ਯੂਕਰੇਨ ਤੇ ਰੂਸ ਵਿਚਾਲੇ ਯੁੱਧ ਦਾ ਖਤਰਾ ਵੱਧ ਗਿਆ ਹੈ। ਇਸ ਨੂੰ ਲੈ ਕੇ ਭਾਰਤ ਨੇ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਰੈਸਕਿਊ ਕਰਨ ਲਈ ਆਪ੍ਰੇਸ਼ਨ ਸ਼ੁਰੂ ਕਰ ਦਿੱਤਾ ਹੈ। ਇਸਦੇ ਲਈ ਮੰਗਲਵਾਰ ਸਵੇਰੇ 7.30 ਵਜੇ ਦਿੱਲੀ ਏਅਰਪੋਰਟ ਤੋਂ ਏਅਰ ਇੰਡੀਆ ਦਾ ਇੱਕ ਵਿਸ਼ੇਸ਼ ਜਹਾਜ਼ ਯੂਕਰੇਨ ਦੀ ਰਾਜਧਾਨੀ ਕੀਵ ਲਈ ਰਵਾਨਾ ਕੀਤਾ ਗਿਆ ਹੈ। ਇਸਦੀ ਸਮਰੱਥਾ 200 ਤੋਂ ਵੱਧ ਸੀਟਾਂ ਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਡ੍ਰੀਮਲਾਇਨਰ ਬੋਇੰਗ ਬੀ-787 ਨੇ ਮੰਗਲਵਾਰ ਸਵੇਰੇ ਯੂਕਰੇਨ ਦੇ ਲਈ ਦਿੱਲੀ ਹਵਾਈ ਅੱਡੇ ਤੋਂ ਉਡਾਣ ਭਰੀ ਹੈ।
ਏਅਰਲਾਈਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਯੂਕਰੇਨ ਤੋਂ ਭਾਰਤ ਲਈ ਸੰਚਾਲਿਤ ਹੋਣ ਵਾਲੀਆਂ ਤਿੰਨ ਵਿੱਚੋਂ ਏਅਰ ਇੰਡੀਆ (AI-1946) ਦੀ ਪਹਿਲੀ ਵਿਸ਼ੇਸ਼ ਉਡਾਣ ਅੱਜ ਰਾਤ ਭਾਰਤੀ ਨਾਗਰਿਕਾਂ ਨੂੰ ਲੈ ਕੇ ਦਿੱਲੀ ਲਈ ਉਡਾਣ ਭਰੇਗੀ। ਵਿਦੇਸ਼ ਮੰਤਰਾਲੇ ਦੇ ਸਹਿਯੋਗ ਨਾਲ ਏਅਰ ਇੰਡੀਆ ਦੇ ਇਲਾਵਾ ਹੋਰ ਦੇਸ਼ਾਂ ਦੀਆਂ ਉਡਾਣਾਂ ਰਾਹੀਂ ਵੀ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਉਡਾਣਾਂ ਨਿਰਧਾਰਿਤ ਕੀਤੀਆਂ ਗਈਆਂ ਹਨ।
ਇਹ ਵੀ ਪੜ੍ਹੋ: BREAKING: ‘ਯੂਕਰੇਨ ਤੋਂ ਘੁਸਪੈਠ ਕਰਨ ਵਾਲੇ 5 ਘੁਸਪੈਠੀਆਂ ਨੂੰ ਮਾਰਿਆ ਗਿਆ’- ਰੂਸ
ਜ਼ਿਕਰਯੋਗ ਹੈ ਕਿ ਏਅਰ ਇੰਡੀਆ ਨੇ ਪਹਿਲਾਂ ਹੀ ਐਲਾਨ ਕੀਤਾ ਸੀ ਕਿ ਯੂਕਰੇਨ ਤੋਂ ਭਾਰਤ ਲਈ ਕੁੱਲ ਤਿੰਨ ਉਡਾਣਾਂ ਯੂਕਰੇਨ ਵਿੱਚ ਯੁੱਧ ਦੀ ਸਥਿਤੀ ਦੌਰਾਨ ਵਿਦਿਆਰਥੀਆਂ ਸਣੇ ਭਾਰਤੀ ਨਾਗਰਿਕਾਂ ਲਈ ਸੰਚਾਲਿਤ ਕੀਤੀਆਂ ਜਾਣਗੀਆਂ। ਏਅਰ ਇੰਡੀਆ ਨੇ ਕਿਹਾ ਕਿ ਭਾਰਤ ਤੇ ਯੂਕਰੇਨ ਵਿਚਾਲੇ 22, 24 ਤੇ 26 ਫਰਵਰੀ ਨੂੰ ਏਅਰ ਇੰਡੀਆ ਦੀਆਂ ਤਿੰਨ ਉਡਾਣਾਂ ਸੰਚਾਲਿਤ ਕੀਤੀਆਂ ਜਾ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: