ਵਿਧਾਨ ਸਭਾ ਦੇ ਚੋਣ ਨਤੀਜੇ ਆਉਣ ਨੂੰ ਸਿਰਫ 4 ਦਿਨ ਦਾ ਹੀ ਸਮਾਂ ਬਚਿਆ ਹੈ। ਪਰ ਇਸ ਤੋਂ ਪਹਿਲਾਂ ਹੀ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਜਿੱਤਣ ਦੇ ਦਾਅਵੇ ਕੀਤੇ ਜਾ ਰਹੇ ਹਨ। ਇਨ੍ਹਾਂ ਸਭ ਕਿਆਸ ਅਰਾਈਆਂ ਦਰਮਿਆਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨੇ ਵੱਡਾ ਦਾਅਵਾ ਕੀਤਾ ਹੈ। ਕੈਪਟਨ ਦਾ ਕਹਿਣਾ ਹੈ ਕਿ ਸਿਸਵਾਂ ਫਾਰਮ ਹਾਊਸ ਤੋਂ ਸਿਆਸੀ ਸ਼ੋਅ ਚੱਲੇਗਾ। ਮਤਲਬ ਕੈਪਟਨ ਦੇ ਕਿੰਗ ਸ਼ੋਅ ਹੋਣ ਦਾ ਸਾਫ-ਸਾਫ ਇਸ਼ਾਰਾ ਕੀਤਾ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਵੱਲੋਂ ਕਾਂਗਰਸ ‘ਤੇ ਤੰਜ ਕੱਸਿਆ ਗਿਆ ਸੀ ਕੀ ਪਾਰਟੀ ਡਰ ਕਾਰਨ ਆਪਣੇ ਉਮੀਦਵਾਰਾਂ ਨੂੰ ਹੋਰਨਾਂ ਸੂਬਿਆਂ ਵਿਚ ਭੇਜ ਰਹੀ ਹੈ ਕਿਉਂਕਿ ਵਿਧਾਇਕਾਂ ਦੀ ਖਰੀਦੋ-ਫਰੋਖਤ ਹੋ ਸਕਦੀ ਹੈ। ਪੰਜਾਬ ਲੋਕ ਕਾਂਗਰਸ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਕਈਆਂ ਦੇ ਸਿਆਸੀ ਗੁਰੂ ਹਨ ਅਤੇ ਕਈ ਸਿਆਸੀ ਦੋਸਤਾਂ ਨਾਲ ਉਨ੍ਹਾਂ ਦੇ ਚੰਗੇ ਸਬੰਧ ਹਨ। ਪਾਰਟੀ ਨੇ ਦਾਅਵਾ ਕੀਤਾ ਹੈ ਕਿ ਹੁਣ ਸਾਰਿਆਂ ਨੂੰ ਸਿਸਵਾਂ ਫਾਰਮ ਹਾਊਸ ਤੋਂ ਸਿਆਸੀ ਸ਼ੋਅ ਦੇਖਣ ਲਈ ਤਿਆਰ ਰਹਿਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : BSF ਜਵਾਨ ਨੇ ਆਪਣੇ ਸਾਥੀ ਜਵਾਨਾਂ ‘ਤੇ ਕੀਤੀ ਅੰਨ੍ਹੇਵਾਹ ਗੋਲੀਬਾਰੀ, 4 ਸ਼ਹੀਦ; 10 ਤੋਂ ਵੱਧ ਜ਼ਖਮੀ
ਗੌਰਤਲਬ ਹੈ ਕਿ ਸੂਬੇ ਵਿਚ ਇਸ ਵਾਰ ਚਾਰ ਵੱਡੀਆਂ ਪਾਰਟੀਆਂ ਵੱਲੋਂ ਚੋਣਾਂ ਲੜੀਆਂ ਗਈਆਂ ਹਨ ਤੇ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਾ ਮਿਲਣ ਦੀਆਂ ਚਰਚਾਵਾਂ ਹਨ। ਅਜਿਹੇ ਵਿਚ ਨਤੀਜਿਆਂ ਤੋਂ ਪਹਿਲਾਂ ਹੀ ਗਠਜੋੜ ਦੀਆਂ ਚਰਚਾਵਾਂ ਵੀ ਛਿੜ ਗਈਆਂ ਹਨ। ਕਾਂਗਰਸ ਦੀ ਸੀਨੀਅਰ ਆਗੂ ਬੀਬੀ ਭੱਠਲ ਨੇ ਵੀ ਬਿਆਨ ਦਿੱਤਾ ਹੈ ਕਿ ਭੱਠਲ ਨੇ ਕਿਹਾ ਕਿ ਜੇਕਰ ਬਹੁਮਤ ਨਾ ਮਿਲਿਆ ਤਾਂ ਕਾਂਗਰਸ, ਆਮ ਆਦਮੀ ਪਾਰਟੀ ਨਾਲ ਵੀ ਗੱਠਜੋੜ ਕਰਕੇ ਸਰਕਾਰ ਬਣਾ ਸਕਦੀ ਹੈ ਪਰ ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਗਠਜੋੜ ਦੀ ਲੋੜ ਨਹੀਂ ਪਵੇਗੀ। ਹੁਣ ਦੇਖਣਾ ਇਹ ਹੋਵੇਗਾ ਕਿ 10 ਮਾਰਚ ਨੂੰ ਕਿਹੜੀ ਪਾਰਟੀ ਬਾਜ਼ੀ ਮਾਰੇਗੀ ਤੇ ਸਰਕਾਰ ਬਣਾਏਗੀ।