ਪੰਜਾਬ ਵਿੱਚ ਰਿਕਾਰਡਤੋੜ ਸੀਟਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਵਿੱਚ ਪਾਰਟੀ ਦਾ ਸੀ.ਐੱਮ. ਚਿਹਰਾ ਭਗਵੰਤ ਮਾਨ ਸੰਗਰੂਰ ਤੋਂ ਦਿੱਲੀ ਰਵਾਨਾ ਹੋ ਗਏ ਹਨ। ਉਹ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਇਸ ਤੋਂ ਬਾਅਦ ਭਲਕੇ ਗਵਰਨਰ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ। ਭਗਵੰਤ ਮਾਨ ਦਾ ਕਹਿਣਾ ਹੈ ਕਿ 1-2 ਦਿਨ ਵਿੱਚ ਸਾਰਾ ਕੰਮ ਹੋ ਜਾਏਗਾ।
ਪੰਜਾਬ ਦੇ ਅਗਲੇ ਮੁੱਖ ਮੰਤਰੀ ਬਣਨ ਜਾ ਰਹੇ ਭਗਵੰਤ ਮਾਨ ਨੇ ਕਿਹਾ ਕਿ ਮੈਂ ਦਿੱਲੀ ਪਾਰਟੀ ਬਣਾਉਣ ਵਾਲੇ ਨੈਸ਼ਨਲ ਕਨਵੀਨਰ ਨੂੰ ਵਧਾਈ ਦੇਣ ਜਾ ਰਿਹਾ ਹਾਂ। ਮਾਨ ਨੇ ਕਿਹਾ ਕਿ ਉਨ੍ਹਾਂ ਦਾ ਸਹੁੰ ਚੁੱਕ ਸਮਾਰੋਹ ਸ਼ਹੀਦ-ਏ-ਆਜ਼ਮ ਭਗਵਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਹੀ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੀਆਂ ਚੋਣਾਂ ਵਿੱਚ ਹੰਕਾਰੀ ਲੋਕਾਂ ਦੀ ਹਾਰ ਹੋਈ। ਲੋਕਾਂ ਨੇ ਆਮ ਆਦਮੀ ਨੂੰ ਜਿਤਾਇਆ ਹੈ।
ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਜਲਦ ਮੀਟਿੰਗ ਹੋਵੇਗੀ। ਉਨ੍ਹਾਂ ਵਿਰੋਧੀਆਂ ‘ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਧਾਇਕ ਆਮ ਆਦਮੀ ਤੇ ਈਮਾਨਦਾਰ ਹਨ, ਜਿਨ੍ਹਾਂ ਨੂੰ ਕਿਤੇ ਬਾਹਰ ਲਿਜਾਣ ਦੀ ਲੋੜ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਇਤਿਹਾਸਕ ਦਰਜ ਹਾਸਲ ਕੀਤੀ ਹੈ. ਉਥੇ ਹੀ ਕਾਂਗਰਸ ਨੂੰ 18 ਸੀਟਾਂ ਮਿਲੀਆਂ ਹਨ। ਬੀਜਪੀ ਨੂੰ ਦੋ, ਅਕਾਲੀ ਦਲ ਨੂੰ 3 ਜਦਕਿ ਬਸਪਾ ਤੇ ਆਜ਼ਾਦ ਉਮੀਦਵਾਰਾਂ ਨੂੰ ਇੱਕ-ਇੱਕ ਸੀਟ ਮਿਲੀ ਹੈ।