ਚੰਡੀਗੜ੍ਹ : ਯੂਕਰੇਨ ਤੋਂ ਪਰਤ ਰਹੇ ਵਿਦਿਆਰਥੀਆਂ ਦੀ ਮਦਦ ਲਈ ਹਰਿਆਣਾ ਸਰਕਾਰ ਮੁੰਬਈ ਏਅਰਪੋਰਟ ‘ਤੇ ਵੀ ਹੈਲਪ ਡੈਸਕ ਬਣਾਏਗੀ।ਇਹ ਹੈਲਪ ਡੈਸਕ ਅੱਜ ਕੰਮ ਕਰਨਾ ਸ਼ੁਰੂ ਕਰ ਦੇਵੇਗੀ। ਹੈਲਪ ਡੈਸਕ ਲਈ ਤਿੰਨ ਪੁਲਿਸ ਮੁਲਾਜ਼ਮ ਤੇ ਇੱਕ ਅਧਿਕਾਰੀ ਨੂੰ ਮੁੰਬਈ ਭੇਜ ਦਿੱਤਾ ਗਿਆ ਹੈ। ਹਰਿਆਣਾ ਦੇ ਜੋ ਵਿਦਿਆਰਥੀ ਮੁੰਬਈ ਪਹੁੰਚਣਗੇ, ਉਨ੍ਹਾਂ ਨੂੰ ਹੈਲਪ ਡੈਸਕ ਦਿੱਲੀ ਪਹੁੰਚਾਉਣ ਦੀ ਵਿਵਸਥਾ ਕਰੇਗੀ। ਵਿਦਿਆਰਥੀਆਂ ਦੀ ਮਦਦ ਲਈ ਦਿੱਲੀ ਏਅਰਪੋਰਟ ‘ਤੇ ਪਹਿਲਾਂ ਹੀ ਹੈਲਪ ਡੈਸਕ ਬਣਾਈ ਜਾ ਚੁੱਕੀ ਹੈ।
![Help desk for Haryana residents returning from Ukraine](https://hindi.oneindia.com/img/2022/03/xindianstudentsukraine2-1646210646.jpg.pagespeed.ic.TpztfxL0CR.jpg)
ਯੂਕਰੇਨ ਵਿਚ ਫਸੇ ਸੂਬੇ ਦੇ ਲੋਕਾਂ ਤੇ ਵਿਦਿਆਰਥੀਆਂ ਦੀ ਮਦਦ ਲਈ ਸਰਕਾਰ ਨੇ ਰਾਜ ਪੱਧਰ ‘ਤੇ ਸੰਜੇ ਜੂਨ ਨੂੰ ਨੋਡਲ ਅਫਸਰ ਬਣਾਇਆ ਹੈ। ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰ ਨੋਡਲ ਅਫਸਰ ਹੋਣਗੇ। ਡਵੀਜ਼ਨਲ ਕਮਿਸ਼ਨਰ ਦਫ਼ਤਰ, ਫਰੀਦਾਬਾਦ ਵਿੱਚ ਇੱਕ ਰਾਜ ਪੱਧਰੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਇਹ ਕੰਟਰੋਲ ਰੂਮ 24 ਘੰਟੇ ਲਗਾਤਾਰ ਕੰਮ ਕਰੇਗਾ। ਇਸ ਕੰਟਰੋਲ ਰੂਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੁਲਾਜ਼ਮਾਂ ਦੀਆਂ ਵੱਖ-ਵੱਖ ਸ਼ਿਫਟਾਂ ਵਿੱਚ ਡਿਊਟੀਆਂ ਵੀ ਲਗਾਈਆਂ ਗਈਆਂ ਹਨ।
ਯੂਕਰੇਨ ਵਿਚ ਗਏ ਹਰਿਆਣਾ ਦੇ ਸਾਰੇ ਨਾਗਰਿਕਾਂ ਦੇ ਪਰਿਵਾਰਾਂ ਤੋਂ ਸੂਬਾ ਸਰਕਾਰ ਨੇ ਸੰਪਰਕ ਕੀਤਾ ਹੈ। ਘੱਟ ਤੋਂ ਘੱਟ ਤਹਿਸੀਲਦਾਰ ਪੱਧਰ ਦੇ ਅਧਿਕਾਰੀ ਦੀ ਡਿਊਟੀ ਇਨ੍ਹਾਂ ਪਰਿਵਾਰਾਂ ਨਾਲ ਗੱਲਬਾਤ ਲਈ ਲਗਾਈ ਗਈ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਘਰ ਜਾ ਕੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦੇਵੇ ਕਿ ਯੂਕਰੇਨ ਵਿਚ ਫਸੇ ਸਾਰੇ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
![](https://dailypost.in/wp-content/uploads/2022/02/O0ckV5yu8SA-HD.jpg)
ਇਹ ਵੀ ਪੜ੍ਹੋ : ਯੂ. ਪੀ. : ਟਿਕੈਤ ਨੇ ਵੋਟਾਂ ਦੀ ਗਿਣਤੀ ‘ਚ ਗੜਬੜੀ ਹੋਣ ਦੀ ਜਤਾਈ ਸ਼ੰਕਾ, ਬੋਲੇ ‘BJP ਕਰ ਸਕਦੀ ਬੇਇਮਾਨੀ’
ਮੁੱਖ ਮੰਤਰੀ ਖੱਟਰ ਨੇ ਖੁਦ ਵੀ ਹਾਲਾਤ ‘ਤੇ ਨਜ਼ਰ ਬਣਾਈ ਹੋਈ ਹੈ ਤੇ ਅਧਿਕਾਰੀਆਂ ਤੋਂ ਲਗਾਤਾਰ ਅਪਡੇਟ ਲੈ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਯੂਕਰੇਨ ਵਿਚ ਫਸੇ ਹਰਿਆਣਾ ਦੇ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇਗਾ। ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਲਈ ਭਾਰਤੀ ਵਿਦੇਸ਼ ਮੰਤਰਾਲੇ ਤੇ ਹਰਿਆਣਾ ਸਰਕਾਰੀ ਪੂਰੀ ਤਰ੍ਹਾਂ ਯਤਨਸ਼ੀਲ ਹੈ।