ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਖਿਲਾਫ ਨੂੰ ਸੰਸਦ ‘ਚ ਵਿਰੋਧੀ ਧਿਰ ਵੱਲੋਂ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ। ਪਾਕਿਸਤਾਨੀ ਸੰਵਿਧਾਨ ਮੁਤਾਬਕ ਹੁਣ ਸਪੀਕਰ ਅਸਦ ਕੈਸਰ ਇਸ ਮਸਲੇ ‘ਤੇ ਦੋ ਹਫਤੇ ਦੇ ਅੰਦਰ ਸੰਸਦ ਦੀ ਕਾਰਵਾਈ ਸ਼ੁਰੂ ਕਰਨਗੇ। ਇਸ ਤੋਂ ਪਹਿਲਾਂ ਸਾਬਕਾ ਪਾਕਿਸਤਾਨੀ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ ਜਰਦਾਰੀ ਨੇ ਇਮਰਾਨ ਖਾਨ ਨੂੰ ਅਸਤੀਫਾ ਦੇਣ ਲਈ 24 ਘੰਟੇ ਦਾ ਅਲਟੀਮੇਟਮ ਦਿੱਤਾ ਸੀ।
ਬਿਲਾਵਲ ਭੁੱਟੋ ਜਰਦਾਰੀ ਨੇ ਇਮਰਾਨ ਖਾਨ ਨੇ ਇੰਟਰਨੈਸ਼ਨਲ ਮਾਨੀਟਰੀ ਫੰਡ ਦੀ ਕਠਪੁਤਲੀ ਦੱਸਿਆ। ਸੋਮਵਾਰ ਨੂੰ ਇੱਕ ਰੈਲੀ ‘ਚ ਉਨ੍ਹਾਂ ਕਿਹਾ ਕਿ ਇਮਰਾਨ ਖਾਨ ਨੇ ਦੇਸ਼ ਦੀ ਸਮਰੱਥਾ ਤੋਂ ਤਿੰਨ ਗੁਣਾ ਵੱਧ ਕਰਜ਼ੇ ਦੀ ਭੀਖ ਮੰਗੀ ਹੈ। ਇਮਰਾਨ ਖਾਨ ਤੇ ਉਸ ਦੀ ਪਾਰਟੀ ਆਰਥਿਕ ਮੋਰਚੇ ‘ਤੇ ਸਫਲ ਸਾਬਤ ਨਹੀਂ ਹੋਈ ਹੈ ਤੇ ਜਨਤਾ ਨੇ ਉਨ੍ਹਾਂ ਦੀਆਂ ਨੀਤੀਆਂ ਨੂੰ ਪੂਰੀ ਤਰ੍ਹਾਂ ਤੋਂ ਨਕਾਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਵੱਡੀ ਸੌਗਾਤ! ਟਰਾਂਟੋ ਤੇ ਅੰਮ੍ਰਿਤਸਰ ਵਿਚਾਲੇ ਸ਼ੁਰੂ ਹੋ ਸਕਦੀ ਹੈ ਸਿੱਧੀ ਫਲਾਈਟ
ਜ਼ਰਦਾਰੀ ਨੇ ਕਿਹਾ ਸੀ ਕਿ ਪਾਕਿਸਤਾਨ ਦੇ PM ਇਮਰਾਨ ਖਾਨ ਇੰਨੇ ਡਰੇ ਹੋਏ ਹਨ ਕਿ ਉਨ੍ਹਾਂ ਨੇ ਆਪਣੇ ਸਿਆਸੀ ਵਿਰੋਧੀਆਂ ਨੂੰ ਗਾਲ੍ਹਾਂ ਕੱਢਣਾ ਤੇ ਉਨ੍ਹਾਂ ਦਾ ਨਾਂ ਖਰਾਬ ਕਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਇਮਰਾਨ ਖਾਨ ਤੇ ਉਨ੍ਹਾਂ ਦੀ ਸਰਕਾਰ 24 ਘੰਟੇ ਵਿਚ ਅਸਤੀਫਾ ਦੇਵੇ ਵਰਨਾ ਉਨ੍ਹਾਂ ਨੂੰ ਲੋਕਤਾਂਤ੍ਰਿਕ ਤਰੀਕੇ ਨਾਲ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ। ਦੂਜੇ ਪਾਸੇ ਇਮਰਾਨ ਖਾਨ ਨੂੰ ਭਰੋਸਾ ਹੈ ਕਿ ਵਿਰੋਧੀ ਧਿਰ ਦੇ ਨੇਤਾ ਆਪਣੇ ਮਨਸੂਬੇ ਵਿਚ ਕਾਮਯਾਬ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਬੇਭਰੋਸਗੀ ਪ੍ਰਸਤਾਵ ਦੇ ਅਸਫਲ ਹੋਣ ਤੋਂ ਬਾਅਦ ਵਿਰੋਧੀ ਧਿਰ ਨੂੰ ਇਸ ਦੇ ਨਤੀਜੇ ਭੁਗਤਣੇ ਪੈਣਗੇ।