ਚੰਡੀਗੜ੍ਹ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਜਾ ਰਹੀ ਹੈ। ਕਾਂਗਰਸ ਦੀ ਹਾਰ ਪਿੱਛੋਂ ਹੁਣ ਅਸਤੀਫ਼ਿਆਂ ਦਾ ਸਿਲਸਿਲਾ ਵੀ ਜਾਰੀ ਹੋ ਗਿਆ ਹੈ। ਚਰਨਜੀਤ ਸਿੰਘ ਚੰਨੀ ਨੇ ਅੱਜ ਰਾਜਪਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਆਪਣਾ ਅਸਤੀਫ਼ਾ ਸੌਂਪਿਆ।
ਕਾਂਗਰਸ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਪੰਜਾਬ ਦੇ ਐਡਵੋਕੇਟ-ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੇ ਵੀ ਸ਼ੁੱਕਰਵਾਰ ਦੁਪਹਿਰ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।
ਪੰਜਾਬ ਦੇ ਰਾਜਪਾਲ ਨੂੰ ਲਿਖੇ ਆਪਣੇ ਪੱਤਰ ਵਿੱਚ, ਪਟਵਾਲੀਆ ਨੇ ਲਿਖਿਆ ਕਿ “ਲੰਮੇ ਸਮੇਂ ਤੋਂ ਚੱਲੀ ਆ ਰਹੀ ਸੰਵਿਧਾਨਕ ਕਨਵੈਨਸ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ, ਮੈਂ, ਐਡਵੋਕੇਟ-ਜਨਰਲ, ਪੰਜਾਬ ਦੇ ਅਹੁਦੇ ਤੋਂ ਆਪਣਾ ਅਸਤੀਫਾ ਦਿੰਦਾ ਹਾਂ।”
ਪਟਵਾਲੀਆ ਨੇ ਨਵੰਬਰ ਵਿੱਚ ਐਡਵੋਕੇਟ ਜਨਰਲ ਵਜੋਂ ਅਹੁਦਾ ਸੰਭਾਲਿਆ ਸੀ। ਸਤੰਬਰ ਵਿੱਚ ਉਸ ਵੇਲੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਉਨ੍ਹਾਂ ਨੂੰ ਇਸ ਅਹੁਦੇ ਦੀ ਪੇਸ਼ਕਸ਼ ਕੀਤੀ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਉਨ੍ਹਾਂ ਨੂੰ ਸੀਨੀਅਰ ਵਕੀਲ ਅਤੁਲ ਨੰਦਾ ਦੇ ਅਸਤੀਫਾ ਦੇਣ ਪਿੱਛੋਂ ਇਹ ਅਹੁਦਾ ਦਿੱਤਾ ਗਿਆ ਸੀ, ਜਦੋਂ ਚਰਨਜੀਤ ਸਿੰਘ ਚੰਨੀ ਨੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ।