ਮੌਸਮ ਵਿੱਚ ਬਦਲਾਅ ਜਾਰੀ ਹੈ। ਧੁੱਪਾਂ ਲੱਗਣ ਨਾਲ ਜਿਥੇ ਮੌਸਮ ਬਦਲਣ ਦਾ ਅਹਿਸਾਸ ਹੁੰਦਾ ਹੈ, ਉਥੇ ਨਾਲ ਹੀ ਮੀਂਹ ਨਾਲ ਮੁੜ ਮੌਸਮ ਠੰਡਾ ਹੋ ਜਾਂਦਾ ਹੈ। ਇੱਕ ਵਾਰ ਫਿਰ ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲੇਗਾ। ਭਾਰਤੀ ਮੌਸਮ ਵਿਭਾਗ ਨੇ 9 ਤੇ 10 ਮਾਰਚ ਨੂੰ ਪੰਜਾਬ, ਹਰਿਆਣਾ, ਦਿੱਲੀ, ਪ੍ਰਛਮੀ ਉੱਤਰ ਪ੍ਰਦੇਸ਼ ਸਣੇ ਕਈ ਸੂਬਿਆਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਵਿੱਚ ਹਲਕਾ ਮੀਂਹ ਤੇ ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ, ਬਲਾਟਿਸਤਾਨ ਮੁਜ਼ੱਫਰਾਬਾਦ, ਹਿਮਾਚਲ ਪ੍ਰਦੇਸ਼ ਵਿੱਚ ਦਰਮਿਆਨਾ ਮੀਂਹ ਹੋਣ ਦੀ ਉਮੀਦ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਦੇ ਬਾਵਜੂਦ ਪਾਰੇ ਵਿੱਚ ਵਾਧਾ ਹੋਵੇਗਾ, ਜਿਸ ਨਾਲ ਗਰਮੀ ਵਧੇਗੀ।
ਦਿੱਲੀ ਵਿੱਚ ਮੌਸਮ ਸਾਫ ਰਹੇਗਾ ਤਾਂ ਦੂਜੇ ਪਾਸੇ ਅੱਜ ਰਾਜਧਾਨੀ ਵਿੱਚ ਘੱਟੋ-ਘੱਟ ਤਾਪਮਾਨ 15 ਡਿਗਰੀ ਸੈਲਸੀਅਸ ਜਦਕਿ ਵੱਧ ਤੋਂ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਰਹਿ ਸਕਦਾ ਹੈ। ਤਾਂ ਉਥੇ ਹੀ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਤੇ ਬਰਫ਼ਬਾਰੀ ਦੇ ਆਸਾਰ ਨਜ਼ਰ ਆ ਰਹੇ ਹਨ। ਤਾਂ ਉਥੇ ਹੀ ਕੇਰਲ-ਤਾਮਿਲਨਾਡੂ ਵਿੱਚ ਵੀ ਮੌਸਮ ਵਿੱਚ ਹੇਰ-ਫੇਰ ਹੋ ਸਕਦਾ ਹੈ, ਜਿਸ ਨਾਲ ਦੱਖਣੀ ਭਾਰਤ ਵਿੱਚ ਮੀਂਹ ਪੈਣ ਦੇ ਆਸਾਰ ਹਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਉਥੇ ਹੀ ਅਗਲੇ 24 ਘੰਟਿਆਂ ਦੌਰਾਨ ਬੰਗਾਲ ਦੀ ਖਾੜੀ ਵਿੱਚ ਬਣਨ ਵਾਲੇ ਲੋਅ ਪ੍ਰੈਸ਼ਰ ਹੁਣ ਤਾਮਿਲਨਾਡੂ ਵੱਲ ਵਧੇਗਾ, ਜਿਸ ਕਾਰਨ ਮੁੰਬਈ, ਮਣੀਪੁਰ, ਮਿਜ਼ੋਰਮ, ਤ੍ਰਿਪੁਰਾ, ਤਮਿਲਨਾਡੂ ਦੇ ਕੁਝ ਹਿੱਸਿਆਂ, ਰਾਇਲਸੀਮਾ, ਆਂਧਰਾ ਪ੍ਰਦੇਸ਼, ਮੁਜ਼ੱਫਰਾਬਾਦ, ਲੱਦਾਖ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਪੈਣ ਦੇ ਆਸਾਰ ਹਨ।