ਪੰਜਾਬ ‘ਚ ਸੱਤਾ ‘ਤੇ ਕਾਬਜ਼ ਹੋਣ ਦਾ ਸੁਪਨਾ ਦੇਖ ਰਹੀਆਂ ਸਿਆਸੀ ਪਾਰਟੀਆਂ ਵਿਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਉਸ ਬਿਆਨ ਨੇ ਹਲਚਲ ਮਚਾ ਦਿੱਤੀ ਹੈ ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਸੂਬੇ ਵਿਚ ਬਹੁਮਤ ਨਾਲ ਕਿਸੇ ਦੀ ਵੀ ਸਰਕਾਰ ਨਹੀਂ ਬਣੇਗੀ ਤੇ 2 ਜਾਂ 3 ਪਾਰਟੀਆਂ ਮਿਲ ਕੇ ਸਰਕਾਰ ਬਣਾਉਣਗੀਆਂ। ਇਸ ਬਿਆਨ ਨਾਲ ਆਮ ਆਦਮੀ ਪਾਰਟੀ ਦੀ ਬੇਚੈਨੀ ਵੱਧ ਗਈ ਹੈ। ਉਸ ਨੂੰ ਲੱਗਦਾ ਹੈ ਕਿ ਬਹੁਮਤ ਦੇ ਅੰਕੜੇ ਕੋਲ ਪਹੁੰਚੀ ਤਾਂ ਭਾਜਪਾ ਬੈਠੇ ਬਿਠਾਏ ਉਸ ਦਾ ਖੇਡ ਵਿਗਾੜ ਦੇਵੇਗੀ।
ਇਹ ਵੀ ਪੜ੍ਹੋ : ਮਨੀ ਲਾਂਡਰਿੰਗ ਮਾਮਲੇ ‘ਚ NCP ਨੇਤਾ ਨਵਾਬ ਮਲਿਕ ਨੂੰ 3 ਮਾਰਚ ਤੱਕ ED ਦੀ ਹਿਰਾਸਤ ‘ਚ ਭੇਜਿਆ ਗਿਆ
ਸ਼ਾਹ ਦੇ ਬਿਆਨ ਨਾਲ ਚੋਣ ਦੇ ਬਾਅਦ ਵੀ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ ਤੇ ਨੇਤਾ ਇਕ-ਦੂਜੇ ‘ਤੇ ਨਿਸ਼ਾਨਾ ਸਾਧਣ ਤੋਂ ਬਾਜ਼ ਨਹੀਂ ਆ ਰਹੇ ਹਨ। ਆਮ ਆਦਮੀ ਪਾਰਟੀ ਦੇ CM ਉਮੀਦਵਾਰ ਭਗਵੰਤ ਮਾਨ ਨੇ ਆਪਣੇ ਵਿਰੋਧੀਆਂ ‘ਤੇ ਹਮਲਾ ਬੋਲਿਆ ਹੈ। ਮਾਨ ਨੇ ਦੋਸ਼ ਲਗਾਇਆ ਕਿ ਪੰਜਾਬ ਵਿਚ ਕਾਂਗਰਸ ਤੇ ਭਾਜਪਾ ਸਣੇ ਸਾਰੀਆਂ ਪਾਰਟੀਆਂ ਆਦਮੀ ਆਦਮੀ ਪਾਰਟੀ ਨੂੰ ਸੱਤਾ ਵਿਚ ਆਉਣ ਤੋਂ ਰੋਕਣਾ ਚਾਹੁੰਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਮਾਨ ਨੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਦੀ ਸੱਤਾ ਦੀ ਭੁੱਖ ਕਦੇ ਖਤਮ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਿਆਸੀ ਪਾਰਟੀਆਂ ਆਪਣੀਆਂ ਯੋਜਨਾਵਾਂ ਵਿਚ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਦੀ ਜਨਤਾ ਨੂੰ ਗੁੰਮਰਾਹ ਕੀਤਾ ਹੈ ਤੇ ਇਹ ਲੋਕ ਝੂਠ ਬੋਲ ਕੇ ਕਿਸਾਨਾਂ ਤੇ ਵਰਕਰਾਂ ਦਾ ਵੋਟ ਹਾਸਲ ਕਰਨਾ ਚਾਹੁੰਦੇ ਸਨ।