ਚੰਡੀਗੜ੍ਹ ਯੂਟੀ ਪ੍ਰਸ਼ਾਸਨ ਵੱਲੋਂ ਅੱਜ ਚੰਡੀਗੜ੍ਹ ਇੰਸਡਸਟ੍ਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ) ਦੀ ਜ਼ਿੰਮੇਵਾਰੀ ਯੂਟੀ ਕੈਡਰ ਦੀ ਆਈ.ਏ.ਐੱਸ. ਪੂਰਵਾ ਗਰਗ ਨੂੰ ਦੇ ਦਿੱਤੀ ਗਈ। ਯੂਟੀ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਖਤ ਵਿਰੋਧ ਕੀਤਾ।
ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਸ ਤੋਂ ਵੀ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਅਸਾਮੀ ਭਰਨ ਲਈ ਪੰਜਾਬ ਦੇ ਅਧਿਕਾਰੀਆਂ ਦੇ ਨਾਂ ਤੱਕ ਨਹੀਂ ਭੇਜੇ।
ਦੱਸ ਦੇਈਏ ਕਿ ਚੰਡੀਗੜ੍ਹ ਯੂਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਇੰਸਡਸਟ੍ਰੀਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕਾਰਪੋਰੇਸ਼ਨ (ਸਿਟਕੋ) ਦੀ ਐੱਮ.ਡੀ. ਤੇ ਪੰਜਾਬ ਕੈਡਰ ਦੀ ਆਈ.ਏ.ਐੱਸ. ਜਸਵਿੰਦਰ ਕੌਰ ਨੂੰ ਵਾਪਿਸ ਉਨ੍ਹਾਂ ਦੇ ਮੂਲ ਕੈਡਰ ਵਿੱਚ ਭੇਜ ਦਿੱਤਾ ਹੈ। ਇਸ ਅਹੁਦੇ ਨੂੰ ਭਰਨ ਲਈ ਪ੍ਰਸ਼ਾਸਨ ਨੇ ਪੰਜਾਬ ਤੋਂ ਕਈ ਵਾਰ ਅਧਿਕਾਰੀਆਂ ਦੇ ਨਾਂ ਮੰਗੇ ਸਨ, ਪਰ ਪੰਜਾਬ ਵੱਲੋਂ ਨਹੀਂ ਭੇਜੇ ਗਏ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਿਟਕੋ ਐੱਮ.ਡੀ. ਦਾ ਅਹੁਦਾ ਭਰਨ ਲਈ ਕਈ ਮਹੀਨੇ ਪਹਿਲਾਂ ਪੰਜਾਬ ਨੂੰ ਚਿੱਠੀ ਭੇਜੀ ਗਈ ਸੀ ਤੇ ਅਧਿਕਾਰੀਆਂ ਦਾ ਪੈਨਲ ਮੰਗਿਆ ਗਿਆ। ਕਈ ਦਿਨਾਂ ਤੱਕ ਕੋਈ ਜਵਾਬ ਨਹੀਂ ਆਇਆ ਤਾਂ ਫਿਰ ਰਿਮਾਈਂਡਰ ਭੇਜਿਆ ਗਿਆ। ਪ੍ਰਸ਼ਾਸਨ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਅਹੁਦੇ ਨੂੰ ਭਰਨ ਲਈ ਪੰਜਾਬ ਨੂੰ ਕੁਲ 8 ਵਾਰ ਰਿਮਾਈਂਡਰ ਭੇਜਿਆ ਗਿਆ ਹੈ। ਆਖਰੀ ਰਿਮਾਈਂਡਰ 25 ਫਰਵਰੀ ਨੂੰ ਭੇਜਿਆ ਗਿਆ, ਉਸ ਤੋਂ ਬਾਅਦ ਵੀ ਪੰਜਾਬ ਨੇ ਨਾਂ ਨਹੀਂ ਭੇਜੇ।