ਪੈਪਸੀਕੋ ਨੇ ਰੂਸ ਵਿੱਚ ਪੈਪਸੀ-ਕੋਲਾ ਅਤੇ ਹੋਰ ਗਲੋਬਲ ਬੇਵਰੇਜ ਬ੍ਰਾਂਡਾਂ ਦੇ ਉਤਪਾਦਨ ਅਤੇ ਵਿਕਰੀ ਨੂੰ ਮੁਅੱਤਲ ਕਰ ਦਿੱਤਾ ਹੈ। ਕੋਕਾ-ਕੋਲਾ ਅਤੇ ਪੈਪਸੀਕੋ ਤੋਂ ਇਲਾਵਾ, ਸਟਾਰਬਕਸ ਅਤੇ ਮੈਕਡੋਨਲਡਜ਼ ਨੇ ਵੀ ਰੂਸ ਨਾਲ ਵਪਾਰ ਕਰਨਾ ਬੰਦ ਕਰ ਦਿੱਤਾ ਹੈ। ਯੂਕਰੇਨ ‘ਤੇ ਹਮਲੇ ਦੇ ਵਿਰੋਧ ‘ਚ ਸਾਰੀਆਂ ਕੰਪਨੀਆਂ ਨੇ ਇਹ ਕਦਮ ਚੁੱਕਿਆ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਦਰਲੈਂਡ ਦੇ ਪ੍ਰਧਾਨ ਮੰਤਰੀ ਮਾਰਕ ਰੁਟ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਯੂਕਰੇਨ ‘ਚ ਚੱਲ ਰਹੀ ਸਥਿਤੀ ‘ਤੇ ਚਰਚਾ ਕੀਤੀ। ਪ੍ਰਧਾਨ ਮੰਤਰੀ ਦਫਤਰ (ਪੀ. ਐੱਮ. ਓ.) ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਦੋਹਾਂ ਨੇਤਾਵਾਂ ਨੇ ਗੱਲਬਾਤ ਦੌਰਾਨ ਯੂਕਰੇਨ ‘ਚ ਪੈਦਾ ਹੋਏ ਮਨੁੱਖੀ ਸੰਕਟ ‘ਤੇ ਆਪਣੀਆਂ ਚਿੰਤਾਵਾਂ ਵੀ ਸਾਂਝੀਆਂ ਕੀਤੀਆਂ।
ਯੂਕਰੇਨ ਨਾਲ ਚੱਲ ਰਹੀ ਜੰਗ ਦੇ ਵਿਚਕਾਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਰਪੀ ਸੰਘ ਅਤੇ ਨਾਟੋ ਦੇਸ਼ਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਪੱਛਮੀ ਦੇਸ਼ ਯੂਕਰੇਨ ਨੂੰ ਘਾਤਕ ਹਥਿਆਰ ਭੇਜ ਰਹੇ ਹਨ। ਉਨ੍ਹਾਂ ਕਿਹਾ ਕਿ ਹਥਿਆਰਾਂ ਦੀ ਸਪਲਾਈ ਬੰਦ ਕੀਤੀ ਜਾਵੇ, ਨਹੀਂ ਤਾਂ ਇਸ ਦੇ ਘਾਤਕ ਸਿੱਟੇ ਨਿਕਲਣਗੇ। ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ‘ਤੇ ਹਮਲਾ ਬੋਲਦਿਆਂ ਕਿਹਾ ਹੈ ਕਿ ਯੂਕਰੇਨ ਦੀ ਜੰਗ ਰੂਸ ਨੂੰ ਕਮਜ਼ੋਰ ਕਰੇਗੀ ਪਰ ਇਹ ਜੰਗ ਪੂਰੀ ਦੁਨੀਆ ਨੂੰ ਮਜ਼ਬੂਤ ਕਰੇਗੀ। ਉਨ੍ਹਾਂ ਕਿਹਾ ਕਿ ਪੁਤਿਨ ਯੂਕਰੇਨ ਵਿੱਚ ਨਹੀਂ ਜਿੱਤਣਗੇ। ਅਮਰੀਕਾ ਨੇ ਰੂਸ ਤੋਂ ਤੇਲ ਅਤੇ ਗੈਸ ਦੀ ਦਰਾਮਦ ‘ਤੇ ਪਾਬੰਦੀ ਦੇ ਨਾਲ-ਨਾਲ ਰੂਸ ਤੋਂ ਊਰਜਾ ਦੀ ਦਰਾਮਦ ‘ਤੇ ਪਾਬੰਦੀ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਿਹਾ ਹੈ ਕਿ ਵਲਾਦੀਮੀਰ ਪੁਤਿਨ ਦਾ ਦਰਦ ਹੋਰ ਵਧਾਉਣ ਲਈ ਇਹ ਕਦਮ ਚੁੱਕਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: