਦਿੱਤੀ ਗਈ ਰਿਪੋਰਟ ਵਿੱਚ ਇਸ ਦਾ ਜ਼ਿਕਰ ਕੀਤਾ ਹੈ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਰਾਮ ਰਹੀਮ ਨੇ 5 ਸਾਲ ਜੇਲ੍ਹ ਵਿੱਚ ਬਿਤਾਏ ਹਨ, ਇਸ ਲਈ ਪੈਰੋਲ ‘ਤੇ ਰਿਹਾਈ ਉਸ ਦਾ ਹੱਕ ਹੈ। ਪੁਲਿਸ ਕਮਿਸ਼ਨਰ ਗੁਰਗ੍ਰਾਮ ਨੇ 5 ਫਰਵਰੀ ਫਰਲੋ ਆਰਡਰ ਜਾਰੀ ਕੀਤਾ ਸੀ, ਜਦਕਿ ਗੁਰਮੀਤ ਨੂੰ 7 ਫ਼ਰਵਰੀ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਡੇਰਾ ਮੁਖੀ ਅੱਜਕਲ੍ਹ ਗੁਰੂਗ੍ਰਾਮ ਵਾਲੇ ਆਸ਼ਰਮ ਵਿੱਚ ਰਹਿ ਰਿਹਾ ਹੈ। ਰਾਮ ਰਹੀਮ ਨੇ ਆਪਣੀ ਬੀਮਾਰ ਮਾਂ ਦੇ ਇਲਾਜ ਤੇ ਪਰਿਵਾਰ ਦੇ ਮੈਂਬਰਾਂ ਨੂੰ ਮਿਲਣ ਲਈ 42 ਦਿਨ ਦੀ ਪੈਰੋਲ ‘ਤੇ ਰਿਹਾਈ ਲਈ ਪਹਿਲੀ ਵਾਰ 17 ਜਨਵਰੀ ਨੂੰ ਅਰਜ਼ੀ ਦਿੱਤੀ ਸੀ। ਇਸ ਪਿੱਛੋਂ 31 ਜਨਵਰੀ ਨੂੰ ਗੁਰੂਗ੍ਰਾਮ ‘ਚ ਆਪਣੇ ਪਰਿਵਾਰ ਨੂੰ ਮਿਲਣ ਲਈ ਪੈਰੋਲ ਲਈ ਇੱਕ ਹੋਰ ਅਰਜ਼ੀ ਦਿੱਤੀ।