ਧੂਰੀ ਤੋਂ ਸੰਸਦ ਮੈਂਬਰ ਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਵੱਲੋਂ ਯੂਕਰੇਨ ਵਿਚ ਫਸੇ ਪੰਜਾਬੀਆਂ ਦੀ ਮਦਦ ਲਈ ਵ੍ਹਟਸਐਪ ਨੰਬਰ ਜਾਰੀ ਕੀਤਾ ਗਿਆ ਹੈ। ਮਾਨ ਨੇ ਯੂਕਰੇਨ ‘ਚ ਫਸੇ ਪੰਜਾਬੀਆਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਾਡੇ ਨਾਲ ਵ੍ਹਟਸਐਪ ਨੰਬਰ 98778-47778 ‘ਤੇ ਸੰਪਰਕ ਕਰਨ। ਅਸੀਂ ਤੁਹਾਡੀ ਹਰ ਸੰਭਵ ਮਦਦ ਕਰਾਂਗੇ।
ਇਸ ਤੋਂ ਪਹਿਲਾਂ ਵੀ ਸਾਂਸਦ ਭਗਵੰਤ ਮਾਨ ਮੋਦੀ ਸਰਕਾਰ ਨੂੰ ਯੂਕਰੇਨ ਵਿਚ ਫਸੇ ਭਾਰਤੀਆਂ ਦੀ ਮਦਦ ਲਈ ਗੁਹਾਰ ਲਗਾ ਚੁੱਕੇ ਹਨ। ਮਾਨ ਨੇ ਕਿਹਾ ਕਿ ਯੂਕਰੇਨ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਣੇ ਪੂਰੇ ਭਾਰਤ ਤੋਂ ਸੈਂਕੜੇ ਵਿਦਿਆਰਥੀ ਡਾਕਟਰੀ ਦੀ ਪੜ੍ਹਾਈ ਲਈ ਯੂਕਰੇਨ ਗਏ ਹੋਏ ਸਨ। ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਯੂਕਰੇਨ ਛੱਡਣ ਤੇ ਵਾਪਸ ਪਰਤਣ ਦਾ ਹੁਕਮ ਦਿੱਤਾ ਹੈ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੋਈ ਵਿਵਸਥਾ ਨਹੀਂ ਕੀਤੀ ਹੈ। ਕਿਸੇ ਏਅਰਪਲਾਈਨ ਨੂੰ ਜ਼ਿੰਮੇਵਾਰੀ ਨਹੀਂ ਦਿੱਤੀ ਗਈ ਸੀ, ਨਾ ਹੀ ਹਵਾਈ ਜਹਾਜ਼ ਦੇ ਟਿਕਟ ਦੀਆਂ ਕੀਮਤਾਂ ਤੈਅ ਕੀਤੀਆਂ ਗਈਆਂ ਸਨ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਇਹ ਵੀ ਪੜ੍ਹੋ : ਯੂਕਰੇਨ ‘ਤੇ ਹਮਲੇ ਖਿਲਾਫ਼ ਫਰਾਂਸ ਦੀ ਰੂਸ ਨੂੰ ਚੇਤਾਵਨੀ, ਕਿਹਾ-“ਪੁਤਿਨ ਯਾਦ ਰੱਖਣ NATO ਕੋਲ ਵੀ ਨੇ ਪਰਮਾਣੂ ਹਥਿਆਰ”
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੈਂਕੜੇ ਵਿਦਿਆਰਥੀ ਯੂਕਰੇਨ ਵਿੱਚ ਪੜ੍ਹ ਰਹੇ ਹਨ ਅਤੇ ਉਨ੍ਹਾਂ ਦੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਮਾਨ ਨੇ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਯੂਕਰੇਨ ਤੋਂ ਆਏ ਵਿਦਿਆਰਥੀਆਂ ਅਤੇ ਯਾਤਰੀਆਂ ਦੀ ਸੁਰੱਖਿਅਤ ਅਤੇ ਮੁਫਤ ਵਾਪਸੀ ਦਾ ਪ੍ਰਬੰਧ ਕੀਤਾ ਜਾਵੇ ਅਤੇ ਪ੍ਰਾਈਵੇਟ ਏਅਰਲਾਈਨਜ਼ ਵੱਲੋਂ ਵਿਦਿਆਰਥੀਆਂ ਦਾ ਆਰਥਿਕ ਸ਼ੋਸ਼ਣ ਬੰਦ ਕੀਤਾ ਜਾਵੇ।
ਗੌਰਤਲਬ ਹੈ ਕਿ ਯੂਕਰੇਨ ਵਿਚ ਫਸੇ ਭਾਰਤੀਆਂ ਦੀ ਮਦਦ ਲਈ ਭਾਰਤ ਸਰਕਾਰ ਨੇ 24 ਘੰਟੇ ਦੀ ਹੈਲਪਲਾਈਨ ਸ਼ੁਰੂ ਕੀਤੀ ਹੈ। ਯੂਕਰੇਨ ਵਿੱਚ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਵਿਦੇਸ਼ ਮੰਤਰਾਲਾ ਨੇ ਕੰਟਰੋਲ ਰੂਮ ਸਥਾਪਤ ਕੀਤਾ ਹੈ ਜਿਥੇ 1800118797 (ਟੋਲ ਫ੍ਰੀ), +91-11-23012113, +91-11-23014104, +91-11-23017905 ‘ਤੇ ਕਾਲ ਕਰਕੇ ਜਾਣਕਾਰੀ ਤੇ ਮਦਦ ਹਾਸਲ ਕੀਤੀ ਜਾ ਸਕਦੀ ਹੈ। ਇਸੇ ਤਰ੍ਹਾਂ ਦਾ ਇੱਕ ਕੰਟਰੋਲ ਹਰਿਆਣਾ ਵਿੱਚ ਵਿਦੇਸ਼ ਸਹਿਯੋਗ ਵਿਭਾਗ ਰਾਹੀਂ ਸਥਾਪਤ ਕੀਤਾ ਗਿਆ ਹੈ। ਯੂਕਰੇਨ ਵਿੱਚ ਬੈਠੇ ਭਾਰਤ ਦੇ ਲੋਕ ਹੈਲਪਲਾਈਨ ਨੰਬਰ $91-9212314595 (ਵ੍ਹਾਟਸਐਪ) ਤੇ ਈਮੇਲ contractusatfc@gmail.com ‘ਤੇ ਸੰਪਰਕ ਕਰ ਸਕਦੇ ਹਨ।