ਅਦਾਕਾਰ ਦੀਪ ਸਿੱਧੂ ਦਾ ਭੋਗ ਤੇ ਅੰਤਿਮ ਅਰਦਾਸ ਵੀਰਵਾਰ ਹੋਵੇਗੀ। ਦੀਪ ਸਿੱਧੂ ਦੀ ਅੰਤਿਮ ਅਰਦਾਸ ਫਤਹਿਗੜ੍ਹ ਸਾਹਿਬ ਵਿੱਚ ਦੁਪਹਿਰ 1 ਵਜੇ ਪਵੇਗਾ। ਇੱਥੇ ਹੀ ਉਨ੍ਹਾਂ ਦੀ ਅੰਤਿਮ ਅਰਦਾਸ ਵੀ ਕੀਤੀ ਜਾਵੇਗੀ। ਇਸੇ ਦੌਰਾਨ ਕੇਸਰੀਆ ਮਾਰਚ ਵੀ ਕੱਢਿਆ ਜਾਵੇਗਾ। ਸ਼ਹਿਰਾਂ ਤੇ ਪਿੰਡਾਂ ਤੋਂ ਨੌਜਵਾਨ ਤੇ ਕਿਸਾਨ ਆਪਣੇ ਵਾਹਨਾਂ ‘ਤੇ ਸਵਾਰ ਹੋ ਕੇ ਕੇਸਰੀ ਝੰਡੇ ਲੈ ਕੇ ਫਤਹਿਗੜ੍ਹ ਸਾਹਿਬ ਵੱਲ ਨਿਕਣਗੇ। ਕੇਸਰੀਆ ਮਾਰਚ ਦਾ ਜੋ ਰੂਟ ਪਲਾਨ ਜਾਰੀ ਕੀਤੀ ਗਿਆ ਹੈ, ਉਸਦੇ ਮੁਤਾਬਕ ਇਹ ਮਾਰਚ ਅੰਮ੍ਰਿਤਸਰ ਤੋਂ ਸ਼ੁਰੂ ਹੋ ਕੇ ਫਤਹਿਗੜ੍ਹ ਸਾਹਿਬ ਵਿਖੇ ਪਹੁੰਚਣਗੇ।
ਮਿਲੀ ਜਾਣਕਾਰੀ ਅਨੁਸਾਰ ਦੀਪੂ ਸਿੱਧੂ ਦੇ ਭੋਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਖਾਲਸਾ ਏਡ ਵੀ ਸ਼ਾਮਿਲ ਹੋਣਗੇ। ਐਸਜੀਪੀਸੀ ਤੇ ਖਾਲਸਾ ਏਡ ਵੱਲੋਂ ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਰਹੇ ਹਨ। ਇਸ ਵਿੱਚ ਲੱਖਾਂ ਦੀ ਗਿਣਤੀ ਵਿੱਚ ਦੀਪ ਸਿੱਧੂ ਦੇ ਫੈਨ, ਕਿਸਾਨ ਤੇ ਵੱਖ-ਵੱਖ ਸੰਗਠਨਾਂ ਦੇ ਵਰਕਰ ਸੋਗ ਸਭਾ ਵਿੱਚ ਪਹੁੰਚਣਗੇ ।
ਦੀਪ ਸਿੱਧੂ ਦੀ ਅੰਤਿਮ ਅਰਦਾਸ ਤੇ ਭੋਗ ਦੇ ਮੌਕੇ ‘ਤੇ ਖਾਲਸਾ ਏਡ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਸੋਗ ਸਭਾ ਵਿੱਚ ਆਉਣ ਵਾਲੀ ਸੰਗਤ ਲਈ ਲੰਗਰ ਦਾ ਪ੍ਰਬੰਧ ਕੀਤਾ ਦਾ ਰਿਹਾ ਹੈ। ਅੰਤਿਮ ਅਰਦਾਸ ਲਈ ਦੀਵਾਨ ਟੋਡਰ ਮੱਲ ਹਾਲ ਵਿੱਚ ਪ੍ਰਬੰਧ ਕੀਤਾ ਜਾ ਰਹੇ ਹਨ।
SGPC ਤੇ ਖਾਲਸਾ ਐਡ ਵੱਲੋਂ ਅੰਤਿਮ ਅਰਦਾਸ ਵਿੱਚ ਆਉਣ ਵਾਲੀ ਸੰਗਤ ਦੇ ਠਹਿਰਣ ਦੇ ਲਈ ਵੀ ਪ੍ਰਬੰਧ ਕੀਤੇ ਗਏ ਹਨ। ਦੀਵਾਨ ਟੋਡਰ ਮਲ ਹਾਲ ਵਿੱਚ ਗੱਡੇ ਵਿਛਾ ਕੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਸਬੰਧੀ ਅਦਾਕਾਰ ਦਿਲਜੀਤ ਕਲਸੀ ਨੇ ਕਿਹਾ ਕਿ ਦੀਪ ਸਿੱਧੂ ਕੌਮ ਦਾ ਹੀਰਾ ਸੀ। ਉਨ੍ਹਾਂ ਨੇ ਕਿਹਾ ਕਿ ਦੀਪ ਸਿੱਧੂ ਦੀ ਅੰਤਿਮ ਅਰਦਾਸ ਵਿੱਚ ਹਿੱਸਾ ਲੈਣ ਲਈ ਪੂਰੇ ਪੰਜਾਬ ਹੀ ਨਹੀਂ ਬਲਕਿ ਨਾਲ ਲੱਗਦੇ ਸੂਬਿਆਂ ਤੋਂ ਵੀ ਭਾਰੀ ਗਿਣਤੀ ਵਿੱਚ ਲੋਕ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅੱਜ ਹੀ ਲੋਕ ਗੁਰੂਘਰ ਵਿੱਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਅੰਤਿਮ ਅਰਦਾਸ ਵਿੱਚ ਪੰਜ ਲੱਖ ਲੋਕਾਂ ਦੇ ਸ਼ਾਮਿਲ ਹੋਣ ਦੀ ਉਮੀਦ ਹੈ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਅਪੀਲ ਕੀਤੀ ਕਿ ਸਾਡੀ ਕੌਮ ਅਨੁਸ਼ਾਸਨ ਦੇ ਲਈ ਜਾਣੀ ਜਾਂਦੀ ਹੈ, ਇਸ ਲਈ ਸਾਰੇ ਅਨੁਸ਼ਾਸਨ ਬਣਾਈ ਰੱਖਣ।
ਵੀਡੀਓ ਲਈ ਕਲਿੱਕ ਕਰੋ -: