ਪਾਕਿਸਤਾਨ ਵਿਚ ਵਸਦੇ ਸਿੱਖ ਨੌਜਵਾਨ ਪ੍ਰੋਫੈਸਰ ਕਲਿਆਣ ਸਿੰਘ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬਾਣੀ ‘ਤੇ ਪੀਐੱਚਡੀ ਕਰਨ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਧਾਈ ਦਿੱਤੀ ਹੈ।
ਐਡਵੋਕੇਟ ਧਾਮੀ ਨੇ ਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਪਾਕਿਸਤਾਨ ਵਿਚ ਘੱਟ-ਗਿਣਤੀ ਸਿੱਖ ਗੁਰੂ ਸਾਹਿਬਾਨ ਦੇ ਫਲਸਫੇ ਨੂੰ ਪ੍ਰਚਾਰ ਕਰ ਰਹੇ ਹਨ ਤੇ ਪ੍ਰੋਫੈਸਰ ਕਲਿਆਣ ਸਿੰਘ ਵੱਲੋਂ ਆਪਣੀ ਖੋਜ ਦਾ ਦਾਇਰਾ ਪਹਿਲੇ ਪਾਤਸ਼ਾਹ ਜੀ ਦੀ ਬਾਣੀ ‘ਤੇ ਆਧਾਰਿਤ ਰੱਖਣਾ ਇਸੇ ਦਿਸ਼ਾ ਵਿਚ ਹੀ ਇੱਕ ਕਦਮ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਸ੍ਰੀ ਨਨਕਾਣਾ ਸਾਹਿਬ ਦੀ ਧਰਤੀ ਤੋਂ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਅਤੇ ਉਨ੍ਹਾਂ ਵੱਲੋਂ ਗੁਰਬਾਣੀ ਰਾਹੀਂ ਪੂਰੀ ਮਨੁੱਖਤਾ ਨੂੰ ਦਿੱਤਾ ਗਿਆ ਸੱਚ ਦਾ ਸੰਦੇਸ਼ ਦੁਨੀਆ ਦੇ ਧਾਰਮਿਕ ਇਤਿਹਾਸ ਅੰਦਰ ਵੱਡੇ ਮਹੱਤਵ ਵਾਲਾ ਹੈ, ਜਿਸ ਦਾ ਪ੍ਰਚਾਰ ਪ੍ਰਸਾਰ ਅੱਜ ਵੀ ਵੱਡੀ ਲੋੜ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਪ੍ਰੋਫੈਸਰ ਕਲਿਆਣ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਬਾਣੀ ਵਿਚ ਦਿੱਤੇ ਸੰਦੇਸ਼ ਨੂੰ ਖੋਜ ਦਾ ਹਿੱਸਾ ਬਣਾ ਕੇ ਅਕਾਦਮਿਕ ਪੱਧਰ ‘ਤੇ ਚੰਗਾ ਕਾਰਜ ਕੀਤਾ ਹੈ, ਜਿਸ ਦੀ ਪ੍ਰਸ਼ੰਸਾ ਕਰਨੀ ਬਣਦੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੇ ਇਸ ਸਿੱਖ ਨੌਜਵਾਨ ਦੇ ਉਦਮ ਤੋਂ ਨਿਰਸੰਦੇਹ ਹਰ ਨੌਜਵਾਨ ਵੀ ਪ੍ਰੇਰਣਾ ਪ੍ਰਾਪਤ ਕਰਨਗੇ।