ਰੂਸ ਨੇ ਯੂਕਰੇਨ ਦੇ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਖਾਰਕਿਵ ਅਤੇ ਸੁਮੀ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਬਚਾਉਣ ਲਈ ਇੱਕ ਵੱਡੀ ਪਹਿਲ ਕੀਤੀ ਹੈ। ਰੂਸੀ ਸਮਾਚਾਰ ਏਜੰਸੀ ਦੇ ਹਵਾਲੇ ਨਾਲ ਖਬਰ ਮੁਤਾਬਕ ਰੂਸੀ ਰਾਸ਼ਟਰੀ ਰੱਖਿਆ ਕੰਟਰੋਲ ਕੇਂਦਰ ਦੇ ਮੁਖੀ ਕਰਨਲ ਜਨਰਲ ਮਿਖਾਇਲ ਮਿਜ਼ਿਨਸੇਵ ਨੇ ਐਲਾਨ ਕੀਤਾ ਹੈ ਕਿ 130 ਰੂਸੀ ਬੱਸਾਂ ਭਾਰਤੀ ਵਿਦਿਆਰਥੀਆਂ ਅਤੇ ਹੋਰ ਵਿਦੇਸ਼ੀਆਂ ਨੂੰ ਯੂਕਰੇਨ ਦੇ ਖਾਰਕਿਵ ਅਤੇ ਸੁਮੀ ਤੋਂ ਰੂਸ ਦੇ ਬੇਲਗੋਰੋਡ ਖੇਤਰ ਤੱਕ ਲੈ ਕੇ ਜਾਣਗੀਆਂ।
ਤੁਹਾਨੂੰ ਦੱਸ ਦੇਈਏ ਕਿ ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਲਗਭਗ 20 ਹਜ਼ਾਰ ਭਾਰਤੀ ਵਿਦਿਆਰਥੀ ਯੂਕਰੇਨ ਦੇ ਵੱਖ-ਵੱਖ ਸ਼ਹਿਰਾਂ ‘ਚ ਫਸ ਗਏ ਸਨ। ਇਨ੍ਹਾਂ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਭਾਰਤ ਸਰਕਾਰ ਵੱਲੋਂ ਵਿਸ਼ੇਸ਼ ਪਹਿਲਕਦਮੀ ਕੀਤੀ ਗਈ ਸੀ। ਇਨ੍ਹਾਂ ਵਿਦਿਆਰਥੀਆਂ ਦੇ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਦੇਸ਼ਾਂ ਵਿੱਚ ਪਹੁੰਚਣ ‘ਤੇ ਉਨ੍ਹਾਂ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਭਾਰਤ ਲਿਆਂਦਾ ਜਾ ਰਿਹਾ ਹੈ। ਭਾਰਤ ਸਰਕਾਰ ਨੇ ਇਸ ਨੂੰ ਆਪਰੇਸ਼ਨ ਗੰਗਾ ਦਾ ਨਾਂ ਦਿੱਤਾ ਹੈ। ਇਸ ਦੇ ਲਈ ਹਵਾਈ ਸੈਨਾ ਦੇ ਸੀ-17 ਜਹਾਜ਼ਾਂ ਦੀ ਮਦਦ ਵੀ ਲਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: