ਜੰਮੂ-ਕਸ਼ਮੀਰ ਦੇ ਗੁਰੇਜ ਸੈਕਟਰ ਵਿੱਚ ਭਾਰਤੀ ਫ਼ੌਜ ਦਾ ਇੱਕ ਚੀਤਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਸੁਰੱਖਿਆ ਬਲਾਂ ਦੀਆਂ ਸਰਚ ਪਾਰਟੀਆਂ ਹੈਲੀਕਾਪਟਰ ਦੇ ਚਾਲਕ ਦਲ ਦੇ ਬਚਾਅ ਲਈ ਰਵਾਨਾ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਬਰਫ਼ੀਲੇ ਇਲਾਕੇ ਵਿੱਚ ਹੋਇਆ ਹੈ। ਇਸ ਇਲਾਕੇ ਵਿੱਚ ਕਾਫੀ ਸਮੇਂ ਤੋਂ ਬਰਫਬਾਰੀ ਹੋ ਰਹੀ ਹੈ।
ਅਧਿਕਾਰਕ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਦਸਾ ਅੱਜ ਦੁਪਹਿਰ ਲਗਭਗ 12 ਵਜੇ ਬਰੌਮ ਗੁਰੇਜ ਵਿੱਚ ਹੋਇਆ। ਹੈਲੀਕਾਪਟਰ ‘ਤੇ ਸਵਾਰ ਪਾਇਲਟ ਤੇ ਸਹਿ-ਪਾਇਲਟ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਰੱਖਿਆ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਇਸ ਹਾਦਸੇ ਬਾਰੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਹਾਦਸੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਹੀ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ।
ਮੰਨਿਆ ਜਾ ਰਿਹਾ ਹੈ ਕਿ ਪਾਇਲਟ ਤੇ ਕੋ-ਪਾਇਲਟ ਸੁਰੱਖਿਅਤ ਬਾਹਰ ਨਿਕਲ ਗਏ ਹਨ ਪਰ ਅਜੇ ਤੱਕ ਇਸ ਸਬੰਧੀ ਕੋਈ ਵੀ ਅਧਿਕਾਰਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਰੱਖਿਆ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਦੇ ਪਿੱਛੇ ਦਾ ਕਾਰਨ ਤੇ ਕਿਸੇ ਦਾ ਜਾਨੀ ਨੁਕਸਾਨ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਹੈਲੀਕਾਪਟਰ ਜਿਥੇ ਹਾਦਸਾਗ੍ਰਸਤ ਹੋਇਆ ਹੈ, ਉਹ ਇਲਾਕਾ ਪਾਕਿਸਤਾਨ ਨਾਲ ਲੱਗਦੀ ਕੰਟਰੋਲ ਰੇਖਾ ਦੇ ਕੋਲ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਦੱਸ ਦੇਈਏ ਕਿ ਬੀਤੇ ਮਹੀਨੇ 26 ਫਰਵਰੀ ਨੂੰ ਵੀ ਤੇਲੰਗਾਨਾ ਦੇ ਨਲਗੋਂਡਾ ਜ਼ਿਲ੍ਹੇ ਵਿੱਚ ਹੈਲੀਕਾਪਟਰ ਕ੍ਰੈਸ਼ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ ਸੀ। ਹੈਲੀਕਾਪਟਰ ਹਵਾ ਵਿੱਚ ਬੇਕਾਬੂ ਹੋ ਕੇ ਖੇਤ ਵਿੱਚ ਕ੍ਰੈਸ਼ ਹੋ ਗਿਆ ਸੀ। ਹਾਦਸੇ ਵੇਲੇ ਜਹਾਜ਼ ਵਿੱਚ ਇੱਕ ਪਾਇਲਟ ਤੇ ਇੱਕ ਟ੍ਰੇਨੀ ਪਾਇਲਟ ਸਵਾਰ ਸਨ।