ਹਿਮਾਚਲ ਪ੍ਰਦੇਸ਼ ਵਿੱਚ ਇੱਕ ਵੱਡਾ ਤੇ ਦਰਦਨਾਕ ਹਾਦਸਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਬਾਥੜੀ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ 6 ਲੋਕ ਜ਼ਿੰਦਾ ਸੜ ਗਏ ਹਨ ਜਦਕਿ 12 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਹਨ।

ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਮੰਗਲਵਾਰ ਸਵੇਰੇ 11 ਵਜੇ ਦੇ ਕਰੀਬ ਵਾਪਰੀ। ਜਿਸ ਵਿੱਚ 6 ਲੋਕ ਜ਼ਿੰਦਾ ਸੜ ਗਏ। ਇਸ ਘਟਨਾ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦਾ ਇਲਾਜ ਜਲਦ ਹੀ ਕਰਵਾਇਆ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”























