ਰੂਸ ਦੇ ਹਮਲੇ ਪਿੱਛੋਂ ਯੂਕਰੇਨ ਵਿੱਚ ਹਾਲਾਤ ਤੇਜ਼ੀ ਨਾਲ ਵਿਗੜਦੇ ਜਾ ਰਹੇ ਹਨ। ਯੂਕਰੇਨ ਵਿੱਚ ਰੂਸ ਨੇ ਮਿਲਟਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਯੂਕਰੇਨ ਦੀ ਰਾਜਧਾਨੀ ਕੀਵ ਵਿੱਚ ਰੂਸੀ ਫੌਜ ਦੇ ਦਾਖਲ ਹੋਣ ਦੀ ਖਬਰ ਵੀ ਸਾਹਮਣੇ ਆਈ ਹੈ। ਇਸ ਤੋਂ ਇਲਾਵਾ ਯੂਕਰੇਨ ਦੇ ਅਸਮਾਨ ‘ਤੇ ਪੁਤਿਨ ਦੇ ਹੈਲੀਕਾਪਟਰਾਂ ਦਾ ਮੰਡਰਾਉਣਾ ਵੀ ਚਿੰਤਾ ਨੂੰ ਵਧਾਉਣ ਵਾਲਾ ਹੈ। ਕੀਵ ਵਿੱਚ ਰਾਤ 10 ਵਜੇ ਤੋਂ ਲੈ ਕੇ ਸਵੇਰੇ ਸੱਤ ਵਜੇ ਅਗਲੇ ਐਲਾਨ ਤੱਕ ਕਰਫ਼ਿਊ ਲਗਾ ਦਿੱਤਾ ਗਿਆ ਹੈ।
ਭਾਰਤ ਦੇ 15 ਹਜ਼ਾਰ ਤੋਂ ਉਪਰ ਵਿਦਿਆਰਥੀ ਯੂਕਰੇਨ ਦੇ ਵੱਖ-ਵੱਖ ਖੇਤਰਾਂ ਵਿੱਚ ਫਸੇ ਹੋਏ ਹਨ। ਇਸੇ ਵਿਚਾਲੇ ਕੀਵ ਵਿੱਚ ਭਾਰਤੀ ਦੂਤਘਰ ਨੇ ਯੂਕਰੇਨ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਵਿਦਿਆਰਥੀ ਜਿਥੇ ਵੀ ਹਨ, ਸਰਕਾਰ ਉਨ੍ਹਾਂ ਦੀ ਸੁਰੱਖਿਆ ਤੇ ਸਲਾਮਤੀ ਨੂੰ ਯਕੀਨੀ ਬਣਾਏ। ਉਨ੍ਹਾਂ ਨੂੰ ਪੀਣ-ਖਾਣ ਦੀਆਂ ਲੋੜਾਂ ਪਹੁੰਚਾਈਆਂ ਜਾਣ।
ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਰੂਸੀ ਫੌਜਾਂ ਚੋਰਨੋਬਿਲ ਪਾਵਰ ਪਲਾਂਟ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਸਾਡੇ ਰਾਖੇ ਆਪਣੀਆਂ ਜਾਨਾਂ ਦੇ ਰਹੇ ਹਨ ਤਾਂ ਜੋ 1986 ਵਰਗੀ ਤ੍ਰਾਸਦੀ ਮੁੜ ਨਾ ਵਾਪਰੇ। ਸਵੀਡਿਸ਼ ਪ੍ਰਧਾਨ ਮੰਤਰੀ ਨੂੰ ਇਸ ਦੀ ਸੂਚਨਾ ਦਿੱਤੀ ਗਈ ਹੈ। ਇਹ ਪੂਰੇ ਯੂਰਪ ਦੇ ਵਿਰੁੱਧ ਜੰਗ ਦਾ ਐਲਾਨ ਹੈ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਉਥੇ ਹੀ ਯੂਕਰੇਨ ਦੇ ਹਾਲਾਤ ‘ਤੇ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰੱਖਿਆ ਮਾਮਲਿਆਂ ‘ਤੇ ਕੈਬਨਿਟ ਕਮੇਟੀ ਨਾਲ ਮੀਟਿੰਗ ਕੀਤੀ। ਅੱਜ ਰਾਤ ਉਹ ਰੂਸੀ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਨਾਲ ਗੱਲ ਕਰ ਸਕਦੇ ਹਨ।