ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਸਥਾਈ ਮੈਂਬਰਾਂ ਦੇ ਨਿਯਮਾਂ ਵਿਚ ਬਦਲਾਅ ਅਤੇ ਯੂਕਰੇਨ ਵਿਚ ਫਸੇ ਪੰਜਾਬ ਦੇ ਵਿਦਿਆਰਥੀਆਂ ਦੇ ਮਸਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਇਸ ਲਈ ਵੀ ਮਹੱਤਵਪੂਰਨ ਹੈ ਕਿਉਂਕਿ 3 ਦਿਨ ਬਾਅਦ ਹੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਹਨ। ਇਨ੍ਹਾਂ ਨਤੀਜਿਆਂ ਦੇ ਆਉਣ ਤੋਂ ਪਹਿਲਾਂ ਹੀ ਮੁੱਖ ਮੰਤਰੀ ਨੇ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਸੀ।
ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਨ ਬੋਰਡ ‘ਤੇ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਦਾ ਫੈਸਲਾ ਲਿਆ ਗਿਆ ਹੈ ਜਿਸ ਦੇ ਵਿਰੋਧ ਵਿਚ ਪੰਜਾਬ ਭਰ ਵਿਚ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਵੀ ਸ਼ੁਰੂ ਹੋ ਚੁੱਕੇ ਹਨ। ਕਿਸਾਨ ਜਥੇਬੰਦੀਆਂ ਤੋਂ ਲੈ ਕੇ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੇ ਕੇਂਦਰ ਦੇ ਇਸ ਫੈਸਲੇ ਨੂੰ ਗਲਤ ਠਹਿਰਾਇਆ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਰਾਜ ਸਭਾ ਸੀਟਾਂ ਲਈ ਚੋਣ ਤਾਰੀਖ਼ਾਂ ਦਾ ਐਲਾਨ, ਪੰਜਾਬ ਤੋਂ 5 ਮੈਂਬਰਾਂ ਦਾ ਕਾਰਜਕਾਲ ਹੋ ਰਿਹੈ ਖ਼ਤਮ
ਦੱਸ ਦੇਈਏ ਕਿ ਪੰਜਾਬ ਲੋਕ ਕਾਂਗਰਸ ਦੇ ਮੁਖੀ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਮੁਲਾਕਾਤ ਕੀਤੀ ਹੈ। ਜਦੋਂ ਉਨ੍ਹਾਂ ਨੂੰ ਗਠਜੋੜ ਦੀ ਪੰਜਾਬ ਚੋਣਾਂ ਵਿੱਚ ਸਥਿਤੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਮੈਂ ਪੰਡਿਤ ਨਹੀਂ ਹਾਂ ਅਤੇ ਨਾ ਕੋਈ ਅਜਿਹਾ ਵਿਅਕਤੀ ਹਾਂ ਜੋ ਭਵਿੱਖਬਾਣੀ ਕਰ ਸਕਾਂ। ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਭਾਜਪਾ ਨੇ ਵੀ ਚੰਗਾ ਪ੍ਰਦਰਸ਼ਨ ਕੀਤਾ ਹੈ, ਹੁਣ ਦੇਖਦੇ ਹਾਂ ਕੀ ਬਣਦਾ ਹੈ।