ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਮੁਸ਼ਕਿਲ ਵਿੱਚ ਫ਼ਸ ਗਈ ਹੈ। ਕੰਗਨਾ ਵੱਲੋਂ ਬਜ਼ੁਰਗ ਔਰਤ ਨੂੰ 100-100 ਰੁਪਏ ਲੈ ਕੇ ਧਰਨੇ ਵਿੱਚ ਸ਼ਾਮਲ ਹੋਣ ਵਾਲੀ ਟਿੱਪਣੀ ਮਾਮਲੇ ‘ਤੇ 19 ਅਪ੍ਰੈਲ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਬਠਿੰਡਾ ਦੇ ਪਿੰਡ ਬਹਾਦੁਰਗੜ੍ਹ ਜੰਡੀਆ ਦੀ ਰਹਿਣ ਵਾਲੀ 87 ਸਾਲਾਂ ਮਹਿਲਾ ਕਿਸਾਨ ਮਹਿੰਦਰ ਕੌਰ ਨੂੰ ਲੈ ਕੇ ਕੰਗਨਾ ਨੇ ਇਹ ਟਵੀਟ ਕੀਤਾ ਸੀ। ਜਿਸ ਤੋਂ ਬਾਅਦ ਮਹਿੰਦਰ ਕੌਰ ਨੇ ਬਠਿੰਡਾ ਕੋਰਟ ਵਿੱਚ ਮਾਨਹਨੀ ਦਾ ਕੇਸ ਦਰਜ ਕਰ ਦਿੱਤਾ।
ਮਹਿਲਾ ਕਿਸਾਨ ਮਹਿੰਦਰ ਕੌਰ ਦੇ ਵਕੀਲ ਰਘਬੀਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਇਸ ਮਾਮਲੇ ਵਿੱਚ 4 ਜਨਵਰੀ 2021 ਨੂੰ ਅਦਾਲਤ ਵਿੱਚ ਕੇਸ ਦਰਜ ਕੀਤਾ ਸੀ, ਜਸਦਿਕ ਲਗਭਗ 13 ਮਹੀਨੇ ਸੁਣਵਾਈ ਚੱਲੀ। ਹੁਣ ਅਦਾਲਤ ਨੇ ਕੰਗਣਾ ਨੂੰ ਸੰਮਨ ਜਾਰੀ ਕਰ ਦਿੱਤਾਹੈ ਤੇ ਉਸ ਨੂੰ ਕੋਰਟ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਕੰਗਨਾ ਰਨੌਤ ਨੇ ਕਿਸਾਨ ਅੰਦੋਲਨ ਵਿੱਚ ਸ਼ਾਮਲ ਬਜ਼ੁਰਗ ਮਹਿਲਾ ਮਹਿੰਦਰ ਕੌਰ ਨੂੰ ਬਿਲਕਿਸ ਬਾਨੋ ਸਮਝ ਲਿਆ ਸੀ, ਜੋ ਸ਼ਾਹੀਨ ਬਾਗ ਵਿੱਚ ਐਂਟੀ ਸੀ.ਏ.ਏ. ਪ੍ਰੋਟੈਸਟ ਦਾ ਚਿਹਰਾ ਰਹੀ ਸੀ। ਮੋਹਿੰਦਰ ਕੌਰ ਨੇ ਕਿਹਾ ਕਿ ਕੰਗਨਾ ਨੇ ਉਸ ਦੀ ਤੁਲਨਾ ਕਿਸੇ ਦੂਜੀ ਔਰਤ ਨਾਲ ਕੀਤੀ। ਉਸ ਨੇ ਕਿਹਾ ਕਿ ਕੰਗਨਾ ਦੇ ਟਵੀਟ ਨਾਲ ਉਸ ਨੂੰ ਮਾਨਸਿਕ ਪ੍ਰੇਸ਼ਾਨੀ ਹੋਈ। ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ, ਗੁਆਂਢੀਆਂ, ਪਿੰਡ ਵਾਲਿਆਂ ਤੇ ਆਮ ਲੋਕਾਂ ਵਿਚਾਲੇ ਉਸਦੇ ਅਕਸ ਨੂੰ ਠੇਸ ਪਹੁੰਚੀ ਹੈ।