ਭਾਰਤ ਮੂਲ ਦੇ ਬਹੁਤ ਸਾਰੇ ਲੋਕ ਜੋ ਕਿ ਯੂਕਰੇਨ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹਾਈ, ਵਪਾਰ ਆਦਿ ਲਈ ਯੂਕਰੇਨ ਵਿੱਚ ਰਹਿ ਰਹੇ ਸਨ। ਰੂਸ ਨਾਲ ਯੂਕਰੇਨ ਮਸਲੇ ਦੇ ਕਾਰਨ ਉਨ੍ਹਾਂ ਵਿੱਚੋਂ ਵੀ ਬਹੁਤ ਸਾਰੇ ਨੌਜਵਾਨ ਮੁੰਡੇ ਅਤੇ ਕੁੜੀਆਂ ਇਸ ਮਸਲੇ ਕਾਰਨ ਯੂਕਰੇਨ ‘ਚ ਫਸ ਚੁੱਕੇ ਹਨ। ਭਾਰਤ ਸਰਕਾਰ ਵੱਲੋਂ ਆਪ੍ਰੇਸ਼ਨ ਗੰਗਾ ਮਿਸ਼ਨ ਤਹਿਤ ਯੂਕਰੇਨ ਵਿੱਚ ਫਸੇ ਸਾਰੇ ਭਾਰਤੀਆਂ ਨੂੰ ਯੂਕਰੇਨ ਤੋਂ ਵਾਪਸ ਲਿਆਇਆ ਜਾ ਰਿਹਾ ਹੈ ਅਤੇ ਭਾਰਤ ਵਾਪਿਸ ਲਿਆਉਣ ਦਾ ਸਾਰਾ ਖਰਚਾ ਭਾਰਤ ਸਰਕਾਰ ਵੱਲੋਂ ਚੁੱਕਿਆ ਜਾ ਰਿਹਾ ਹੈ।
ਸੋਮ ਪ੍ਰਕਾਸ਼ ਨੇ ਜਾਣਕਾਰੀ ਦਿੰਦਿਆਂ ਕਿਹਾ ਇਸੇ ਲੜੀ ਦੇ ਤਹਿਤ ਅੱਜ ਤਕਰੀਬਨ 15 ਫਲਾਈਟਾਂ ਰਾਹੀਂ 3000 ਹਜ਼ਾਰ ਤੋਂ ਵੱਧ ਭਾਰਤੀਆਂ ਨੂੰ ਬੁਡਾਪੇਸਟ (ਹੰਗਰੀ) ਸੁਰੱਖਿਅਤ ਭਾਰਤ ਵਾਪਿਸ ਲਿਆਂਦਾ ਗਿਆ ਅਤੇ ਉਨਾਂ ਵਿੱਚੋਂ ਇਕ ਫਲਾਈਟ ਦਾ ਸਵਾਗਤ ਕਰਨ ਦਾ ਮੌਕਾ ਭਾਰਤ ਸਰਕਾਰ ਨੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੂੰ ਦਿੱਤਾ ਜਿਸ ਵਿੱਚ 183 ਭਾਰਤੀਆਂ ਨੂੰ ਬੁਡਾਪੇਸਟ (ਹੰਗਰੀ) ਰਾਹੀਂ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ। ਸੋਮ ਪ੍ਰਕਾਸ਼ ਨੇ ਪ੍ਰਧਾਨ ਮੰਤਰੀ ਜੀ ਕਾਰਜਸ਼ੈਲੀ ਬਾਰੇ ਦੱਸਦਿਆਂ ਕਿਹਾ ਕਿ ਸ਼੍ਰੀ ਨਰਿੰਦਰ ਮੋਦੀ ਜੀ ਵੱਲੋਂ ਸਰਗਰਮੀਆਂ ਤੇਜ਼ ਕਰਨ ਕਾਰਨ ਹੀ ਯੂਕਰੇਨ ਵਿੱਚ ਫਸੇ ਭਾਰਤੀ ਸੁਰੱਖਿਅਤ ਭਾਰਤ ਵਾਪਿਸ ਪਰਤ ਰਹੇ ਹਨ। ਇਸ ਤੋਂ ਪਹਿਲਾਂ ਹੀ ਚਾਰ ਕੇਂਦਰੀ ਮੰਤਰੀਆਂ ਵੱਲੋਂ ਯੂਕਰੇਨ ਦੇ ਨਾਲ ਲੱਗਦਿਆਂ ਦੇਸ਼ਾਂ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਉਨ੍ਹਾਂ ਦੇਸ਼ਾਂ ਰਾਹੀਂ ਭਾਰਤੀ ਲੋਕਾਂ ਨੂੰ ਸੁਰੱਖਿਅਤ ਭਾਰਤ ਵਾਪਿਸ ਲਿਆਉਣ ਲਈ ਮੀਟਿੰਗਾਂ ਹੋ ਚੁੱਕੀਆਂ ਸਨ।
ਸੋਮ ਪ੍ਰਕਾਸ਼ ਨੇ ਦਿੱਲੀ ਏਆਰਪੋਰਟ ‘ਤੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਯੂਕਰੇਨ ਵਿੱਚ ਫਸੇ 183 ਭਾਰਤੀਆਂ ਦੇ ਬੁਡਾਪੇਸਟ(ਹੰਗਰੀ) ਰਾਹੀਂ ਸੁਰੱਖਿਅਤ ਭਾਰਤ ਪਹੁੰਚਣ ‘ਤੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਹਾਲ ਚਾਲ ਪੁੱਛਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਫਲਾਈਟ ਕਰੂ ਮੈਂਬਰਾਂ ਦਾ ਵੀ ਬਹੁਤ ਬਹੁਤ ਧੰਨਵਾਦ ਕੀਤਾ ਗਿਆ ਅਤੇ ਯੂਕਰੇਨ ਤੋਂ ਸੁਰੱਖਿਅਤ ਭਾਰਤ ਵਾਪਿਸ ਆਏ ਸਾਰੇ ਭਾਰਤੀਆਂ ਦੇ ਪਰਿਵਾਰ ਨੂੰ ਵਧਾਈ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: