ਪੰਜਾਬ ਵਿਚ ਐਗਜ਼ਿਟ ਪੋਲ ਦੇ ਨਤੀਜਿਆਂ ਆਉਣੇ ਸ਼ੁਰੂ ਹੋ ਗਏ ਹਨ। ਉਸ ਮੁਤਾਬਕ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਦੇ ਆਸਾਰ ਦਿਖ ਰਹੇ ਹਨ। ਜਦੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਤੋਂ ਇਸ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਚੋਣ ਨਤੀਜਿਆਂ ਬਾਰੇ ਤਾਂ ਈਵੀਐੱਮ ਮਸ਼ੀਨਾਂ ਹੀ ਦੱਸ ਸਕਦੀਆਂ ਹਨ ਇਸ ਲਈ ਇੰਤਜ਼ਾਰ ਕਰਨਾ ਹੀ ਠੀਕ ਹੈ। ਅਸਲ ਨਤੀਜੇ ਤਾਂ 10 ਮਾਰਚ ਨੂੰ ਹੀ ਪਤਾ ਲੱਗਣਗੇ।
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਏ ਵੱਖ-ਵੱਖ ਐਗਜ਼ਿਟ ਪੋਲ ’ਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਐਗਜ਼ਿਟ ਪੋਲ ਰਿਪੋਰਟ ਅਨੁਸਾਰ ਆਮ ਆਦਮੀ ਪਾਰਟੀ ਨੂੰ 44 ਤੋਂ 100 ਸੀਟਾਂ, ਜਦਕਿ ਕਾਂਗਰਸ ਨੂੰ 27 ਤੋਂ 33 ਸੀਟਾਂ, ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਨੂੰ 7 ਤੋਂ 13 ਸੀਟਾਂ ਅਤੇ ਭਾਜਪਾ-ਪੰਜਾਬ ਲੋਕ ਕਾਂਗਰਸ ਗਠਜੋੜ ਨੂੰ 3 ਤੋਂ 7 ਸੀਟਾਂ ਹਾਸਲ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਦੱਸ ਦੇਈਏ ਕਿ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁੱਦੇ ਸਮੇਤ ਯੂਕਰੇਨ ’ਚ ਫਸੇ ਪੰਜਾਬੀਆਂ ਨੂੰ ਲੈ ਕੇ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਗ੍ਰਹਿ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਜੇ ਕਈ ਮੰਤਰੀ ਇਥੇ ਨਹੀਂ ਹਨ ਤੇ ਬਹੁਤ ਜਲਦ ਉਹ ਮੰਤਰੀਆਂ ਨਾਲ ਇਸ ਨੂੰ ਲੈ ਕੇ ਚਰਚਾ ਕਰਨਗੇ।