ਪੰਜਾਬ ‘ਚ ਇਤਿਹਾਸਕ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਪਿੰਡ ਵਿਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਤੋਂ ਪਹਿਲਾਂ 13 ਮਾਰਚ ਨੂੰ ਅੰਮ੍ਰਿਤਸਰ ਵਿਚ ਅਰਵਿੰਦ ਕੇਜਰੀਵਾਲ ਦਾ ਮੈਗਾ ਰੋਡ ਸ਼ੋਅ ਹੋਵੇਗਾ। ਪੰਜਾਬ ਫਤਿਹ ਕਰਨ ਤੋਂ ਬਾਅਦ ਭਗਵੰਤ ਮਾਨ ਦਿੱਲੀ ਪਹੁੰਚੇ ਤੇ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਦਾ ਪੈਰ ਛੂਹ ਕੇ ਆਸ਼ੀਰਵਾਦ ਲਿਆ।
ਪੰਜਾਬ ਵਿਚ ਜਿੱਤ ਦਰਜ ਕਰਨ ਦੇ ਅਗਲੇ ਹੀ ਦਿਨ ਭਗਵੰਤ ਮਾਨ ਦਿੱਲੀ ਪਹੁੰਚੇ ਤੇ ਉਥੇ ਉਨ੍ਹਾਂ ਆਪ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੌਦੀਆ ਨਾਲ ਮੁਲਾਕਾਤ ਕੀਤੀ। ਭਗਵੰਤ ਮਾਨ ਨੇ ਕੇਜਰੀਵਾਲ ਦੇ ਪੈਰ ਛੂਹੇ ਤੇ ਕੇਜਰੀਵਾਲ ਨੇ ਉਨ੍ਹਾਂ ਦਾ ਗਲੇ ਲਾ ਕੇ ਸਵਾਗਤ ਕੀਤਾ।
ਇਹ ਵੀ ਪੜ੍ਹੋ : ਕੇਜਰੀਵਾਲ ਨੇ ‘ਛੋਟੇ ਭਰਾ’ ਭਗਵੰਤ ਮਾਨ ਨੂੰ ਦਿੱਤਾ ਆਸ਼ੀਰਵਾਦ, ਬੋਲੇ ‘ਪੰਜਾਬੀਆਂ ਦੀ ਹਰ ਉਮੀਦ ਨੂੰ ਕਰਨਗੇ ਪੂਰਾ’
ਜਿੱਤ ਤੋਂ ਬਾਅਦ ਮਾਨ ਨੇ ਕਿਹਾ ਕਿ ਸਹੁੰ ਚੁੱਕ ਸਮਾਗਮ ਸ਼ਹੀਦੇ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਚ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੰਕਾਰੀਆਂ ਨੂੰ ਹਰਾਇਆ ਤੇ ਆਮ ਲੋਕਾਂ ਨੂੰ ਜਿਤਾਇਆ। ਮਾਨ ਨੇ ਧੂਰੀ ਸੀਟ ਤੋਂ 58,206 ਵੋਟਾਂ ਦੇ ਭਾਰੀ ਫਰਕ ਨਾਲ ਜਿੱਤ ਹਾਲ ਕੀਤੀ। ਆਮ ਆਦਮੀ ਪਾਰਟੀ ਨੇ 117 ਸੀਟਾਂ ‘ਚੋਂ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਕਾਸ਼ ਸਿੰਘ ਬਾਦਲ ਤੇ ਅਮਰਿੰਦਰ ਸਿੰਘ ਸਣੇ ਕਈ ਦਿੱਗਜ਼ ਆਪ ਉਮੀਦਵਾਰ ਤੋਂ ਹਾਰ ਗਏ।
ਵੀਡੀਓ ਲਈ ਕਲਿੱਕ ਕਰੋ -: