ਯੂਕਰੇਨ-ਰੂਸ ਵਿਵਾਦ ਦੇ ਚੱਲਦਿਆਂ ਆਉਣ ਵਾਲੇ ਦਿਨਾਂ ਵਿਚ ਮਹਿੰਗਾਈ ਹੋਰ ਵੱਧ ਸਕਦੀ ਹੈ। ਇਸ ਵਿਵਾਦ ਕਾਰਨ LPG ਤੇ CNG ਦੀਆਂ ਕੀਮਤਾਂ ‘ਚ ਪ੍ਰਤੀ ਕਿਲੋ 10-15 ਰੁ. ਦਾ ਵਾਧਾ ਹੋ ਸਕਦਾ ਹੈ। ਇੰਟਰਨੈਸ਼ਨਲ ਮਾਰਕੀਟ ਵਿਚ ਕੱਚੇ ਤੇਲ ਦੇ ਰੇਟ 95 ਡਾਲਰ ਪ੍ਰਤੀ ਬੈਰਲ ਦੇ ਪਾਰ ਹੋ ਗਿਆ ਹੈ। ਅਜਿਹਾ ਲਗਭਗ 8 ਸਾਲ ਪਹਿਲਾਂ ਹੋਇਆ ਸੀ। ਕੱਚਾ ਤੇਲ ਮਹਿੰਗਾ ਹੋਣ ਨਾਲ ਆਉਣ ਵਾਲੇ ਦਿਨਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣਾ ਤੈਅ ਮੰਨਿਆ ਜਾ ਰਿਹਾ ਹੈ।
ਨਾਲ ਹੀ ਇੰਟਰਨੈਸ਼ਨਲ ਮਾਰਕੀਟ ਵਿਚ ਨੈਚੂਰਲ ਗੈਸ ਦੀ ਕੀਮਤ ਵੀ ਵੱਧ ਰਹੀ ਹੈ। ਇਸ ਨਾਲ ਦੇਸ਼ ਦੇ ਅੰਦਰ LPG ਤੇ CNG ਦੀਆਂ ਕੀਮਤਾਂ ਵੀ ਵਧਣ ਦੀ ਪੂਰੀ ਸੰਭਾਵਨਾ ਹੈ। ਯੂਕਰੇਨ ਤੇ ਰੂਸ ਵਿਵਾਦ ਨਾਲ ਸੋਨੇ ਦੇ ਰੇਟਾਂ ਨੂੰ ਵੀ ਸਪੋਰਟ ਮਿਲ ਰਿਹਾ ਹੈ। ਇਸੇ ਦਾ ਨਤੀਜਾ ਹੈ ਕਿ ਇਹ 50,500 ਰੁਪਏ ਦਾ ਲੈਵਲ ਪਾਰ ਕਰ ਗਿਆ ਹੈ। ਇਨ੍ਹਾਂ ਦੋਵਾਂ ਦੇਸ਼ਾਂ ਦੇ ਵਿਵਾਦ ਦੇ ਚੱਲਦੇ ਕਾਪਰ ਤੇ ਐਲੂਮੀਨੀਅਮ ਦੇ ਰੇਟ ਵਿਚ ਵੀ ਤੇਜ਼ੀ ਦੇਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਹਾਈਕੋਰਟ ‘ਚ ਹਰਿਆਣਾ ਸਰਕਾਰ ਦਾ ਜਵਾਬ, ‘ਡੇਰਾ ਮੁਖੀ ਕੋਈ ਹਾਰਡ ਕੋਰ ਅਪਰਾਧੀ ਨਹੀਂ’
ਉੱਤਰ ਪ੍ਰਦੇਸ਼ ਤੇ ਪੰਜਾਬ ਸਣੇ 5 ਸੂਬਿਆਂ ਵਿਚ ਚੱਲ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਨੂੰ ਮਹਿੰਗਾਈ ਦੇ ਮੋਰਚੇ ‘ਤੇ ਵੱਡਾ ਝਟਕਾ ਲੱਗ ਸਕਦਾ ਹੈ। ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ। ਇਸ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਮਹਿੰਗੇ ਹੋ ਸਕਦੇ ਹਨ ਕਿਉਂਕਿ ਕੱਚੇ ਤੇਲ ਦੇ ਰੇਟ 8 ਸਾਲ ਦੇ ਹਾਈ ਲੈਵਲ ‘ਤੇ ਜਾ ਪੁਜੇ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
IIFL ਸਕਿਓਰਿਟੀਜ਼ ਦੇ ਵਾਈਸ ਪ੍ਰੈਜ਼ੀਡੈਂਟ ਅਨੁਜ ਗੁਪਤਾ ਨੇ ਕਿਹਾ ਕਿ ਤੇਲ ਕੰਪਨੀਆਂ ਨੇ 3 ਨਵੰਬਰ ਤੋਂ ਪੈਟਰੋਲ ਦੀਆਂ ਕੀਮਤਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ ਜਦੋਂ ਕਿ ਉਦੋਂ ਤੋਂ ਹੁਣ ਤੱਕ 15 ਡਾਲਰ ਪ੍ਰਤੀ ਬੈਰਲ ਤੋਂ ਵੱਧ ਮਹਿੰਗਾ ਹੋ ਗਿਾ ਹੈ।ਅੱਗੇ ਵੀ ਇਸ ਵਿਚ ਤੇਜ਼ੀ ਜਾਰੀ ਰਹਿ ਸਕਦੀ ਹੈ। ਆਉਣ ਵਾਲੇ ਸਮੇਂ ‘ਚ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਤੱਕ ਜਾ ਸਕਦੀ ਹੈ। ਅਜਿਹੇ ‘ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿਚ ਜਲਦ ਹੀ 15 ਤੋਂ 20 ਰੁਪਏ ਪ੍ਰਤੀ ਲੀਟਰ ਤੱਕ ਦਾ ਵਾਧਾ ਹੋ ਸਕਦਾ ਹੈ। ਕੱਚੇ ਤੇਲ ਦੇ ਇੰਟਰਨੈਸ਼ਨਲ ਮਾਰਕੀਟ ‘ਚ 1 ਡਾਲਰ ਪ੍ਰਤੀ ਬੈਰਲ ਮਹਿੰਗਾ ਹੋਣ ‘ਤੇ ਪੈਟਰੋਲ-ਡੀਜ਼ਲ ਦੀ ਕੀਮਤ ‘ਚ ਪ੍ਰਤੀ ਲੀਟਰ 50-60 ਪੈਸੇ ਤੱਕ ਦਾ ਵਾਧਾ ਹੁੰਦਾ ਹੈ।