Esha Gupta Russia Ukraine: ਰੂਸ ‘ਤੇ ਯੂਕਰੇਨ ਵਿਚਾਲੇ ਜੰਗਜਾਰੀ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਲੋਕ ਇਸ ਜੰਗ ਨੂੰ ਲੈ ਕੇ ਵੱਖ-ਵੱਖ ਤਰ੍ਹਾਂ ਦੀਆਂ ਪੋਸਟਾਂ ਕਰ ਰਹੇ ਹਨ। ਇਸ ਦੇ ਨਾਲ ਹੀ ਇਸ ਪੂਰੇ ਮਾਮਲੇ ‘ਤੇ ਬਾਲੀਵੁੱਡ ਦੀ ਅਦਾਕਾਰਾ ਈਸ਼ਾ ਗੁਪਤਾ ਨੇ ਇਕ ਅਜਿਹੀ ਪੋਸਟ ਕੀਤੀ ਹੈ ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
ਈਸ਼ਾ ਗੁਪਤਾ ਨੇ ਆਪਣੀ ਇੰਸਟਾ ਸਟੋਰੀ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਹ ਵੀਡੀਓ ਯੂਕਰੇਨ ਦੇ ਇੱਕ ਹਸਪਤਾਲ ਦੀ ਹੈ। ਵੀਡੀਓ ‘ਚ ਨਵਜੰਮੇ ਬੱਚੇ ਨਜ਼ਰ ਆ ਰਹੇ ਹਨ। ਇਸ ਵੀਡੀਓ ‘ਤੇ ਅਦਾਕਾਰਾ ਨੇ ਕੈਪਸ਼ਨ ‘ਚ ਲਿਖਿਆ- ‘ਵੀਡੀਓ ‘ਚ ਨਿਊਲੀ ਬੋਰਨ ਬੇਬੀ ਇੰਟੈਂਸਿਵ ਕੇਅਰ ਯੂਨਿਟ ‘ਚ ਸੀ। ਪਰ ਯੂਕਰੇਨ ਦਾ ਸ਼ਹਿਰ Dnipro ਹੁਣ ਬੰਬਾਂ ਦੀ ਪਨਾਹਗਾਹ ਬਣ ਗਿਆ ਹੈ। ਇਹ ਉਹੀ ਸ਼ਹਿਰ ਹੈ ਜੋ ਹੁਣ ਰੂਸੀ ਮਿਜ਼ਾਈਲ ਹਮਲੇ ਦਾ ਮੁੱਖ ਕੇਂਦਰ ਬਣ ਚੁੱਕਾ ਹੈ। ਇਨ੍ਹਾਂ ਵੀਡੀਓਜ਼ ਨੂੰ ਸ਼ੇਅਰ ਕਰਦੇ ਹੋਏ ਈਸ਼ਾ ਗੁਪਤਾ ਨੇ ਕੈਪਸ਼ਨ ਵੀ ਲਿਖਿਆ ਹੈ। ਇਸ ਕੈਪਸ਼ਨ ਵਿੱਚ ਅਦਾਕਾਰਾ ਨੇ ਕਿਹਾ ਕਿ ਕੋਈ ਵੀ ਨਾਗਰਿਕ ਜੰਗ ਨਹੀਂ ਚਾਹੁੰਦਾ ਹੈ। ‘ਇਹ ਉਨ੍ਹਾਂ ਸਾਰੇ ਲੋਕਾਂ ਲਈ ਹੈ ਜੋ ਇਸਦਾ ਸਮਰਥਨ ਕਰ ਰਹੇ ਹਨ। ਕੋਈ ਵੀ ਨਾਗਰਿਕ ਯੁੱਧ ਨਹੀਂ ਚਾਹੁੰਦਾ ਹੈ।
ਲੰਬੇ ਸਮੇਂ ਤੋਂ ਚੱਲ ਰਹੇ ਤਣਾਅ ਦੇ ਵਿਚਕਾਰ ਰੂਸ ਨੇ ਵੀਰਵਾਰ ਸਵੇਰੇ ਯੂਕਰੇਨ ‘ਤੇ ਹਮਲਾ ਕਰਕੇ ਜੰਗ ਸ਼ੁਰੂ ਕਰ ਦਿੱਤੀ, ਜੋ ਅਜੇ ਵੀ ਜਾਰੀ ਹੈ। ਭਾਰਤੀ ਸਮੇਂ ਮੁਤਾਬਕ ਸਵੇਰੇ 8.30 ਵਜੇ ਜਿਵੇਂ ਹੀ ਰੂਸੀ ਰਾਸ਼ਟਰਪਤੀ ਪੁਤਿਨ ਨੇ ਜੰਗ ਦਾ ਐਲਾਨ ਕੀਤਾ, ਉਸ ਤੋਂ ਪੰਜ ਮਿੰਟ ਬਾਅਦ ਹੀ ਯੂਕਰੇਨ ਧਮਾਕਿਆਂ ਨਾਲ ਹਿੱਲ ਗਿਆ। ਦੱਸਿਆ ਗਿਆ ਕਿ ਰੂਸ ਨੇ ਯੂਕਰੇਨ ‘ਤੇ ਤਿੰਨ ਪਾਸਿਓਂ ਹਵਾਈ ਹਮਲੇ ਕੀਤੇ ਅਤੇ 12 ਥਾਵਾਂ ਨੂੰ ਨਿਸ਼ਾਨਾ ਬਣਾਇਆ। ਰੂਸੀ ਫੌਜੀ ਯੂਕਰੇਨ ਦੀ ਰਾਜਧਾਨੀ ਕੀਵ ਪਹੁੰਚ ਗਏ ਹਨ। ਇਸ ਦੌਰਾਨ ਰੂਸੀ ਫੌਜ ਨੂੰ ਰੋਕਣ ਲਈ ਟੈਟਰੀਵ ਨਦੀ ‘ਤੇ ਬਣੇ ਪੁਲ ਨੂੰ ਉਡਾ ਦਿੱਤਾ ਗਿਆ ਹੈ। ਯੂਕਰੇਨ ਦੀ ਫੌਜ ਨੇ ਰੂਸੀ ਟੈਂਕਾਂ ਨੂੰ ਦਾਖਲ ਹੋਣ ਤੋਂ ਰੋਕਣ ਲਈ ਇਹ ਕਦਮ ਚੁੱਕਿਆ ਹੈ। ਇਸ ਦੇ ਨਾਲ ਹੀ ਰੂਸ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਉਸ ਦੇ ਸੈਨਿਕਾਂ ਨੇ ਰੂਸ ਦੇ 2 ਟੈਂਕਾਂ ਨੂੰ ਵੀ ਤਬਾਹ ਕਰ ਦਿੱਤਾ ਹੈ।