Vitamin E healthy foods: ਮਾਹਿਰਾਂ ਮੁਤਾਬਕ ਸਿਹਤਮੰਦ ਰਹਿਣ ਲਈ ਡੇਲੀ ਡਾਇਟ ‘ਚ ਵਿਟਾਮਿਨ ਈ ਨਾਲ ਭਰਪੂਰ ਚੀਜ਼ਾਂ ਜ਼ਰੂਰ ਹੋਣੀਆਂ ਚਾਹੀਦੀਆਂ ਹਨ। ਇਹ ਸਕਿਨ ਅਤੇ ਵਾਲਾਂ ਦੇ ਨਾਲ-ਨਾਲ ਸਰੀਰ ਲਈ ਵੀ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦੀ ਕਮੀ ਨਾਲ ਤਣਾਅ, ਕਮਜ਼ੋਰ ਇਮਿਊਨਿਟੀ, ਐਲਰਜੀ ਹੋ ਸਕਦੀ ਹੈ। ਇਸ ਤੋਂ ਇਲਾਵਾ ਇਸ ਦਾ ਮੈਂਟਲ ਹੈਲਥ ‘ਤੇ ਵੀ ਬੁਰਾ ਅਸਰ ਪੈਂਦਾ ਹੈ। ਅਜਿਹੇ ‘ਚ ਆਓ ਅੱਜ ਜਾਣਦੇ ਵਿਟਾਮਿਨ ਈ ਨਾਲ ਸਰੀਰ ਨੂੰ ਹੋਣ ਵਾਲੇ ਫਾਇਦਿਆਂ ਬਾਰੇ……
ਮਾਨਸਿਕ ਰੋਗ ਨੂੰ ਰੱਖੇ ਦੂਰ: ਸਰੀਰ ‘ਚ ਵਿਟਾਮਿਨ ਈ ਦੀ ਕਮੀ ਨਾਲ ਮਾਨਸਿਕ ਰੋਗ ਹੋਣ ਦਾ ਖ਼ਤਰਾ ਰਹਿੰਦਾ ਹੈ। ਇਸ ਲਈ ਡੇਲੀ ਡਾਇਟ ‘ਚ ਵਿਟਾਮਿਨ ਈ ਨਾਲ ਭਰਪੂਰ ਚੀਜ਼ਾਂ ਨੂੰ ਸ਼ਾਮਲ ਕਰਨਾ ਬੈਸਟ ਆਪਸ਼ਨ ਹੈ। ਇਸ ਨਾਲ ਦਿਮਾਗ਼ ਦੇ ਸੈੱਲਾਂ ਨੂੰ ਪੋਸ਼ਣ ਮਿਲਦਾ ਹੈ। ਇਸ ਨਾਲ ਦਿਮਾਗ ਨੂੰ ਵਧੀਆ ਤਰੀਕੇ ਨਾਲ ਕੰਮ ਕਰਨ ਦੀ ਸ਼ਕਤੀ ਮਿਲਦੀ ਹੈ। ਇਸ ਦੇ ਨਾਲ ਹੀ ਤਣਾਅ ਅਤੇ ਹੋਰ ਸਮੱਸਿਆਵਾਂ ਤੋਂ ਬਚਾਅ ਰਹਿੰਦਾ ਹੈ।
ਰੈੱਡ ਬਲੱਡ ਸੈੱਲਜ਼ ਦੇ ਨਿਰਮਾਣ ‘ਚ ਮਦਦਗਾਰ: ਵਿਟਾਮਿਨ ਈ ਨਾਲ ਭਰਪੂਰ ਭੋਜਨ ਦਾ ਸੇਵਨ ਕਰਨ ਨਾਲ ਸਰੀਰ ‘ਚ ਲਾਲ ਖੂਨ ਦੇ ਸੈੱਲਾਂ ਨੂੰ ਬਣਾਉਣ ‘ਚ ਮਦਦ ਮਿਲਦੀ ਹੈ। ਪ੍ਰੈਗਨੈਂਸੀ ਦੌਰਾਨ ਔਰਤਾਂ ਨੂੰ ਵਿਟਾਮਿਨ ਈ ਨਾਲ ਭਰਪੂਰ ਡਾਇਟ ਲੈਣੀ ਚਾਹੀਦੀ ਹੈ। ਇਸ ਨਾਲ ਇਹ ਅਣਜੰਮੇ ਬੱਚੇ ਨੂੰ ਅਨੀਮੀਆ ਤੋਂ ਬਚਾਉਂਦਾ ਹੈ। ਵਿਟਾਮਿਨ ਈ ਨਾਲ ਭਰਪੂਰ ਭੋਜਨ ਖਾਣ ਨਾਲ ਇਮਿਊਨਿਟੀ ਤੇਜ਼ੀ ਨਾਲ ਵਧਦੀ ਹੈ। ਅਜਿਹੇ ‘ਚ ਬਿਮਾਰੀਆਂ ਹੋਣ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ਦੇ ਨਾਲ ਹੀ ਥਕਾਵਟ, ਕਮਜ਼ੋਰੀ ਦੂਰ ਹੋ ਕੇ ਦਿਨ ਭਰ ਤਰੋ-ਤਾਜ਼ਾ ਮਹਿਸੂਸ ਹੁੰਦਾ ਹੈ।
ਐਲਰਜੀ ਤੋਂ ਬਚਾਅ: ਮਾਹਿਰਾਂ ਅਨੁਸਾਰ ਵਿਟਾਮਿਨ ਈ ਨਾਲ ਭਰਪੂਰ ਭੋਜਨ ਦਾ ਸੇਵਨ ਕਰਨ ਨਾਲ ਸਰੀਰ ‘ਚ ਹੋਣ ਵਾਲੀ ਐਲਰਜੀ ਤੋਂ ਬਚਾਅ ਰਹਿੰਦਾ ਹੈ। ਵਿਟਾਮਿਨ ਈ ਨਾਲ ਭਰਪੂਰ ਭੋਜਨ ਸਰੀਰ ‘ਚ ਕੋਲੈਸਟ੍ਰੋਲ ਲੈਵਲ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ। ਅਜਿਹੇ ‘ਚ ਦਿਲ ਦੇ ਸਿਹਤਮੰਦ ਰਹਿਣ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਦਾ ਸ਼ਿਕਾਰ ਹੋਣ ਦਾ ਖਤਰਾ ਕਈ ਗੁਣਾ ਘੱਟ ਜਾਂਦਾ ਹੈ। ਮਾਹਿਰਾਂ ਮੁਤਾਬਕ ਸਰੀਰ ‘ਚ ਵਿਟਾਮਿਨ ਈ ਦੀ ਕਮੀ ਕਾਰਨ ਕੋਲੈਸਟ੍ਰੋਲ ਲੈਵਲ ਵਧਣ ਦਾ ਖਤਰਾ ਰਹਿੰਦਾ ਹੈ।
ਵੱਧਦੀ ਉਮਰ ਦੇ ਲੱਛਣ ਰੋਕੇ: ਵਿਟਾਮਿਨ ਈ ਐਂਟੀ-ਏਜਿੰਗ ਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ। ਅਜਿਹੇ ‘ਚ ਇਸ ਦੀ ਵਰਤੋਂ ਨਾਲ ਵਧਦੀ ਉਮਰ ਦੇ ਅਸਰ ਨੂੰ ਘੱਟ ਕੀਤਾ ਜਾ ਸਕਦਾ ਹੈ। ਇਹ ਚਿਹਰੇ ‘ਤੇ ਝੁਰੜੀਆਂ ਨੂੰ ਵਧਣ ਤੋਂ ਰੋਕਦਾ ਹੈ। ਇਸ ਦੇ ਨਾਲ ਹੀ ਚਿਹਰਾ ਸਾਫ਼, ਚਮਕਦਾਰ, ਮੁਲਾਇਮ ਅਤੇ ਜਵਾਨ ਦਿਖਾਈ ਦਿੰਦਾ ਹੈ। ਇਸ ਦੇ ਲਈ ਤੁਸੀਂ ਵਿਟਾਮਿਨ ਈ ਕੈਪਸੂਲ ‘ਚੋਂ ਜੈੱਲ ਕੱਢ ਕੇ ਚਿਹਰੇ ‘ਤੇ ਲਗਾ ਸਕਦੇ ਹੋ। ਇਸ ਤੋਂ ਇਲਾਵਾ ਇਸ ਨੂੰ ਕਿਸੇ ਵੀ ਫੇਸ ਪੈਕ ‘ਚ ਮਿਲਾ ਕੇ ਵੀ ਲਗਾਇਆ ਜਾ ਸਕਦਾ ਹੈ। ਇਸ ਦੇ ਨਾਲ ਹੀ ਵਿਟਾਮਿਨ ਈ ਨਾਲ ਭਰਪੂਰ ਚੀਜ਼ਾਂ ਦਾ ਸੇਵਨ ਕਰਨ ਨਾਲ ਸਰੀਰ ਅੰਦਰੋਂ ਮਜ਼ਬੂਤ ਹੁੰਦਾ ਹੈ। ਅਜਿਹੇ ‘ਚ ਥਕਾਵਟ, ਕਮਜ਼ੋਰੀ ਦੂਰ ਹੋ ਕੇ ਦਿਨ ਭਰ ਐਂਰਜੈਟਿਕ ਮਹਿਸੂਸ ਹੁੰਦਾ ਹੈ।
ਵਾਲਾਂ ਲਈ ਫਾਇਦੇਮੰਦ: ਵਿਟਾਮਿਨ ਈ ਵਾਲਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਕਾਰਗਰ ਮੰਨਿਆ ਗਿਆ ਹੈ। ਇਸ ਦੇ ਲਈ ਨਾਰੀਅਲ ਦੇ ਤੇਲ ‘ਚ 1-2 ਵਿਟਾਮਿਨ ਈ ਕੈਪਸੂਲ ਦੀ ਜੈੱਲ ਮਿਲਾ ਕੇ ਸਕੈਲਪ ਦੀ ਮਾਲਿਸ਼ ਕਰੋ। ਇਸ ਨੂੰ ਰਾਤ ਭਰ ਲੱਗਿਆ ਰਹਿਣ ਦਿਓ। ਬਾਅਦ ‘ਚ Mild ਸ਼ੈਂਪੂ ਨਾਲ ਧੋ ਲਓ। ਇਸ ਨਾਲ ਤੁਹਾਡੇ ਵਾਲਾਂ ਨੂੰ ਜੜ੍ਹਾਂ ਤੋਂ ਪੋਸ਼ਣ ਮਿਲੇਗਾ। ਇਸ ਨਾਲ ਵਾਲਾਂ ਦਾ ਟੁੱਟਣਾ, ਰੁੱਖਾਪਣ ਦੂਰ ਕਰਨ ‘ਚ ਮਦਦ ਮਿਲੇਗੀ। ਇਸ ਤਰ੍ਹਾਂ ਤੁਹਾਨੂੰ ਲੰਬੇ, ਸੰਘਣੇ, ਮਜ਼ਬੂਤ, ਨਰਮ ਅਤੇ ਰੇਸ਼ਮੀ ਵਾਲ ਮਿਲਣਗੇ।