ਕੋਰੋਨਾ ਵਾਇਰਸ ਸੰਕਟ ਦੇ ਚੱਲਦਿਆਂ ਭਾਰਤ ਲਈ ਆਉਣ ਤੇ ਜਾਣ ਵਾਲੀਆਂ ਕੌਮਾਂਤਰੀ ਉਡਾਣਾਂ ‘ਤੇ ਲੱਗੀ ਰੋਕ ਨੂੰ ਹੁਣ ਕੇਂਦਰ ਸਰਕਾਰ ਨੇ ਫਿਰ ਤੋਂ ਬਹਾਲ ਕਰ ਦਿੱਤਾ ਹੈ। ਭਾਰਤ ਸਰਕਾਰ ਨੇ 27 ਮਾਰਚ 2022 ਤੋਂ ਸਾਰੀਆਂ ਕੌਮਾਂਤਰੀ ਉਡਾਣਾਂ ਨੂੰ ਫਿਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਦੌਰਾਨ ਕੌਮਾਂਤਰੀ ਯਾਤਰਾ ਲਈ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕਰਨੀ ਹੋਵੇਗੀ। ਕੋਰੋਨਾ ਵਾਇਰਸ ਦੇ ਘਟਦੇ ਮਾਮਲਿਆਂ ਤੋਂ ਬਾਅਦ ਸਰਕਾਰ ਨੇ ਇਹ ਫੈਸਲਾ ਲਿਆ ਹੈ।
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ 23 ਮਾਰਚ 2020 ਤੋਂ ਬਾਅਦ ਭਾਰਤ ਲਈ ਅਤੇ ਭਾਰਤ ਤੋਂ ਕੌਮਾਂਤਰੀ ਉਡਾਣਾਂ 27 ਮਾਰਚ ਤੋਂ ਫਿਰ ਤੋਂ ਸ਼ੁਰੂ ਹੋਣਗੀਆਂ। ਇਸ ਫੈਸਲੇ ਤੋਂ ਬਾਅਦ ਹੁਣ ਦੁਨੀਆ ਭਰ ਦੀਆਂ ਏਅਰਲਾਈਨਾਂ ਨੂੰ ਭਾਰਤ ਵਿਚ ਆਪਣੀਆਂ ਸੇਵਾਵਾਂ ਦੇਣ ਦੀ ਇਜਾਜ਼ਤ ਮਿਲ ਗਈ ਹੈ। ਹੁਣ ਤੱਕ ਏਅਰਲਾਈਨਾਂ ਸਿਰਫ ਏਅਰ ਬਬਲ ਵਿਵਸਥਾ ਤਹਿਤ ਭਾਰਤ ਲਈ ਕੌਮਾਂਤਰੀ ਉਡਾਣਾਂ ਹੀ ਚਲਾ ਰਹੀਆਂ ਸਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਦੇ ਸਾਲਾਨਾ ਬਜਟ ਸਬੰਧੀ ਹੋਈ ਇਕੱਤਰਤਾ, 30 ਮਾਰਚ ਨੂੰ ਕੀਤਾ ਜਾਵੇਗਾ ਪੇਸ਼ : ਐਡਵੋਕੇਟ ਧਾਮੀ
ਦੁਨੀਆ ਭਰ ਵਿਚ ਟੀਕਾਕਰਨ ਕਵਰੇਜ ਨੂੰ ਮਾਨਤਾ ਦੇਣ ਤੋਂ ਬਾਅਦ ਅਤੇ ਮਾਹਿਰਾਂ ਦੀ ਸਲਾਹ ਨਾਲ ਭਾਰਤ ਸਰਕਾਰ ਨੇ 27 ਮਾਰਚ 2022 ਦੀ ਸ਼ੁਰੂਆਤ ਤੋਂ ਭਾਰਤ ਲਈ ਤੇ ਭਾਰਤ ਤੋਂ ਕੌਮਾਂਤਰੀ ਯਾਤਰੀ ਸੇਵਾਵਾਂ ਨੂੰ ਫਿਰ ਤੋਂ ਸ਼ੁਰੂ ਕਰਨਦਾ ਫੈਸਲਾ ਲਿਆ ਹੈ। ਗੌਰਤਲਬ ਹੈ ਕਿ ਭਾਰਤ ਵੱਲੋਂ 23 ਮਾਰਚ 2020 ਤੋਂ ਸ਼ਡਿਊਲਡ ਕੌਮਾਂਤਰੀ ਉਡਾਣਾਂ ਉੱਤੇ ਪਾਬੰਦੀ ਲਾਈ ਗਈ ਸੀ, ਇਸ ਦੀ ਪ੍ਰਮੁੱਖ ਵਜ੍ਹਾ ਵਿਸ਼ਵ ਭਰ ਵਿੱਚ ਫੈਲੀ ਕੋਰੋਨਾ ਮਹਾਮਾਰੀ ਸੀ। ਹੁਣ ਵਿਦੇਸ਼ ਆਉਣ-ਜਾਣ ਵਾਲੇ ਯਾਤਰੀਆਂ ਨੂੰ ਆਸਾਨੀ ਨਾਲ ਫਲਾਈਟ ਮਿਲੇਗੀ।