ਅੰਮ੍ਰਿਤਸਰ ਦੇ ਰਾਮਤੀਰਥ ਰੋਡ ਦੇ ਇਲਾਕਾ ਆਨੰਦਪੁਰ ਐਵੇਨਿਊ ਵਿੱਚ ਇੱਕ ਨੌਜਵਾਨ ਨੇ ਆਪਣੇ ਸਕੇ ਚਾਚੇ ਨੂੰ ਗੋਲੀਆਂ ਨਾਲ ਭੁੰਨ ਕੇ ਮਾਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਪਿੱਛੋਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਮਰਨ ਵਾਲੇ ‘ਤੇ ਦੋਸ਼ੀ ਦੇ ਪਿਤਾ ਦੇ ਕਤਲ ਦਾ ਦੋਸ਼ ਹੈ। ਉਹ ਇਸ ਮਾਮਲੇ ਵਿੱਚ ਕੁਝ ਸਮਾਂ ਪਹਿਲਾਂ ਹੀ ਸਜ਼ਾ ਕੱਟ ਕੇ ਜੇਲ੍ਹੋਂ ਬਾਹਰ ਆਇਆ ਸੀ।
ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਤੇ ਦੋਸ਼ੀ ਨੌਜਵਾਨ ਖਿਲਾਫ ਕਤਲ ਦਾ ਕੇਸ ਦਰਜ ਕਰਕੇ ਉਸ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ।
ਘਟਨਾ ਵਾਲੀ ਥਾਂ ‘ਤੇ ਮੌਜੂਦ ਗੁਆਂਢੀਆਂ ਨੇ ਦੱਸਿਆ ਕਿ ਗੁਰਦੀਪ ਸਿੰਘ ਰਾਮਤੀਰਥ ਰੋਡ ਸਥਿਤ ਆਈ.ਟੀ.ਆਈ. ਵਿੱਚ ਚਪੜਾਸੀ ਦੀ ਨੌਕਰੀ ਕਰਦਾ ਸੀ। ਉਹ ਆਪਣੀਆਂ ਦੋ ਧੀਆਂ ਦਾ ਵਿਆਹ ਕਰ ਚੁੱਕਾ ਸੀ ਅਤੇ ਪੁੱਤਰ ਕੁਆਰੇ ਸਨ। ਲਗਭਗ ਅੱਠ ਸਾਲ ਪਹਿਲਾਂ ਗੁਰਦੀਪ ਸਿੰਘ ਨੇ ਆਪਣੇ ਸਕੇ ਭਰਾ ਹਰਜਿੰਦਰ ਸਿੰਘ ਦਾ ਕਤਲ ਕਰ ਦਿੱਤਾ ਸੀ। ਇਸ ਵਿੱਚ ਅਦਾਲਤ ਨੇ ਉਸ ਨੂੰ ਸਜ਼ਾ ਸੁਣਾਈ ਸੀ ਤੇ ਕੁਝ ਸਮਾਂ ਪਹਿਲਾਂ ਹੀ ਉਹ ਕਤਲ ਦੇ ਮਾਮਲੇ ਵਿੱਚ ਸਜ਼ਾ ਕੱਟਣ ਤੋਂ ਬਾਅਦ ਰਿਹਾਅ ਹੋ ਕੇ ਘਰ ਆਇਆ ਸੀ।
ਹਰਜਿੰਦਰ ਸਿੰਘ ਦਾ ਪੁੱਤਰ ਅਮਨਦੀਪ ਸਿੰਘ ਆਪਣੇ ਚਾਚੇ ਗੁਰਦੀਪ ਸਿੰਘ ਤੋਂ ਬਦਲਾ ਲੈਣਾ ਚਾਹੁੰਦਾ ਸੀ ਤੇ ਇਸ ਲਈ ਉਹ ਸਾਜ਼ਿਸ਼ ਰਚ ਰਿਹਾ ਸੀ। ਦੋਸ਼ੀ ਨੇ ਗੁਰਦੀਪ ਨੂੰ ਧਮਕੀ ਦਿੱਤੀ ਸੀ ਕਿ ਉਹ ਉਸ ਨੂੰ ਮਾਰ ਦੇਵੇਗਾ। ਇਸ ਨੂੰ ਲੈ ਕੇ ਚਾਚੇ-ਭਤੀਜੇ ਵਿੱਚ ਝਗੜਾ ਵੀ ਹੋਇਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਸ਼ਨੀਵਾਰ ਦੁਪਹਿਰ ਗੁਰਦੀਪ ਆਪਣੇ ਘਰ ਵਿੱਚ ਮੌਜੂਦ ਸੀ। ਇਸ ਦੌਰਾਨ ਮੌਕਾ ਮਿਲਦੇ ਹੀ ਅਮਨਦੀਪ ਸਿੰਘ ਪਿਸਤੌਲ ਲੈ ਕੇ ਘਰ ਦੇ ਅੰਦਰ ਵੜ ਗਿਆ ਤੇ ਗੁਰਦੀਪ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਗੁਆਂਢੀ ਉਥੇ ਪਹੁੰਚੇ ਤਾਂ ਦੋਸ਼ੀ ਉਥੋਂ ਫਰਾਰ ਹੋ ਗਿਆ। ਪਰਿਵਾਰ ਵਾਲਿਆਂ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਪੁਲਿਸ ਜਦੋਂ ਘਟਨਾ ਵਾਲੀ ਥਾਂ ‘ਤੇ ਪਹੁੰਚੀ ਤਾਂ ਗੁਰਦੀਪ ਦੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।