ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ ਹੈ। ਸਰਕਾਰ ਨੇ ਹੋਲੀ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਜ਼ਬਰਦਸਤ ਤੋਹਫਾ ਦਿੱਤਾ ਹੈ। ਸਰਕਾਰ ਨੇ ਮਹਿੰਗਾਈ ਭੱਤੇ ਵਿੱਚ 11 ਫ਼ੀਸਦ ਦਾ ਬੰਪਰ ਵਾਧਾ ਕੀਤਾ ਹੈ, ਜੋ ਅਪ੍ਰੈਲ 2022 ਤੋਂ ਮਿਲੇਗਾ। ਅਸਲ ਵਿੱਚ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਆਪਣੇ ਜਨਮ ਦਿਨ ‘ਤੇ ਮੱਧ ਪ੍ਰਦੇਸ਼ ਦੇ ਸਰਕਾਰੀ ਕਰਮਚਾਰੀਆਂ ਨੂੰ ਇਹ ਵੱਡਾ ਤੋਹਫਾ ਦਿੱਤਾ ਹੈ। ਮਹਿੰਗਾਈ ਭੱਤੇ (ਡੀਏ) ਵਿੱਚ ਵਾਧੇ ਕਾਰਨ ਸੂਬੇ ਦੇ 7 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਵਿੱਚ ਖੁਸ਼ੀ ਦਾ ਮਾਹੌਲ ਹੈ।
ਅਸਲ ਵਿੱਚ ਸੀਐਮ ਸ਼ਿਵਰਾਜ ਸਿੰਘ ਚੌਹਾਨ ਨੇ ਆਪਣੇ ਜਨਮ ਦਿਨ ‘ਤੇ ਇਸ ਦਾ ਐਲਾਨ ਕੀਤਾ ਅਤੇ ਕਿਹਾ ਕਿ ਸਰਕਾਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਜੋ ਅਸੀਂ ਕੋਰੋਨਾ ਦੇ ਦੌਰ ‘ਚ ਨਹੀਂ ਵਧਾ ਸਕੇ ਸੀ, ਹੁਣ ਵਧਾਇਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਡੀਏ ਵਿੱਚ 31 ਫੀਸਦੀ ਵਾਧਾ ਹੋਵੇਗਾ, ਜੋ ਅਪ੍ਰੈਲ ਮਹੀਨੇ ਤੋਂ ਹੀ ਲਾਗੂ ਹੋ ਜਾਵੇਗਾ। ਯਾਨੀ ਅਪ੍ਰੈਲ ਮਹੀਨੇ ਤੋਂ ਮੁਲਾਜ਼ਮਾਂ ਨੂੰ ਵਧੇ ਹੋਏ ਮਹਿੰਗਾਈ ਭੱਤੇ ਦਾ ਲਾਭ ਮਿਲਣਾ ਸ਼ੁਰੂ ਹੋ ਜਾਵੇਗਾ। ਮੱਧ ਪ੍ਰਦੇਸ਼ ‘ਚ ਅਕਤੂਬਰ ‘ਚ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ 8 ਫੀਸਦੀ ਦਾ ਵਾਧਾ ਕੀਤਾ ਗਿਆ ਸੀ, ਜਿਸ ਕਾਰਨ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 20 ਫੀਸਦੀ ਹੋ ਗਿਆ ਸੀ। ਉਥੇ ਹੀ ਹੁਣ ਸੀਐਮ ਸ਼ਿਵਰਾਜ ਨੇ ਸਿੱਧੇ ਤੌਰ ‘ਤੇ 11 ਫੀਸਦੀ ਦਾ ਵਾਧਾ ਕੀਤਾ ਹੈ, ਜਿਸ ਕਾਰਨ ਕਰਮਚਾਰੀਆਂ ਦਾ ਮਹਿੰਗਾਈ ਭੱਤਾ ਹੁਣ 31 ਫੀਸਦੀ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: