ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇੱਕ ਕ੍ਰਾਂਤੀਕਾਰੀ ਬਦਲਾਅ ਵੇਖਣ ਨੂੰ ਮਿਲਿਆ ਹੈ। ਆਮ ਆਦਮੀ ਪਾਰਟੀ ਨੇ ਬਹੁਮਤ ਨਾਲ ਜਿੱਤ ਹਾਸਲ ਕੀਤੀ ਹੈ। ਕਾਂਗਰਸ ਦੇ ਬੀਜੇਪੀ ਦਾ ‘ਝਾੜੂ’ ਨੇ ਹੂੰਝਾਫੇਰ ਸਫਾਇਆ ਕਰ ਦਿੱਤਾ ਹੈ। ਪੰਜਾਬ ਦੀ ਸਿਆਸਤ ਦੀ ਦਿੱਲੀ ਤੋਂ ਲੈ ਕੇ ਹਰ ਪਾਸੇ ਚਰਚਾ ਹੈ। ਚੋਣਾਂ ਨਤੀਜਿਆਂ ਵਿੱਚ ਕਾਂਗਰਸ ਦੀ ਹਾਰ ‘ਤੇ ਕਮਾਲ ਰਾਸ਼ਿਦ ਖਾਨ ਨੇ ਰਾਹੁਲ ਗਾਂਧੀ ਵੱਲੋਂ ਚੋਣਾਂ ਤੋਂ ਪਹਿਲਾਂ ਲਏ ਗਲਤ ਫੈਸਲੇ ਯਾਦ ਦੁਆਏ।
ਕੇਆਰਕੇ ਨੇ ਟਵੀਟ ਕਰਕੇ ਕਿਹਾ ਕਿ ਪਿਆਰੇ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਜੇ ਤੁਸੀਂ ਸਿੱਧੂ ਨੂੰ ਸਸਪੈਂਡ ਕੀਤਾ ਹੁੰਦਾ ਤਾਂ ਅੱਜ ਪੰਜਾਬ ‘ਚ ਤੁਹਾਡਾ ਇਹ ਹਾਲ ਨਾ ਹੁੰਦਾ। ਤੁਸੀਂ ਇੱਕੋ ਵੇਲੇ ਦੋ ਬੇੜੀਆਂ ਵਿੱਚ ਸਵਾਰ ਹੋਣ ਦੀ ਸੋਚੀ, ਜੋ ਹਮੇਸ਼ਾ ਖ਼ਤਰਨਾਕ ਹੁੰਦਾ ਹੈ।’
ਦੱਸ ਦੇਈਏ ਕਿ ਚੋਣਾਂ ਤੋਂ ਕੁਝ ਹੀ ਸਮਾਂ ਪਹਿਲਾਂ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਆ ਗਿਆ ਸੀ। ਕਾਂਗਰਸ ਦੇ ਅੰਦਰੂਨੀ ਕਲੇਸ਼ ਦੇ ਚੱਲਦਿਆਂ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਸੀ। ਨਵਜੋਤ ਸਿੱਧੂ ਤੇ ਕੈਪਟਨ ਅਮਰਿਦੰਰ ਸਿੰਘ ਵਿਚਾਲੇ ਲਗਾਤਾਰ ਸਿਆਸੀ ਜੰਗ ਚੱਲਦੀ ਰਹੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਵੀ ਸਿੱਧੂ ਸੀ.ਐੱਮ. ‘ਤੇ ਅਕਸਰ ਨਿਸ਼ਾਨਾ ਵਿੰਨ੍ਹਦੇ ਨਜ਼ਰ ਆ ਜਾਂਦੇ ਸਨ। ਸਿੱਧੂ ਕਾਂਗਰਸ ਦੇ ਮੁੱਖ ਮੰਤਰੀ ਉਮੀਦਵਾਰ ਦੀ ਦੌੜ ਵਿੱਚ ਵੀ ਸ਼ਾਮਲ ਸਨ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਦਾ ਇਹੀ ਕਲੇਸ਼ ਪੰਜਾਬ ਵਿੱਚ ਇਸ ਨੂੰ ਲੈ ਡੁੱਬਿਆ।