raj kundra pornographu case: ਰਾਜ ਕੁੰਦਰਾ ਪੋਰਨੋਗ੍ਰਾਫੀ ਮਾਮਲੇ ਵਿੱਚ ਪੁਲਿਸ ਦੀ ਜਾਂਚ ਜਾਰੀ ਹੈ। ਹੁਣ ਇਸ ਮਾਮਲੇ ਵਿੱਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੰਬਈ ਪੁਲਿਸ ਦੀ ਅਪਰਾਧ ਸ਼ਾਖਾ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਸੋਮਵਾਰ ਨੂੰ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਵਿੱਚ ਇੱਕ ਕਾਸਟਿੰਗ ਡਾਇਰੈਕਟਰ ਵੀ ਸ਼ਾਮਲ ਹੈ।
ਸਾਰਿਆਂ ਨੂੰ ਵਰਸੋਵਾ ਅਤੇ ਬੋਰੀਵਲੀ ਖੇਤਰਾਂ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਪਿਛਲੇ ਸਾਲ ਪੋਰਨੋਗ੍ਰਾਫੀ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਕਰੀਬ ਤਿੰਨ ਮਹੀਨੇ ਜੇਲ੍ਹ ਵਿਚ ਬਿਤਾਉਣ ਤੋਂ ਬਾਅਦ ਸਤੰਬਰ ਵਿਚ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਸੀ। ਰਾਜ ਕੁੰਦਰਾ ਦੇ ਜੇਲ੍ਹ ਤੋਂ ਰਿਹਾਅ ਹੋਣ ਦੇ 4 ਮਹੀਨੇ ਬਾਅਦ ਹੁਣ ਇਸ ਮਾਮਲੇ ਨਾਲ ਸਬੰਧਤ 4 ਹੋਰ ਲੋਕਾਂ ਨੂੰ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤਾ ਹੈ। ਮਿਡ ਡੇਅ ਦੀ ਰਿਪੋਰਟ ਮੁਤਾਬਕ ਗ੍ਰਿਫਤਾਰ ਕੀਤੇ ਗਏ ਚਾਰ ਦੋਸ਼ੀਆਂ ‘ਚੋਂ 3 ‘ਤੇ ਇਕ ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਇਕ ਅਭਿਨੇਤਰੀ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਇਸ ਵਿੱਚ ਕਾਸਟਿੰਗ ਡਾਇਰੈਕਟਰ ਵੀ ਸ਼ਾਮਲ ਸੀ।
ਗੌਰਤਲਬ ਹੈ ਕਿ ਰਾਜ ਕੁੰਦਰਾ ਨੇ ਆਪਣੀ ਗ੍ਰਿਫਤਾਰੀ ‘ਤੇ ਬਿਆਨ ਜਾਰੀ ਕਰਕੇ ਕਿਹਾ ਸੀ, ‘ਬਹੁਤ ਸੋਚਣ ਤੋਂ ਬਾਅਦ, ਮੈਨੂੰ ਲੱਗਾ ਕਿ ਸਾਰੇ ਗਲਤ ਅਤੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਅਤੇ ਕਈ ਲੇਖਾਂ ‘ਤੇ ਮੇਰੀ ਚੁੱਪੀ ਨੂੰ ਕਮਜ਼ੋਰੀ ਮੰਨਿਆ ਜਾ ਰਿਹਾ ਹੈ। ਮੈਂ ਇਹ ਕਹਿਣਾ ਚਾਹਾਂਗਾ ਕਿ ਮੈਂ ਆਪਣੀ ਜ਼ਿੰਦਗੀ ਵਿੱਚ ਕਦੇ ਵੀ ਅਸ਼ਲੀਲ ਵੀਡੀਓ ਬਣਾਉਣ ਅਤੇ ਵੰਡਣ ਵਿੱਚ ਸ਼ਾਮਲ ਨਹੀਂ ਹੋਇਆ।