ਚੰਡੀਗੜ੍ਹ, 10 ਮਾਰਚ, 2022: ਭਦੌੜ ਅਤੇ ਚਮਕੌਰ ਸਾਹਿਬ ਹਲਕੇ ਤੋਂ ਹਾਰਨ ਵਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਟਵਿੱਟਰ ‘ਤੇ ‘ਆਪ’ ਅਤੇ ਭਗਵੰਤ ਮਾਨ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਮੈਂ ਪੰਜਾਬ ਦੇ ਲੋਕਾਂ ਦੇ ਫੈਸਲਾ ਨੂੰ ਨਿਮਰਤਾ ਨਾਲ ਕਬੂਲਤਾ ਹਾਂ ਤੇ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਨੂੰ ਸ਼ੁੱਭਕਾਮਨਾਵਾਂ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ‘ਆਪ’ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰਨਗੇ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ’ਤੇ ਚੋਣਾਂ ਦੇ ਰੁਝਾਨ ਵਿੱਚ ਆਪ 91, ਕਾਂਗਰਸ 19, ਭਾਜਪਾ 2 ਤੇ ਸ਼੍ਰੋਮਣੀ ਅਕਾਲੀ ਦਲ 4 ਸੀਟਾਂ ’ਤੇ ਅੱਗੇ ਚੱਲ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”
ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਵਿੱਚ ‘ਆਪ’ ਨੇ ਹੂੰਝਾਫੇਰ ਜਿੱਤ ਹਾਸਿਲ ਕਰ ਲਈ ਹੈ। ਹੁਣ ਤੱਕ ਦੇ ਰੁਝਾਨ ਵਿੱਚ ਆਮ ਆਦਮੀ ਪਾਰਟੀ ਨੇ 90 ਸੀਟਾਂ ‘ਤੇ ਲੀਡ ਬਣਾ ਲਈ ਹੈ। ਇਨ੍ਹਾਂ ਰੁਝਾਨਾਂ ਵਿੱਚ ਕਈ ਦਿਗੱਜ ਹਾਰਦੇ ਦਿਖਾਈ ਦੇ ਰਹੇ ਹਨ। ਉੱਥੇ ਹੀ ਇਨ੍ਹਾਂ ਚੋਣਾਂ ਵਿੱਚ ਕਾਂਗਰਸ ਨੂੰ ਇਤਿਹਾਸ ਦਾ ਵੱਡਾ ਝਟਕਾ ਲੱਗਿਆ ਹੈ। ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੇ ਪ੍ਰਧਾਨ ਤੇ CM ਸਣੇ ਬਹੁਤ ਸਾਰੇ ਦਿਗੱਜ ਮੰਤਰੀ ਹਾਰ ਗਏ ਹਨ। ਕਾਂਗਰਸ ਵੱਲੋਂ ਹਾਰ ਦਾ ਮੂੰਹ ਦੇਖਣ ਵਾਲੇ ਮੰਤਰੀਆਂ ਵਿੱਚ ਕਾਂਗਰਸ ਦੇ ਪ੍ਰਧਾਨ ਨਵੋਜਤ ਸਿੰਘ ਸਿੱਧੂ, ਮੁੱਖ ਮੰਤਰੀ ਚਿਹਰਾ ਚਰਨਜੀਤ ਸਿੰਘ ਚੰਨੀ, ਰਾਜਕੁਮਾਰ ਵੇਰਕਾ, ਮਨਪ੍ਰੀਤ ਸਿੰਘ ਬਾਦਲ, ਭਾਰਤ ਭੂਸ਼ਣ ਆਸ਼ੂ, ਸੰਗਤ ਸਿੰਘ ਗਿਲਜੀਆਂ ਤੇ ਓਮ ਪ੍ਰਕਾਸ਼ ਸੋਨੀ ਸ਼ਾਮਿਲ ਹਨ।