ਯੂਕਰੇਨ ‘ਤੇ ਰੂਸ ਦੇ ਕਦਮ ਨਾਲ ਯੁੱਧ ਦਾ ਖਤਰਾ ਵੱਧ ਗਿਆ ਹੈ। ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮਿਰ ਜੇਲੇਂਸਕੀ ਨੇ ਰਾਸ਼ਟਰ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਯੂਕਰੇਨ ਕਿਸੇ ਤੋਂ ਵੀ ਨਹੀਂ ਡਰਦਾ ਹੈ। ਉਨ੍ਹਾਂ ਨੇ ਇਹ ਬਿਆਨ ਰੂਸ ਵੱਲੋਂ ਹਮਲੇ ਦੇ ਕਰੀਬ ਪਹੁੰਚਣ ਦੇ ਸੰਕੇਤਾਂ ਵਿਚਾਲੇ ਦਿੱਤਾ ਹੈ। ਰੂਸ ਦੇ ਰਾਸ਼ਟਰਪਤੀ ਵਲਾਦਿਮਿਰ ਪੁਤਿਨ ਨੇ ਪੂਰਬੀ ਯੂਕਰੇਨ ਦੇ ਦੋ ਖੇਤਰਾਂ ਦੀ ਆਜ਼ਾਦੀ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉੱਥੇ ਆਪਬੇ ਫੌਜੀਆਂ ਦੀ ਤੈਨਾਤੀ ਕਰਨ ਦੇ ਆਦੇਸ਼ ਦਿੱਤੇ ਹਨ।
ਦੁਨੀਆ ਦੇ ਕਈ ਦੇਸ਼ ਰੂਸੀ ਰਾਸ਼ਟਰਪਤੀ ਪੁਤਿਨ ਦੇ ਇਸ ਫੈਸਲੇ ਦੀ ਕੜੀ ਆਲੋਚਨਾ ਕਰ ਰਹੇ ਹਨ। ਯੂਕਰੇਨ ਸੰਕਟ ਨੂੰ ਲੈ ਕੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਐਮਰਜੈਂਸੀ ਬੈਠਕ ਬੁਲਾਈ ਗਈ ਹੈ। ਯੂਕਰੇਨ ‘ਤੇ UNSC ਦੀ ਬੈਠਕ ਵਿੱਚ ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਸਥਾਈ ਪ੍ਰਤੀਨਿਧੀ ਟੀਐੱਸ ਤ੍ਰਿਮੂਰਤੀ ਨੇ ਕਿਹਾ ਕਿ ਰੂਸੀ ਸੰਘ ਦੇ ਨਾਲ ਯੂਕਰੇਨ ਦੀ ਸੀਮਾ ‘ਤੇ ਵਧਦਾ ਤਣਾਅ ਗਹਿਰੀ ਚਿੰਤਾ ਦਾ ਵਿਸ਼ਾ ਹੈ। ਇਨ੍ਹਾਂ ਕਾਰਨਾਂ ਦੇ ਮੱਦੇਨਜ਼ਰ ਖੇਤਰ ਦੀ ਸ਼ਾਂਤੀ ਤੇ ਸੁਰੱਖਿਆ ਕਮਜ਼ੋਰ ਹੋ ਸਕਦੀ ਹੈ।
ਇਹ ਵੀ ਪੜ੍ਹੋ: BREAKING: ‘ਯੂਕਰੇਨ ਤੋਂ ਘੁਸਪੈਠ ਕਰਨ ਵਾਲੇ 5 ਘੁਸਪੈਠੀਆਂ ਨੂੰ ਮਾਰਿਆ ਗਿਆ’- ਰੂਸ
ਉੱਥੇ ਹੀ ਦੂਜੇ ਪਾਸੇ ਅਮਰੀਕਾ ਯੂਕਰੇਨ ਦੇ ਮਾਮਲੇ ਨੂੰ ਲੈ ਕੇ ਬਹੁਤ ਸਖਤ ਹੈ। ਅਮਰੀਕਾ ਯੂਰਪੀ ਯੂਨੀਅਨ, ਨਾਟੋ, ਬ੍ਰਿਟੇਨ ਸਣੇ ਕਈ ਦੇਸ਼ਾਂ ਨੇ ਪ੍ਰਤਿਬੰਧ ਲਗਾਉਣ ਦਾ ਐਲਾਨ ਕੀਤਾ ਹੈ। ਵ੍ਹਾਈਟ ਹਾਊਸ ਦੇ ਪ੍ਰੈਸ ਬੁਲਾਰੇ ਜੇਨ ਸਾਕੀ ਨੇ ਕਿਹਾ ਕਿ ਰਾਸ਼ਟਰਪਤੀ ਜੋ ਬਾਇਡਨ ਯੂਕਰੇਨ ਦੇ ਡੀਐੱਨਆਰ ਤੇ ਐੱਲਐੱਨਆਰ ਖੇਤਰਾਂ ਵਿੱਚ ਨਵੇਂ ਨਿਵੇਸ਼, ਵਪਾਰ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕਰਨਗੇ।
ਵੀਡੀਓ ਲਈ ਕਲਿੱਕ ਕਰੋ -: